:
You are here: Homeਮਾਲਵਾਜਲਾਲਾਬਾਦ ਇਲਾਕੇ ''ਚ ਨਸ਼ੇ ਦੀ ਵਿਕਰੀ ਜ਼ੋਰਾਂ ''ਤੇ, ਲੋਕ ਪ੍ਰੇਸ਼ਾਨ

ਜਲਾਲਾਬਾਦ ਇਲਾਕੇ ''ਚ ਨਸ਼ੇ ਦੀ ਵਿਕਰੀ ਜ਼ੋਰਾਂ ''ਤੇ, ਲੋਕ ਪ੍ਰੇਸ਼ਾਨ

Written by  Published in ਮਾਲਵਾ Friday, 31 May 2019 05:31

ਜਲਾਲਾਬਾਦ – ਸੂਬੇ ਅੰਦਰ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਭਾਵੇਂ ਸਮੇਂ ਦੀਆਂ ਸਰਕਾਰਾਂ ਅਜੇ ਤੱਕ ਨਾਕਾਮ ਰਹੀਆਂ ਹਨ ਪਰ ਇਲਾਕੇ 'ਚ ਹੋ ਰਹੀ ਨਸ਼ੇ ਦੀ ਵਿਕਰੀ ਨੇ ਪਿੰਡਾਂ ਦੇ ਲੋਕਾਂ ਦਾ ਜਿਊਣਾ ਮੁਹਾਲ ਕਰਕੇ ਰੱਖ ਦਿੱਤਾ ਹੈ। ਨਸ਼ੇ ਕਾਰਨ ਆਏ ਦਿਨੀਂ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲਾ ਫਾਜ਼ਿਲਕਾ ਦਾ ਪੁਲਸ ਪ੍ਰਸ਼ਾਸਨ ਇਨ੍ਹਾਂ ਨਸ਼ਾਂ ਤਸਕਰਾਂ ਨੂੰ ਰੋਕਣ ਲਈ ਫੇਲ ਸਾਬਿਤ ਹੋ ਚੁੱਕੀ ਹੈ, ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਖੁਦ ਅੱਗੇ ਆਉਣਾ ਪੈ ਰਿਹਾ ਹੈ। ਇਸੇ ਤਰ੍ਹਾਂ ਜ਼ਿਲਾ ਫਾਜ਼ਿਲਕਾ ਤੇ ਸਬ ਡਵੀਜਨ ਜਲਾਲਾਬਾਦ ਦਾ ਪਿੰਡ ਹਲੀਮ ਵਾਲਾ ਵੀ ਹੋਰਨਾਂ ਪਿੰਡਾਂ ਦੀ ਤਰ੍ਹਾਂ ਨਸ਼ਾ ਤਸਕਰੀ 'ਚ ਆਪਣਾ ਨਾਂ ਬਣਾ ਚੁੱਕਾ ਹੈ। ਇਸ ਸਬੰਧ 'ਚ ਪਿੰਡ ਹਲੀਮ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੰਡੀ ਰੋੜਾਂ ਵਾਲੀ, ਹਲੀਮ ਵਾਲਾ, ਮੀਨਿਆ ਵਾਲਾ, ਚੱਕ ਰੋਹੀ ਵਾਲਾ ਅਤੇ ਨੁਕੇਰੀਆਂ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਮਿਲ ਕੇ ਇਕ ਸਾਂਝੀ ਮੀਟਿੰਗ ਕੀਤੀ ਗਈ, ਜਿਸ 'ਚ ਸਮੂਹ ਗ੍ਰਾਮ ਪੰਚਾਇਤ ਅਤੇ ਆਮ ਲੋਕਾਂ ਵਲੋਂ ਨਸ਼ਾਂ ਵੇਚਣ ਵਾਲਿਆਂ ਖਿਲਾਫ ਡੱਟਣ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ । ਜਾਣਕਾਰੀ ਦਿੰਦਿਆ ਇਸ ਕਮੇਟੀ ਦੇ ਆਹੁਦੇਦਾਰਾਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਦੱਸਿਆ ਕਿ ਇਲਾਕੇ 'ਚ ਨਸ਼ੇ ਦਾ ਕਾਰੋਬਾਰ ਪੂਰੇ ਜ਼ੋਰਾਂ ਨਾਲ ਚੱਲ ਰਿਹਾ, ਜਿਸ ਕਾਰਨ ਕਈ ਘਰਾਂ ਦੇ ਨੌਜ਼ਵਾਨ ਇਸ ਦੀ ਭੇਟ ਚੜ੍ਹ ਚੁੱਕੇ ਹਨ । ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ : ਕਮੇਟੀ ਆਗੂ ਨਸ਼ਾ ਵਿਰੋਧੀ ਕਮੇਟੀ ਦੇ ਅਹੁੱਦੇਦਾਰਾਂ ਨੇ ਪਿੰਡ ਹਲੀਮ ਵਾਲਾ ਵਿਖੇ ਮੀਟਿੰਗ ਕਰਕੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਨਸ਼ਾ ਵੇਚਣ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ।

Read 121 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ