:
You are here: Home

ਮਹਿੰਗੀ ਬਿਜਲੀ ਦੇ ਮੁੱਦੇ ਉੱਤੇ ਰਾਜਪਾਲ ਨੂੰ ਮਿਲੇਗਾ 'ਆਪ' ਦਾ ਵਫਦ - ਅਮਨ ਅਰੋੜਾ

Written by  Published in ਖਾਸ ਖਬਰਾਂ Tuesday, 25 June 2019 15:28
Rate this item
(0 votes)

ਚੰਡੀਗੜ੍ਹ, 25 ਜੂਨ 2019 - ਆਮ ਆਦਮੀ ਪਾਰਟੀ (ਆਪ) ਪੰਜਾਬ ਸੂਬੇ ਵਿੱਚ ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ ਉੱਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗੀ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ, ਜੋ 'ਆਪ' ਵੱਲੋਂ ਵਿੱਢੇ ਗਏ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਵੀ ਹਨ, ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉੱਤੇ ਆਧਾਰਿਤ ਵਫ਼ਦ ਲਈ ਮਾਣਯੋਗ ਰਾਜਪਾਲ ਤੋਂ ਸਮਾਂ ਮੰਗਿਆ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਅਮਨ ਅਰੋੜਾ ਨੇ ਪੰਜਾਬ ਅੰਦਰ ਬਿਜਲੀ ਦੀਆਂ ਬੇਹੱਦ ਮਹਿੰਗੀਆਂ ਦਰਾਂ ਅਤੇ ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਮਹਿੰਗੇ ਅਤੇ ਮਾਰੂ ਸਰਤਾਂ ਵਾਲੇ ਬਿਜਲੀ ਖਰੀਦ ਸਮਝੌਤਿਆਂ (ਪੀ ਪੀ ਏਜ਼) ਨੂੰ ਰੱਦ ਕਰਨ ਦੀ ਮੰਗ ਦਾ ਹਵਾਲਾ ਦਿੱਤਾ ਹੈ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮਾਰੂ ਬਿਜਲੀ ਖਰੀਦ ਸਮਝੌਤਿਆਂ ਨਾਲ 25 ਸਾਲਾਂ 'ਚ ਸੂਬੇ ਵਿੱਚ ਸੂਬੇ ਦੇ ਖਜ਼ਾਨੇ ਦੀ 70 ਹਜ਼ਾਰ ਕੋਰੜ ਰੁਪਏ ਦੀ ਲੁੱਟ ਹੋਵੇਗੀ। ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਦੀ ਸਿੱਧੀ ਮਾਰ ਹਰੇਕ ਅਮੀਰ-ਗਰੀਬ ਖਪਤਕਾਰ ਦੀ ਜੇਬ ਉੱਤੇ ਪੈ ਰਹੀ ਹੈ। ਇਸ ਲਈ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਦੇ ਵਫਦ ਨੂੰ ਜਲਦੀ ਤੋਂ ਜਲਦੀ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ।

Read 237 times