:
You are here: Homeਮਾਲਵਾਫ਼ਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ: ਸਿਹਤ ਮੰਤਰੀ ਦਾ ਐਲਾਨ

ਫ਼ਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ: ਸਿਹਤ ਮੰਤਰੀ ਦਾ ਐਲਾਨ

Written by  Published in ਮਾਲਵਾ Monday, 10 June 2019 11:16

ਫਾਜਿਲਕਾ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਲਾਨ ਕੀਤਾ ਕਿ ਫ਼ਾਜ਼ਿਲਕਾ ਸ਼ਹਿਰ ਨੂੰ ਛੇਤੀ ਹੀ ਨਵਾਂ ਬੱਸ ਸਟੈਂਡ ਮਿਲ ਜਾਵੇਗਾ। ਉਨਾਂ ਦੱਸਿਆ ਕਿ ਪੁਰਾਣੇ ਬੱਸ ਸਟੈਂਡ ਨੂੰ ਭੀੜ-ਭਾੜ ਵਾਲੀ ਥਾਂ ਤੋਂ ਤਬਦੀਲ ਕਰਕੇ ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਬਣਾਉਣ ਲਈ ਅੜਚਣਾਂ ਦੂਰ ਕਰ ਲਈਆਂ ਗਈਆਂ ਹਨ ਅਤੇ ਛੇਤੀ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨਾ ਕੇਵਲ ਯਾਤਰੀਆਂ ਨੂੰ ਸਹੂਲਤ ਹੋਵੇਗੀ, ਸਗੋਂ ਇਸ ਨਾਲ ਸ਼ਹਿਰ ਦੀ ਆਵਾਜਾਈ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਸਮੂਹ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ ਅਤੇ ਫ਼ਲੈਗਸ਼ਿਪ ਪ੍ਰੋਗਰਾਮਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ। ਉਨਾਂ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਲਈ ਆਖਿਆ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਉਨਾਂ ਤਹਿਸੀਲ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਦਾਣਾ ਮੰਡੀਆਂ ਦੇ ਫੜਾਂ ਵਿੱਚ ਵਾਧਾ ਕਰਨ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਮੰਡੀਆਂ ਵਿੱਚ ਪਾਣੀ ਖੜਾ ਹੋਣ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਮੰਡੀਆਂ ਵਿੱਚ ਸੀਵਰੇਜ ਵਿਵਸਥਾ ਨੂੰ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਸ ਸਿੱਧੂ ਨੇ ਜ਼ਿਲਾ ਫ਼ਾਜ਼ਿਲਕਾ ਨਾਲ ਸਬੰਧਤ ਅਹਿਮ ਏਜੰਡਿਆਂ ਬਾਰੇ ਵਿਚਾਰ ਕਰਦਿਆਂ ਅਬੋਹਰ ਸ਼ਹਿਰ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਾਉਣ, ਸੀਵਰੇਜ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ, ਸੜਕਾਂ ਦੀ ਖ਼ਸਤਾ ਹਾਲਤ ਨੂੰ ਤਰਜੀਹੀ ਤੌਰ 'ਤੇ ਸੁਧਾਰਨ ਅਤੇ ਸਿੰਜਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਦੇਣ ਲਈ ਅਹਿਮ ਨਿਰਦੇਸ਼ ਦਿੱਤੇ। ਸ. ਸਿੱਧੂ ਨੇ ਐਕਸੀਅਨ ਸੀਵਰੇਜ ਬੋਰਡ ਅਤੇ ਕਾਰਜਸਾਧਕ ਅਫ਼ਸਰ ਅਬੋਹਰ ਨੂੰ ਸੀਵਰੇਜ ਦਾ 85 ਕਿਲੋਮੀਟਰ ਲੰਮਾ ਕਾਰਜ 30 ਸਤੰਬਰ ਤੱਕ ਅਤੇ ਸੜਕਾਂ ਦਾ ਕੰਮ 31 ਦਸੰਬਰ ਤੱਕ ਪੂਰਾ ਕਰਨ ਦੀ ਸਖ਼ਤ ਹਦਾਇਤ ਕੀਤੀ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨਿੱਜੀ ਤੌਰ 'ਤੇ ਦੌਰਾ ਕਰਕੇ ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਪੀਣਯੋਗ ਪਾਣੀ ਸਬੰਧੀ ਆ ਰਹੀਆਂ ਔਕੜਾਂ ਦਾ ਨਿਰੀਖਣ ਕਰਨਗੇ। ਇਸੇ ਤਰਾਂ ਉਨਾਂ ਅਬੋਹਰ ਸ਼ਹਿਰ ਵਿੱਚ ਦਿਨੋ-ਦਿਨ ਵੱਧ ਰਹੀ ਆਵਾਜਾਈ ਕਾਰਨ ਹੋ ਰਹੇ ਹਾਦਸਿਆਂ ਨੂੰ ਠੱਲਣ ਅਤੇ ਆਵਾਜਾਈ ਵਿਵਸਥਾ ਸੁਧਾਰਨ ਸਬੰਧੀ ਐਸ.ਐਸ.ਪੀ. ਫ਼ਾਜ਼ਿਲਕਾ ਸ਼੍ਰੀ ਦੀਪਕ ਹਿਲੋਰੀ ਨੂੰ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਾ ਅਤੇ ਉਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਕਾਂਗਰਸ ਸਰਕਾਰ ਦੀ ਪਹਿਲ ਰਹੀ ਹੈ। ਮੀਟਿੰਗ ਦੌਰਾਨ ਜ਼ਿਲਾ ਆਗੂਆਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਬੰਧੀ ਚੁੱਕੀਆਂ ਗਈਆਂ ਮੁਸ਼ਕਲਾਂ ਦੇ ਹੱਲ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਅਰੁਣ ਜਿੰਦਲ ਦੇ ਹਾਜ਼ਰ ਨਾ ਹੋਣ 'ਤੇ ਸ. ਸਿੱਧੂ ਨੇ ਮੌਕੇ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫ਼ੋਨ ਕਰਕੇ ਗ਼ੈਰ ਹਾਜ਼ਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਸ. ਸਿੱਧੂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਚੁਣੇ ਗਏ ਸਰਪਚੰਾਂ ਨੂੰ ਚਾਰਜ ਨਾ ਦੇਣ ਵਾਲੇ ਪੁਰਾਣੇ ਸਰਪੰਚਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਫ਼ਾਜ਼ਿਲਕਾ ਨਗਰ ਕੌਂਸਲ ਵੱਲੋਂ ਕੱਟੀਆਂ ਗਈਆਂ ਕਰੀਬ 6 ਕਾਲੋਨੀਆਂ ਵਿੱਚ ਲੰਮੇ ਅਰਸੇ ਤੋਂ ਮੁਢਲੀਆਂ ਸਹੂਲਤਾਂ ਨਾਲ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਸ. ਸਿੱਧੂ ਨੇ ਐਸ.ਡੀ.ਐਮ. ਫ਼ਾਜ਼ਿਲਕਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ 10 ਜੁਲਾਈ ਤੱਕ ਕਾਲੋਨੀਆਂ ਦੀ ਨਿਸ਼ਾਨਦੇਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਨਿਸ਼ਾਨਦੇਹੀ ਉਪਰੰਤ ਕਾਲੋਨੀਆਂ ਦੇ ਬਾਸ਼ਿੰਦਿਆਂ ਨੂੰ ਮੁਢਲੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਇਸ ਤਰਾਂ ਉਨਾਂ ਲੋਕਾਂ ਦੀ ਮੰਗ 'ਤੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਲਈ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦਾ ਰੁਕਣਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ। ਮੀਟਿੰਗ ਤੋਂ ਬਾਅਦ ਉਨਾਂ ਵੱਖਰੇ ਤੌਰ 'ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਮਸਲਿਆਂ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਮੰਤਰੀ ਨੇ ਡਿਪਟੀ ਕਮਿਸ਼ਨਰ ਸ. ਛੱਤਵਾਲ ਨੂੰ ਅਬੋਹਰ ਤਹਿਸੀਲ ਦੇ ਪਿੰਡ ਮਹਿਰਾਣਾ ਵਿਖੇ ਬਿਸ਼ਨੋਈ ਭਾਈਚਾਰੇ ਸਬੰਧੀ ਬਣਾਈ ਜਾ ਰਹੀ ਯਾਦਗਾਰ ਨੂੰ ਮੁਕੰਮਲ ਕਰਨ ਲਈ ਲੋੜੀਂਦੇ ਫ਼ੰਡਾਂ ਸਬੰਧੀ ਸਰਕਾਰ ਨਾਲ ਪੱਤਰ ਵਿਹਾਰ ਕਰਨ ਲਈ ਵੀ ਆਖਿਆ। ਨਗਰ ਕੌਂਸਲਾਂ ਨੂੰ ਸਫ਼ਾਈ ਯਕੀਨ ਬਣਾਉਣ ਦੇ ਨਿਰਦੇਸ਼ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਉਚੇਚੇ ਤੌਰ 'ਤੇ ਜ਼ਿਲੇ ਦੀਆਂ ਨਗਰ ਕੌਂਸਲਾਂ ਨੂੰ ਸੜਕਾਂ ਅਤੇ ਹੋਰਨਾਂ ਜਨਤਕ ਥਾਵਾਂ 'ਤੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਉਨਾਂ ਕਿਹਾ ਕਿ ਸੜਕਾਂ ਦੀ ਸਾਫ਼-ਸਫ਼ਾਈ ਵਿੱਚ ਢਿੱਲ-ਮੱਠ ਕਰਨ ਵਾਲੇ ਅਧਿਕਾਰੀਆਂ ਦੀ ਉਹ ਅਗਲੀ ਮੀਟਿੰਗ ਦੌਰਾਨ ਖ਼ਬਰ ਲੈਣਗੇ। ਇਸੇ ਦੌਰਾਨ ਸ. ਸਿੱਧੂ ਨੇ ਤੰਦਰੁਸਤ ਪੰਜਾਬ ਮਿਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਮਿਸ਼ਨ ਤਹਿਤ ਲਾਏ ਬੂਟਿਆਂ ਦੀ ਹਾਲਤ ਦਾ ਲਿਆ ਜਾਇਜ਼ਾ। ਉਨਾਂ ਕਿਹਾ ਕਿ ਉਹ ਅਗਲੀ ਮੀਟਿੰਗ ਦੌਰਾਨ ਇਨਾਂ ਬੂਟਿਆਂ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲੈਣਗੇ। ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਦੇ ਵਿਧਾਇਕ ਸ਼੍ਰੀ ਨੱਥੂ ਰਾਮ, ਅਬੋਹਰ ਤੋਂ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ, ਐਸ.ਐਸ.ਪੀ. ਸ਼੍ਰੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਤੀਸ਼ ਕੁਮਾਰ, ਐਸ.ਡੀ.ਐਮ. ਫ਼ਾਜ਼ਿਲਕਾ ਸ਼੍ਰੀ ਸੁਭਾਸ਼ ਚੰਦਰ ਖਟਕ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਾਂਗਰਸੀ ਆਗੂ ਸ਼੍ਰੀ ਵਿਮਲ ਠਠਈ, ਸ਼੍ਰੀ ਰੰਜਮ ਕਾਮਰਾ, ਸ਼੍ਰੀ ਬੀ.ਡੀ. ਕਾਲੜਾ, ਸ. ਨਰਿੰਦਰ ਸਿੰਘ, ਸ਼੍ਰੀ ਸੁਰਿੰਦਰ ਕਾਲੜਾ ਅਤੇ ਸ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Read 64 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ