:
ਖਾਸ ਖਬਰਾਂ
You are here: Homeਮਾਲਵਾਆਂਗੜਵਾੜੀ ਯੂਨੀਅਨ ਦਾ ਮਨਪ੍ਰੀਤ ਬਾਦਲ ਦੇ ਹਲਕੇ ਬਠਿੰਡਾ ''ਚ ਰੋਸ ਪ੍ਰਦਰਸ਼ਨ 16 ਨੂੰ

ਆਂਗੜਵਾੜੀ ਯੂਨੀਅਨ ਦਾ ਮਨਪ੍ਰੀਤ ਬਾਦਲ ਦੇ ਹਲਕੇ ਬਠਿੰਡਾ ''ਚ ਰੋਸ ਪ੍ਰਦਰਸ਼ਨ 16 ਨੂੰ

Written by  Published in ਮਾਲਵਾ Thursday, 16 May 2019 05:23

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ - ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ 'ਚ ਕੀਤੀ ਗਈ ਕਟੋਤੀ ਖਿਲਾਫ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਵਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਰੋਸ ਰੈਲੀ 16 ਮਈ ਦਿਨ ਵੀਰਵਾਰ ਨੂੰ ਕੀਤੀ ਜਾਵੇਗੀ, ਜਿਸ ਦੌਰਾਨ ਜਥੇਬੰਦੀ ਵਲੋਂ ਸ਼ਹਿਰ ਦੇ ਬਾਜ਼ਾਰਾਂ 'ਚ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਆਂਗਣਵਾੜੀ ਸੈਟਰਾਂ 'ਚ ਆਉਣ ਵਾਲੇ ਕਰੀਬ 6 ਲੱਖ ਬੱਚਿਆਂ ਨੂੰ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਜਮਾਤਾਂ 'ਚ ਦਾਖਲ ਕਰ ਦਿੱਤਾ ਸੀ, ਜੋ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਆਂਗਣਵਾੜੀ ਸੈਂਟਰਾਂ 'ਚ ਵਾਪਸ ਨਹੀਂ ਭੇਜੇ ਗਏ। ਕੇਂਦਰ ਸਰਕਾਰ ਨੇ ਕਰੀਬ ਸੱਤ ਮਹੀਨੇ ਪਹਿਲਾਂ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ 'ਚ ਜੋ ਕ੍ਰਮਵਾਰ 1500 ਰੁਪਏ ਅਤੇ 750 ਰੁਪਏ ਦਾ ਵਾਧਾ ਕੀਤਾ ਸੀ, ਉਸ ਦਾ ਨੋਟੀਫਿਕੇਸਨ ਪੰਜਾਬ ਸਰਕਾਰ ਨੇ ਜਾਰੀ ਕਰਕੇ ਵਰਕਰਾਂ ਤੇ ਹੈਲਪਰਾਂ 'ਚ ਗੁੱਸੇ ਦੀ ਲਹਿਰ ਫੈਲਾ ਦਿੱਤੀ। ਕਿਉਂਕਿ ਪੰਜਾਬ ਸਰਕਾਰ ਨੇ 1500 ਦੀ ਥਾਂ 900 ਅਤੇ 750 ਰੁਪਏ ਦੀ ਥਾਂ 450 ਰੁਪਏ ਦੇਣ ਵਾਲਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਨਜ਼ੂਰ ਨਹੀਂ। ਉਨ੍ਹਾਂ ਸਰਕਾਰ ਨੂੰ ਪੂਰੇ ਪੈਸੇ ਦੇਣ ਅਤੇ ਆਪਣੇ ਵਲੋਂ ਦਿੱਤੇ ਜਾ ਰਹੇ ਮਾਣਭੱਤੇ ਨੂੰ ਦੁੱਗਣਾ ਕਰਨ ਦੀ ਮੰਗ ਕੀਤੀ। ਮਸਲੇ ਦਾ ਕੋਈ ਹੱਲ ਨਾ ਹੋਇਆ ਤਾਂ ਬੁਲਾਈ ਜਾਵੇਗੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੇ ਬੁਲਾਰੇ ਨੇ ਕਿਹਾ ਕਿ ਬਠਿੰਡਾ ਰੈਲੀ ਤੋਂ ਬਾਅਦ ਜੇਕਰ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਾ ਹੋਇਆ ਤਾਂ ਉਨ੍ਹਾਂ ਵਲੋਂ ਸੰਘਰਸ਼ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਜਥੇਬੰਦੀ ਨੇ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਕੀਤੀ ਅਪੀਲ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਬਠਿੰਡਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ 'ਚ ਹਜ਼ਾਰਾਂ ਦੀ ਗਿਣਤੀ 'ਚ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ। ਯੂਨੀਅਨ ਦੀਆਂ ਆਗੂਆਂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਬਲਵੀਰ ਕੌਰ ਮਾਨਸਾ, ਸ਼ਿੰਦਰਪਾਲ ਕੌਰ ਭਗਤਾ, ਗੁਰਮੀਤ ਕੌਰ ਗੋਨੇਆਣਾ, ਰੇਸ਼ਮਾ ਰਾਣੀ ਫਾਜ਼ਿਲਕਾ, ਮਹਿੰਦਰ ਕੌਰ ਪੱਤ ਆਦਿ ਨੇ ਕਿਹਾ ਹੈ ਕਿ ਆਪਣੀ ਸ਼ਕਤੀ ਸਦਕਾ ਏਕੇ ਦਾ ਸਬੂਤ ਦੇ ਕੇ ਅਤੇ ਸਰਕਾਰ ਨਾਲ ਟੱਕਰ ਲੈ ਕੇ ਆਪਣੇ ਹੱਕ ਲਏ ਜਾ ਸਕਦੇ ਹਨ

Read 14 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ