:
You are here: Homeਮਾਲਵਾਸਾਨੂੰ ਕੋਈ ਹੱਕ ਨਹੀਂ ਕਿ ਪੁਰਖਿਆਂ ਵੱਲੋਂ ਵਿਰਾਸਤ 'ਚ ਦਿੱਤੇ ਵਾਤਾਵਰਣ ਨੂੰ ਪਲੀਤ ਕਰੀਏ: ਡਿਪਟੀ ਕਮਿਸ਼ਨਰ

ਸਾਨੂੰ ਕੋਈ ਹੱਕ ਨਹੀਂ ਕਿ ਪੁਰਖਿਆਂ ਵੱਲੋਂ ਵਿਰਾਸਤ 'ਚ ਦਿੱਤੇ ਵਾਤਾਵਰਣ ਨੂੰ ਪਲੀਤ ਕਰੀਏ: ਡਿਪਟੀ ਕਮਿਸ਼ਨਰ

Written by  Published in ਮਾਲਵਾ Thursday, 06 June 2019 06:28

ਫ਼ਾਜ਼ਿਲਕਾ, 5 ਜੂਨ: ਮਿਸ਼ਨ ਤੰਦਰੁਸਤ ਪੰਜਾਬ ਦੀ ਪਹਿਲੀ ਵਰ੍ਹੇਗੰਢ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜ਼ੋਰਦਾਰ ਤਰੀਕੇ ਨਾਲ ਵੰਗਾਰਦਿਆਂ ਕਿਹਾ ਕਿ ਸਾਡਾ ਕੋਈ ਹੱਕ ਨਹੀਂ ਬਣਦਾ ਕਿ ਅਸੀਂ ਆਪਣੇ ਪੁਰਖਿਆਂ ਵੱਲੋਂ ਪ੍ਰਦਾਨ ਕੀਤੇ ਗਏ ਵਾਤਾਵਰਣ ਨੂੰ ਪ੍ਰਦੂਸ਼ਤ ਕਰੀਏ। ਜੇ ਅੱਜ ਅਸੀਂ ਵਾਤਾਵਰਣ ਪ੍ਰਤੀ ਜਾਗਰੂਕ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਵਿਸ਼ਵ ਵਾਤਾਵਰਣ ਦਿਵਸ ਮੌਕੇ ਹੋਏ ਇਸ ਸਮਾਗਮ ਦੌਰਾਨ ਉਨ੍ਹਾਂ ਆਲਮੀ ਤਪਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁਨੀਆਂ 'ਚ ਵਿਕਾਸ ਦੇ ਨਾਂ 'ਤੇ ਦਰੱਖ਼ਤਾਂ ਦੀ ਕਟਾਈ ਸਾਨੂੰ ਮਾਰੂ ਸਿੱਟਿਆਂ ਵੱਲ ਖਿੱਚ ਰਹੀ ਹੈ। ਉਨ੍ਹਾਂ ਇਕੱਠ ਨੂੰ ਸੰਬੋਧਨ ਹੁੰਦਿਆਂ ਜ਼ੋਰਦਾਰ ਅਪੀਲ ਕੀਤੀ ਕਿ ਹਰ ਇੱਕ ਮਨੁੱਖ ਇੱਕ ਦਰੱਖ਼ਤ ਲਾਵੇ ਅਤੇ ਉਸ ਦੀ ਸੁਚੱਜੀ ਸੰਭਾਲ ਕਰਕੇ ਉਸ ਨੂੰ ਵੱਡਾ ਕਰੇ ਤਾਂ ਜੋ ਜਿੰਨੀ ਆਕਸੀਜਨ ਅਸੀਂ ਖਪਤ ਕਰ ਰਹੇ ਹਾਂ, ਉਨੀ ਸਮਾਜ ਪ੍ਰਤੀ ਆਪਣੀ ਦੇਣਦਾਰੀ ਸਮਝਦੇ ਹੋਏ ਵਾਪਸ ਕਰ ਸਕੀਏ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਦੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਟੀਚੇ ਮੁਤਾਬਕ ਸਤੰਬਰ ਮਹੀਨੇ ਦੇ ਅਖ਼ੀਰ ਤੱਕ ਇਸ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ ਇਸ ਨੂੰ ਅੱਜ ਤੱਕ ਹੀ ਸੀਮਿਤ ਨਾ ਰੱਖਿਆ ਜਾਵੇ ਸਗੋਂ ਅਸੀਂ ਹਰ ਰੋਜ਼ ਵਾਤਾਵਰਣ ਦਿਵਸ ਮੰਨ ਕੇ ਕੁਦਰਤ ਪ੍ਰਤੀ ਆਪਣੀ ਬਣਦੀ ਜਿੇੰਮਵਾਰੀ ਨਿਭਾਉਂਦਿਆਂ ਆਪਣਾ ਯੋਗਦਾਨ ਪਾਈਏ। ਪਾਣੀ ਦੀ ਬੱਚਤ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਸੰਜਮ ਅਨੁਸਾਰ ਪਾਣੀ ਵਰਤਣਾ ਹੀ ਅਜੋਕੇ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਜੇ ਅਸੀਂ ਅਜਿਹਾ ਨਾ ਕੀਤਾ ਤਾਂ ਨਿੱਤ ਦਿਨ ਹੇਠ ਜਾ ਰਹੇ ਧਰਤੀ ਹੇਠਲੇ ਪਾਣੀ ਦਾ ਖ਼ਾਤਮਾ ਹੋ ਜਾਏਗਾ ਅਤੇ ਦੁਨੀਆਂ 'ਤੇ ਮਨੁੱਖੀ ਜੀਵਨ ਦੀ ਲੀਲਾ ਖ਼ਤਮ ਹੋ ਜਾਵੇਗੀ। ਇਸੇ ਦੇ ਨਾਲ ਹੀ ਉਨ੍ਹਾਂ ਹਵਾ ਪ੍ਰਦੂਸ਼ਣ ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਕੁਦਰਤੀ ਤਰੀਕੇ ਨਾਲ ਖੇਤਾਂ ਵਿੱਚ ਹੀ ਮਿਲਾਉਣ ਦੇ ਯਤਨਾਂ 'ਚ ਤੇਜ਼ੀ ਲਿਆਉਣ ਅਤੇ ਇਸ ਨੂੰ ਅੱਗ ਲਾ ਕੇ ਵਾਤਾਵਰਣ ਦੀ ਪਲੀਤੀ ਨਾ ਕਰਨ। ਉਨ੍ਹਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਿਸਾਨਾਂ ਨੂੰ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਰੰਗ ਲਿਆਈ ਹੈ ਅਤੇ ਅੱਗ ਲਾਉਣ ਦੇ ਮਾਮਲਿਆਂ 'ਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਚੰਗੀ ਸੋਚ ਤੇ ਚੰਗੀ ਸਿਹਤ ਪ੍ਰਦਾਨ ਕਰਨ ਦੇ ਦੂਰਦਰਸ਼ੀ ਵਿਚਾਰ ਨਾਲ ਪੰਜਾਬ ਸਰਕਾਰ ਨੇ 'ਤੰਦਰੁਸਤ ਮਿਸ਼ਨ ਪੰਜਾਬ' ਸ਼ੁਰੂ ਕੀਤਾ ਸੀ ਜਿਸ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਰਾਹੀਂ ਸ਼ਾਨਾਂਮੱਤੀ ਪ੍ਰਾਪਤੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਖਾਦ ਪਦਾਰਥਾਂ 'ਚ ਮਿਲਾਵਟਖੋਰੀ ਨੂੰ ਠੱਲ੍ਹਣਾ, ਮਿਆਰੀ ਖ਼ੁਰਾਕ ਮੁਹੱਈਆ ਕਰਾਉਣੀ, ਹਵਾ ਤੇ ਆਵਾਜ਼ ਪ੍ਰਦੂਸ਼ਣ ਨੂੰ ਰੋਕਣਾ, ਸਾਫ਼-ਸੁਥਰਾ ਚੌਗਿਰਦਾ ਪ੍ਰਦਾਨ ਕਰਨਾ, ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣੀ, ਰਹਿੰਦ-ਖੂਹੰਦ ਨੂੰ ਵਰਤੋਂ ਵਿੱਚ ਲਿਆਉਣਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਮਿਸ਼ਨ ਨੂੰ ਇਸ ਦੇ ਟੀਚੇ 'ਤੇ ਪਹੁੰਚਾਉਣ ਲਈ ਹਰ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਫ਼ਾਜ਼ਿਲਕਾ ਸ਼ਹਿਰ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕੂੜਾ ਪ੍ਰਬੰਧਨ ਦਾ ਜੋ ਉਪਰਾਲਾ ਕੀਤਾ ਗਿਆ ਹੈ, ਉਸ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਗਿੱਲਾ ਕੂੜਾ ਹਰੇ ਡਸਟਬਿਨ ਅਤੇ ਸੁੱਕਾ ਨੀਲੇ ਡਸਟਬਿਨ ਵਿੱਚ ਪਾਇਆ ਜਾਵੇ। ਇਸ ਨਾਲ ਸ਼ਹਿਰ ਦਾ 70 ਤੋਂ 80 ਫ਼ੀਸਦੀ ਕੂੜਾ ਖ਼ੁਦ-ਬ-ਖ਼ੁਦ ਖ਼ਤਮ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪ੍ਰਣ ਦਿਵਾਇਆ ਕਿ ਉਹ ਆਪਣੀ ਜ਼ਿੰਦਗੀ 'ਚ ਪਾਣੀ ਦੀ ਸੰਜਮ ਨਾਲ ਤੇ ਸੁਚੱਜੀ ਵਰਤੋਂ ਕਰਨਗੇ ਅਤੇ ਵੱਧ ਤੋਂ ਵੱਧ ਦਰੱਖ਼ਤ ਲਾਉਣਗੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਨੇ ਇਕੱਠ ਵਿੱਚ ਜੁੜੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਮਨੁੱਖਾਂ ਵੱਲੋਂ ਕੁਦਰਤ ਨਾਲ ਖਿਲਵਾੜ ਕਰਨ ਦੇ ਸਾਹਮਣੇ ਆ ਰਹੇ ਮਾਰੂ ਨਤੀਜਿਆਂ ਬਾਰੇ ਅਗਾਹ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪਾਣੀ ਦੀ ਦੁਰਵਰਤੋਂ ਕਰਨ ਨਾਲ ਧਰਤੀ ਹੇਠਲਾ ਪਾਣੀ ਹਰ ਸਾਲ 51 ਸੈਂਟੀਮੀਟਰ ਥੱਲੇ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦਰੱਖ਼ਤਾਂ ਦੀ ਅੰਨ੍ਹੇਵਾਹ ਕਟਾਈ ਨਾਲ ਤਪਸ਼ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲੀਆ ਸਟੱਡੀ ਵਿੱਚ ਸਾਹਮਣੇ ਆਇਆ ਹੈ ਕਿ ਦੁਨੀਆਂ ਦੀਆਂ ਸਭ ਤੋਂ ਵੱਧ ਤਪਦੀਆਂ 15 ਥਾਵਾਂ ਵਿੱਚੋਂ 10 ਉਤਰੀ ਭਾਰਤ ਦੀਆਂ ਹਨ ਅਤੇ ਰਾਜਸਥਾਨ ਵਿਚਲੇ ਸ਼ਹਿਰ ਚੂਰੂ ਅਤੇ ਫ਼ਾਜ਼ਿਲਕਾ ਦਾ ਗੁਆਂਢੀ ਸ਼ਹਿਰ ਸ੍ਰੀਗੰਗਾਗਨਗਰ ਦੁਨੀਆਂ ਦੀਆਂ ਦੂਜੇ ਸਭ ਤੋਂ ਵੱਧ ਗਰਮ ਸ਼ਹਿਰਾਂ 'ਚ ਸ਼ੁਮਾਰ ਹੈ ਜਦਕਿ ਪਹਿਲਾ ਤਪਸ਼ ਵਾਲਾ ਸ਼ਹਿਰ ਪਾਕਿਸਤਾਨ ਦੇ ਜੈਕਬਾਬਾਦ ਨੂੰ ਐਲਾਨਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਰੱਖ਼ਤ ਲਗਾਈਏ ਅਤੇ ਆਪਣੇ ਬੱਚਿਆਂ ਵਾਂਗ ਇਨ੍ਹਾਂ ਦਾ ਪਾਲਣ-ਪੋਸ਼ਣ ਕਰੀਏ। ਉਨ੍ਹਾਂ ਜੈਵਿਕ ਖੇਤੀ ਵੱਲ ਮੁੜਨ ਲਈ ਵੀ ਵਿਸਥਾਰ ਵਿੱਚ ਵੇਰਵਾ ਦਿੱਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਕੁਆਰਡੀਨੇਟਰ ਸ. ਪੰਮੀ ਸਿੰਘ ਨੇ ਵਾਤਾਵਰਣ ਨੂੰ ਬਚਾਉਣ ਪੱਖੀ ਸੁਝਾਅ ਦਿੰਦਿਆਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਲਾਜ਼ਮੀ ਕੀਤੇ ਗਏ ਵਾਤਾਵਰਣ ਵਿਸ਼ੇ ਤਹਿਤ ਹਰੇਕ ਵਿਦਿਆਰਥੀ ਨੂੰ ਪੰਜ ਰੁੱਖ ਲਾਉਣ ਦਾ ਟੀਚਾ ਦਿੱਤਾ ਜਾਵੇ ਅਤੇ ਰੁੱਖਾਂ ਦੀ ਸਮੀਖਿਆ ਕਰਨ ਉਪਰੰਤ ਹੀ ਬਣਦੇ ਅੰਕ ਉਸਦੇ ਵਿਸ਼ੇ ਵਿੱਚ ਜੋੜੇ ਜਾਣ। ਇਸ ਤਰ੍ਹਾਂ ਕਰਨ ਨਾਲ ਲੱਖਾਂ ਰੁੱਖ ਹੌਂਦ ਵਿੱਚ ਆ ਜਾਣਗੇ। ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਸਪਾਲ ਸਿੰਘ, ਵਣ ਵਿਭਾਗ ਦੇ ਨੁਮਾਇੰਦੇ ਸ. ਹਰਭਜਨ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਰਣਦੀਪ ਹਾਂਡਾ, ਨਗਰ ਕੌਂਸਲ ਦੇ ਨੁਮਾਇੰਦੇ ਸ੍ਰੀ ਜਗਦੀਪ ਅਰੋੜਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਸ੍ਰੀ ਰੋਹਿਤ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਟੇਜ ਦਾ ਸੰਚਾਲਨ ਸਟੈਟਿਸਟੀਕਲ ਐਨਾਲਿਸਟ ਦਫਤਰ ਉਪ ਅਰਥ ਤੇ ਅੰਕੜਾ ਸਲਾਹਕਾਰ ਸ. ਮਨਜਿੰਦਰ ਸਿੰਘ ਨੇ ਬਾਖੂਬੀ ਢੰਗ ਨਾਲ ਕੀਤਾ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁੱਖੀ, ਵਧੀਕ ਡਿਪਟੀ ਕਮਿਸ਼ਨਰ, ਜੱਜ ਸਾਹਿਬਾਨ, ਐਸ.ਡੀ.ਐਮ., ਤਹਿਸੀਲਦਾਰ ਆਦਿ ਹੋਰ ਉੱਚ ਅਧਿਕਾਰੀਆਂ ਦੇ ਘਰਾਂ ਵਿੱਚ 5-5 ਬੂਟੇ ਲਗਾਏ ਗਏ। ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਤਹਿਸੀਲਦਾਰ ਫ਼ਾਜ਼ਿਲਕਾ ਸ੍ਰੀ ਡੀ.ਪੀ. ਪਾਂਡੇ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Read 58 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ