:
You are here: Home

ਹੈਰੋਇਨ ਸਮੇਤ ਕਾਬੂ

Written by  Published in ਬਠਿੰਡਾ-ਮਾਨਸਾ Wednesday, 09 May 2018 09:48

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠਿੰਡਾ-ਬਾਦਲ ਸੜਕ 'ਤੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਇਕ ਵਿਅਕਤੀ ਨੂੰ 16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਭੱਲਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਲਾਈ ਜਾ ਰਹੀ ਸੀ। ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਬਾਦਲ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਪੈਦਲ ਤੁਰਿਆ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਮਨਦੀਪ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਘੁੱਦਾ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।

Read 2623 times