:
You are here: Homeਮਾਲਵਾ ਫ਼ਾਜ਼ਿਲਕਾ 'ਚ ਵੱਧ ਰਕਬੇ 'ਤੇ ਬੀਜੀ ਜਾਂਦੀ ਗੰਨੇ ਦੀ ਕਿਸਮ ਸੀ.ਓ -89003 ਤਕਨੀਕੀ ਰੂਪ ਵਿੱਚ ਸਹੀ ਨਹੀਂ: ਖੇਤੀ ਵਿਗਿਆਨੀ

ਫ਼ਾਜ਼ਿਲਕਾ 'ਚ ਵੱਧ ਰਕਬੇ 'ਤੇ ਬੀਜੀ ਜਾਂਦੀ ਗੰਨੇ ਦੀ ਕਿਸਮ ਸੀ.ਓ -89003 ਤਕਨੀਕੀ ਰੂਪ ਵਿੱਚ ਸਹੀ ਨਹੀਂ: ਖੇਤੀ ਵਿਗਿਆਨੀ Featured

Written by  Published in ਮਾਲਵਾ Wednesday, 29 May 2019 06:45

ਫ਼ਾਜ਼ਿਲਕਾ, 28 ਮਈ: ਸਹਿਕਾਰੀ ਖੰਡ ਮਿੱਲ ਫ਼ਾਜ਼ਿਲਕਾ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਸਾਂਭ-ਸੰਭਾਲ, ਗੰਨੇ ਦੇ ਸਰਬ-ਪੱਖੀ ਵਿਕਾਸ ਅਤੇ ਗੰਨੇ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ ਤੇ ਬਿਮਾਰੀਆਂ ਤੋਂ ਬਚਾਉਣ ਅਤੇ ਗੰਨੇ ਦਾ ਵੱਧ ਤੋਂ ਵੱਧ ਝਾੜ ਲੈਣ ਲਈ ਗੰਨੇ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਪਗ 150 ਗੰਨਾ ਕਾਸ਼ਤਕਾਰਾਂ ਨੇ ਹਿੱਸਾ ਲਿਆ। ਕੈਂਪ ਵਿੱਚ ਖ਼ਾਸ ਤੌਰ 'ਤੇ ਪੁੱਜੇ ਪ੍ਰਮੁੱਖ ਵਿਗਿਆਨੀ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾ. ਗੁਲਜਾਰ ਸਿੰਘ ਵੱਲੋਂ ਕਿਸਾਨਾਂ ਨੂੰ ਗੰਨੇ ਦੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਗੰਨੇ ਦੀ ਫ਼ਸਲ ਤੋਂ ਚੰਗਾ ਝਾੜ ਲੈਣ ਲਈ ਗੰਨੇ ਦੇ ਬੀਜ ਦੀ ਸਹੀ ਚੋਣ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਸਭ ਤੋਂ ਵੱਧ ਰਕਬਾ ਸੀ.ਓ. -89003 ਕਿਸਮ ਅਧੀਨ ਆ ਚੁੱਕਾ ਹੈ, ਜੋ ਤਕਨੀਕੀ ਰੂਪ ਵਿੱਚ ਸਹੀ ਨਹੀਂ ਹੈ ਕਿਉਂਕਿ ਇਸ ਕਿਸਮ ਵਿੱਚ ਕੁੱਝ ਖ਼ਤਰਨਾਕ ਬਿਮਾਰੀਆਂ ਦਾ ਹਮਲਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਕਿਸੇ ਵਕਤ ਵੀ ਇਹ ਕਿਸਮ ਜਵਾਬ ਦੇ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਇਸ ਕਿਸਮ ਦੇ ਬਦਲੇ ਗੰਨੇ ਦੀਆਂ ਅਗੇਤੀਆਂ ਨਵੀਆਂ ਕਿਸਮਾਂ ਜਿਵੇਂ ਸੀ.ਓ.ਪੀ.ਬੀ. 92 ਤੇ ਸੀ.ਓ. 0118 ਆਦਿ ਹੇਠ ਵੱਧ ਤੋਂ ਵੱਧ ਰਕਬਾ ਲਿਆਂਦਾ ਜਾਵੇ ਅਤੇ ਗੰਨਾ ਬੀਜ ਨਰਸਰੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਖੇਤ ਦੀ ਮਿੱਟੀ ਦੇ ਸੈਂਪਲ ਜ਼ਰੂਰ ਚੈਕ ਕਰਵਾਏ ਜਾਣ ਤਾਂ ਜੋ ਜ਼ਰੂਰਤ ਅਨੁਸਾਰ ਖਾਦਾਂ ਵਰਤ ਕੇ ਖੇਤੀ ਖ਼ਰਚੇ ਘਟਾਏ ਜਾ ਸਕਣ। ਕੈਂਪ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾ. ਰਾਜਿੰਦਰ ਕੁਮਾਰ ਨੇ ਗੰਨੇ ਦੀ ਫ਼ਸਲ 'ਤੇ ਲੱਗਣ ਵਾਲੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਲਈ ਭਰਪੂਰ ਜਾਣਕਾਰੀ ਦਿੱਤੀ। ਇਸ ਟ੍ਰੇਨਿੰਗ ਕੈਂਪ ਵਿੱਚ ਸਹਿਕਾਰੀ ਖੰਡ ਮਿੱਲ ਏਰੀਏ ਦੇ ਅਗਾਂਹਵਧੁ ਗੰਨਾ ਕਾਸ਼ਤਕਾਰਾਂ ਨੇ ਹਿੱਸਾ ਲਿਆ। ਕਿਸਾਨ ਟ੍ਰੇਨਿੰਗ ਕੈਂਪ ਦੌਰਾਨ ਕੇਨ ਕਮਿਸ਼ਨਰ, ਪੰਜਾਬ ਦੇ ਨੁਮਾਇੰਦੇ ਸ਼੍ਰੀ ਰਾਮ ਸਰੂਪ ਤਰੜ, ਏ.ਸੀ.ਡੀ.ਓ. ਫਰੀਦਕੋਟ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਗੰਨੇ ਹੇਠ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੇ ਪਿੜਾਈ ਸੀਜ਼ਨ ਦੌਰਾਨ ਮਿੱਲ ਨੂੰ ਪਿੜਾਈ ਸਮੱਰਥਾ ਅਨੁਸਾਰ ਗੰਨਾ ਮਿਲ ਸਕੇ। ਮਿੱਲ ਦੇ ਮੁੱਖ ਗੰਨਾ ਵਿਕਾਸ ਅਫ਼ਸਰ ਸ. ਮਨਦੀਪ ਸਿੰਘ ਬਰਾੜ ਵੱਲੋਂ ਗੰਨੇ ਦੀ ਬਿਜਾਈ ਦੀ ਨਵੀਂ ਤਕਨੀਕ (Paired Row) ) ਨੂੰ ਵੱਧ ਤੋਂ ਵੱਧ ਅਪਣਾਉਣ ਲਈ ਗੰਨਾ ਕਾਸ਼ਤਕਾਰਾਂ ਨੂੰ ਪ੍ਰੇਰਿਤ ਕੀਤਾ ਗਿਆ। ਮਿੱਲ ਦੇ ਜਨਰਲ ਮੈਨੇਜਰ ਸ. ਇੰਦਰਪਾਲ ਸਿੰਘ ਭਾਟੀਆ ਨੇ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਾਤਰਾ ਵਿੱਚ ਗੰਨੇ ਦੀਆਂ ਨਵੀਆਂ ਕਿਸਮਾਂ ਹੇਠ ਗੰਨੇ ਦੀ ਬਿਜਾਈ ਕੀਤੀ ਜਾਵੇ ਅਤੇ ਤਾਜ਼ਾ ਤੇ ਸਾਫ਼-ਸੁੱਥਰਾ ਗੰਨਾ ਮਿੱਲ ਨੂੰ ਸਪਲਾਈ ਕੀਤਾ ਜਾਵੇ। ਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਚੇਅਰਮੈਨ ਸ. ਰਮਨਪ੍ਰੀਤ ਸਿੰਘ ਸੰਧੂ ਅਤੇ ਵਾਈਸ ਚੇਅਰਮੈਨ ਸ਼੍ਰੀ ਰਾਜਾ ਰਾਮ ਨੈਨ ਨੇ ਟ੍ਰੇਨਿੰਗ ਕੈਂਪ ਵਿੱਚ ਆਏ ਸਾਇੰਸਦਾਨਾਂ ਅਤੇ ਗੰਨਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸ਼੍ਰੀ ਪ੍ਰਿਥੀ ਰਾਜ, ਗੰਨਾ ਵਿਕਾਸ ਇੰਸਪੈਕਟਰ ਨੇ ਬਾਖੂਬੀ ਨਿਭਾਇਆ।

Read 124 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ