:
You are here: Homeਮਾਲਵਾਰੋਡਰੇਜ਼ - ਗੁੱਸੇ 'ਚ ਆਈ ਲੜਕੀ ਨੇ ਨੌਜਵਾਨ 'ਤੇ ਰਾਡ ਨਾਲ ਕੀਤਾ ਹਮਲਾ

ਰੋਡਰੇਜ਼ - ਗੁੱਸੇ 'ਚ ਆਈ ਲੜਕੀ ਨੇ ਨੌਜਵਾਨ 'ਤੇ ਰਾਡ ਨਾਲ ਕੀਤਾ ਹਮਲਾ

Written by  Published in ਮਾਲਵਾ Wednesday, 26 June 2019 08:25

ਚੰਡੀਗੜ੍ਹ, 26 ਜੂਨ 2019 - ਚੰਡੀਗੜ੍ਹ ਦੇ ਟ੍ਰਿਬਿਊਨ ਚੌਂਕ ਲਾਗੇ ਲੰਘੇ ਮੰਗਲਵਾਰ ਇੱਕ 25 ਸਾਲਾ ਲੜਕੀ ਨੇ ਸੜਕ ਦੇ ਵਿਚਕਾਰ ਗੁੱਸੇ ਵਿਚ ਆ ਕੇ ਲੋਹੇ ਦੀ ਰਾਡ ਨਾਲ ਨੌਜਵਾਨ 'ਤੇ ਹਮਲਾ ਕਰ ਦਿੱਤਾ, ਜਿਸਦਾ ਵੀਡੀੳਾ ਕੋਲ ਖੜ੍ਹੇ ਲੋਕਾਂ ਨੇ ਆਪਣੇ ਫੋਨਾਂ 'ਚ ਕੈਦ ਕਰ ਲਿਆ। ਲੜਕੀ ਨੂੰ ਨੌਜਵਾਨ ਲੜਕੇ 'ਤੇ ਇਸ ਤਰ੍ਹਾਂ ਹਮਲਾ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਗਿਆ ਸੀ। ਜਾਣਕਾਰੀ ਮੁਤਾਬਕ ਮੋਹਾਲੀ ਨਿਵਾਸੀ ਇਸ ਲੜਕੀ ਨੇ ਆਪਣੀ ਕਾਰ ਰਿਵਰਸ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਉਸਦੀ ਕਾਰ ਪਿੱਛੇ 26 ਸਾਲਾ ਨੌਜਵਾਨ ਦੀ ਕਾਰ ਆਈ। ਜਿਸ ਤੋਂ ਬਾਅਦ ਦੋਵਾਂ 'ਚ ਬਹਿਸ ਸ਼ੁਰੂ ਹੋ ਗਈ ਅਤੇ ਲੜਕੀ ਨੇ ਗੁੱਸੇ ਵਿਚ ਆ ਕੇ ਆਪਣੀ ਕਾਰ ਵਿਚੋਂ ਇਕ ਰਾਡ ਬਾਹਰ ਕੱਢੀ ਅਤੇ ਨੌਜਵਾਨ ਨਿਤੀਸ਼ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਨੌਜਵਾਨ ਨਿਤੀਸ਼ ਨੇ ਵੀ ਜਵਾਬੀ ਹਮਲੇ 'ਚ ਲੜਕੀ ਦੀ ਕਾਰ ਦਾ ਸ਼ੀਸ਼ਾ ਭੰਨ ਦਿੱਤਾ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਐਮ.ਸੀ.ਐਚ.), ਸੈਕਟਰ 32 ਵਿਖੇ ਲਿਜਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਦੋਵੇਂ ਕਾਰਾਂ ਜ਼ਬਤ ਕਰ ਲਈਆਂ। ਪੁਲਿਸ ਨੇ ਲੜਕੀ 'ਤੇ ਖਰਾਬ ਡਰਾਈਵਿੰਗ ਕਰਨ ਅਤੇ ਹੋਰ ਵੱਖ-ਵੱਖ ਧਾਰਵਾਂ ਅਧੀਨ ਪਰਚਾ ਦਰਜ ਕਰ ਲਿਆ ਸੀ। ਬਾਅਦ 'ਚ ਨੌਜਵਾਨ ਦੇ ਬਿਆਨਾਂ ਦੇ ਅਧਾਰ 'ਤੇ ਲੜਕੀ ਨੂੰ ਜ਼ਮਾਨਤ ਦੇ ਕੇ ਰਿਹਾਅ ਕਰ ਦਿੱਤਾ ਗਿਆ।

Read 88 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ