Print this page

ਪਾਬੰਦੀ ਦੇ ਬਾਵਜੂਦ ਧੱੜਲੇ ਨਾਲ ਵਿਕ ਰਹੀ 'ਚਾਈਨਾ ਡੋਰ Featured

Written by  Published in ਮਾਲਵਾ Wednesday, 09 January 2019 07:42

ਲੁਧਿਆਣਾ —ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਨੂੰ ਪੁਲਸ ਦੀ ਚਿਤਾਵਨੀ ਦਿੱਤੀ ਗਈ ਹੈ। ਹਾਲਾਂਕਿ ਪ੍ਰਸ਼ਾਸਨ ਵਲੋਂ ਚਾਈਨਾ ਡੋਰ 'ਤੇ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਦੁਕਾਨਦਾਰਾਂ ਵਲੋਂ ਧੜੱਲੇ ਨਾਲ ਚਾਈਨਾ ਡੋਰ ਵੇਚੀ ਜਾ ਰਹੀ ਹੈ। ਦੁਕਾਨਦਾਰਾਂ ਵਲੋਂ ਸ਼ਰੇਆਮ ਚਾਈਨਾ ਡੋਰ ਵੇਚ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਏ.ਐੱਸ.ਪੀ. ਵਰਿਆਮ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਪੁਲਸ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਥਾਂ ਪੁਰਾਤਣ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਦਾ ਲੁਤਫ ਉਠਾਉਣ। ਕਿਹਾ ਜਾ ਰਿਹਾ ਹੈ ਕਿ ਭਾਵੇਂ ਭਾਰਤ 'ਚ ਇਸ ਡੋਰ 'ਤੇ ਪੂਰਨ ਪਾਬੰਦੀ ਹੈ, ਫਿਰ ਵੀ ਡੋਰ ਦੀ ਸਪਲਾਈ ਕਿਵੇਂ ਹੋ ਰਹੀ ਹੈ, ਇਸ ਬਾਰੇ ਪ੍ਰਸ਼ਾਸਨ ਨੂੰ ਸਤਰੱਕ ਰਹਿਣ ਦੀ ਲੋੜ ਹੈ।

Read 17 times