:
ਖਾਸ ਖਬਰਾਂ
You are here: Homeਮਾਲਵਾਪ੍ਰਭਾਤ ਸਿੰਘ ਵਾਲਾ 'ਚ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਜਲਸੇ ਨੂੰ ਕੀਤਾ ਸੰਬੋਧਨ

ਪ੍ਰਭਾਤ ਸਿੰਘ ਵਾਲਾ 'ਚ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਜਲਸੇ ਨੂੰ ਕੀਤਾ ਸੰਬੋਧਨ Featured

Written by  Published in ਮਾਲਵਾ Wednesday, 15 May 2019 04:44

ਘੁਬਾਇਆ ਨੇ ਮਾਂ ਪਾਰਟੀ ਨੂੰ ਛੱਡ ਕੇ ਪਿੱਛ ਪਿੱਛੇ ਛੁਰਾ ਮਾਰਿਆ ਜਲਾਲਾਬਾਦ, 14 ਮਈ ( ਵੇਦ,ਬਲਵਿੰਦਰ) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੋਮਵਾਰ ਨੂੰ ਸਰਹੱਦੀ ਪਿੰਡ ਪ੍ਰਭਾਤ ਸਿੰਘ ਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਦੇਸ਼ ਵਿੱਚ ਮੋਦੀ ਸਰਕਾਰ ਦਾ ਆਉਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਨੇ ਸਿਆਸੀ ਮਾਂ ਪਾਰਟੀ ਨੂੰ ਛੱਡ ਕੇ ਪਿੱਠ ਪਿੱਛੇ ਛੁਰਾ ਮਾਰਿਆ ਹੈ ਅਤੇ ਅਜਿਹੇ ਬੰਦੇ ਕਦੇ ਕਾਮਯਾਬ ਨਹੀਂ ਹੁੰਦੇ ਹਨ। ਉਨਾਂ ਕਿਹਾ ਕਿ ਸਰਹੱਦੀ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਹਨ।

Read 19 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ