:
ਖਾਸ ਖਬਰਾਂ
You are here: Homeਮਾਲਵਾਚੋਣਾਂ ਦੇ ਮੱਦੇਨਜ਼ਰ ਤਲਵੰਡੀ ਭਾਈ ''ਚ ਪੁਲਸ ਨੇ ਕੱਢਿਆ ਫਲੈਗ ਮਾਰਚ

ਚੋਣਾਂ ਦੇ ਮੱਦੇਨਜ਼ਰ ਤਲਵੰਡੀ ਭਾਈ ''ਚ ਪੁਲਸ ਨੇ ਕੱਢਿਆ ਫਲੈਗ ਮਾਰਚ Featured

Written by  Published in ਮਾਲਵਾ Thursday, 16 May 2019 05:21

ਤਲਵੰਡੀ ਭਾਈ – ਜ਼ਿਲਾ ਪੁਲਸ ਕਪਤਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਲਸ ਵਲੋਂ ਫਲੈਗ ਮਾਰਚ ਕੱਢਿਆ ਗਿਆ, ਜਿਸਦੀ ਦੀ ਅਗਵਾਈ ਉਪ ਪੁਲਸ ਕਪਤਾਨ ਫਿਰੋਜ਼ਪੁਰ ਸਤਨਾਮ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਅਮਨ ਸ਼ਾਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਕੀਤਾ ਜਾ ਰਿਹਾ ਹੈ, ਜਿਸ ਰਾਹੀ ਇਹ ਸੰਦੇਸ਼ ਦਿਤਾ ਜਾ ਰਿਹੈ ਹੈ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਅਗਿਆਂ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦਾ ਇਹ ਫਲੈਗ ਮਾਰਚ ਸਥਾਨਕ ਸਹਿਰ ਦੇ ਮੋਗਾ-ਫਿਰੋਜ਼ਪੁਰ ਚੌਕ ਤੋਂ ਸ਼ੁਰੂ ਹੋ ਕੇ, ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਨਵੀਂ ਦਾਣਾ ਮੰਡੀ, ਮੇਨ ਬਾਜ਼ਾਰ, ਟੈਲੀਫੋਨ ਐਕਸਚੇਂਜ ਰੋਡ ਤੋਂ ਹੁੰਦਾ ਹੋਇਆ ਤਲਵੰਡੀ ਭਾਈ ਥਾਣੇ ਆ ਕੇ ਸਮਾਪਤ ਹੋਇਆ। ਇਸ ਮੌਕੇ ਐੱਸ. ਐੱਚ. ਓ. ਜਤਿੰਦਰ ਸਿੰਘ, ਐੱਚ. ਐੈੱਸ. ਓ. ਗੁਰਦਿਆਲ ਸਿੰਘ, ਏ. ਐੱਸ. ਆਈ. ਲਖਵੀਰ ਸਿੰਘ, ਏ.ਐੱਸ. ਆਈ. ਪਾਲ ਸਿੰਘ, ਰਾਜਿੰਦਰ ਸਿੰਘ, ਜਗਦੇਵ ਸਿੰਘ ਏ. ਐੱਸ. ਆਈ. ਆਦਿ ਵੱਖ-ਵੱਖ ਥਾਣਿਆਂ ਦੇ ਮੁਖੀ ਅਤੇ ਹੋਰ ਪੁਲਸ ਮੁਲਾਜ਼ਮ ਮੌਜੂਦ ਸਨ।

Read 16 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ