:
You are here: Home

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Tuesday, 19 March 2019 15:02

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮਨਪ੍ਰੀਤ ਸਿੰਘ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜ੍ਹਣ ਤੋਂ ਪਹਿਲਾਂ ਅਤੇ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਜ਼ਿਲ੍ਹੇ ਵਿਚ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਲਗਾਈ ਗਈ ਹੈ। ਇਹ ਹੁਕਮ 30 ਮਈ 2019 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਜਾਰੀ ਕੀਤੇ ਆਦੇਸ਼ਾਂ ਵਿਚ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਵੱਲੋਂ ਜ਼ਿਲ੍ਹੇ ਵਿਚ ਗਊ ਵੰਸ਼ ਰੱਖਿਆ ਜਾ ਰਿਹਾ ਹੈ। ਉਹ ਆਪਣੇ ਇਲਾਕੇ ਦੇ ਪਸ਼ੂ ਪਾਲਣ ਅਫ਼ਸਰ ਕੋਲ ਗਊ ਵੰਸ਼ ਜ਼ਰੂਰ ਰਜਿਸਟਰਡ ਕਰਵਾਉਣ ਤਾਂ ਜੋ ਗਊ ਵੰਸ਼ ਨੂੰ ਲੈ ਕੇ ਜ਼ਿਲ੍ਹੇ ਵਿੱਚ ਕੋਈ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆਂ ਜਾ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਊ ਵੰਸ਼ ਦੀ ਰੱਖਿਆ ਲਈ ਆਪਣੇ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਫਾਜ਼ਿਲਕਾ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਸ਼ਹਿਰਾਂ ਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਗਿਆ ਹੈ ਉਨ੍ਹਾਂ ਦੀ ਰਜਿਸਟਰੇਸ਼ਨ ਜ਼ਰੂਰ ਕਰਵਾਈ ਜਾਵੇ।

Read 136 times