:
You are here: Homeਮਾਲਵਾਨਾਬਾਲਗ ਵੱਲੋਂ ਵਿਆਹ ਕਰਵਾਉਣ ’ਤੇ ਸੁਰੱਖਿਆ ਦੇਣ ਤੋਂ ਮੁੱਕਰ ਨਹੀਂ ਸਕਦੀ ਸਰਕਾਰ

ਨਾਬਾਲਗ ਵੱਲੋਂ ਵਿਆਹ ਕਰਵਾਉਣ ’ਤੇ ਸੁਰੱਖਿਆ ਦੇਣ ਤੋਂ ਮੁੱਕਰ ਨਹੀਂ ਸਕਦੀ ਸਰਕਾਰ Featured

Written by  Published in ਮਾਲਵਾ Wednesday, 26 June 2019 08:35

ਚੰਡੀਗੜ੍ਹ,- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਵਿਆਹ ਦਾ ਕਾਨੂੰਨੀ ਤੌਰ ’ਤੇ ਵੈਧ ਨਾ ਹੋਣਾ ਜਾਂ ਵਿਆਹ ਨਾ ਹੋਇਆ ਹੋਣਾ ਨਾਗਰਿਕਾਂ ਨੂੰ ਸੁਰੱਖਿਆ ਦੇਣ ਤੋਂ ਮੁੱਕਰਨ ਦਾ ਅਧਾਰ ਨਹੀਂ ਬਣ ਸਕਦਾ। ਅਦਾਲਤ ਨੇ ਕਿਹਾ ਕਿ ਰਾਜ ਦਾ ਫ਼ਰਜ਼ ਹੈ ਕਿ ਉਹ ਹਰੇਕ ਨਾਗਰਿਕ ਦੀ ਜ਼ਿੰਦਗੀ ਤੇ ਆਜ਼ਾਦੀ ਦੀ ਰਾਖ਼ੀ ਕਰੇ। ਜਸਟਿਸ ਅਰੁਣ ਮੋਂਗਾ ਨੇ ਕਿਹਾ ਕਿ ਹਿੰਦੂ ਮੈਰਿਜ ਐਕਟ ਤਹਿਤ ਵਿਆਹ ਦੇ ਕਾਨੂੰਨੀ ਤੌਰ ’ਤੇ ਵੈਧ ਹੋਣ ਲਈ ਬੇਸ਼ੱਕ ਲੜਕੇ ਦੇ 21 ਸਾਲ ਤੇ ਲੜਕੀ ਦੇ 18 ਸਾਲ ਦਾ ਹੋਣਾ ਲਾਜ਼ਮੀ ਹੈ ਪਰ ਇਹ ਸੁਰੱਖਿਆ ਪ੍ਰਦਾਨ ਕਰਨ ਤੋਂ ਮੁੱਕਰਨ ਦਾ ਕਾਰਨ ਨਹੀਂ ਹੋ ਸਕਦਾ। ਜਸਟਿਸ ਮੋਂਗਾ ਨੇ ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਇਕ ਫ਼ੈਸਲਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਿੰਦੂ ਮੈਰਿਜ ਐਕਟ ਦੀ ਧਾਰਾ 11 ਦੀ ਸਮੀਖ਼ਿਆ ਕਰਨ ’ਤੇ ਕੁਝ ਹੋਰ ਤੱਥ ਵੀ ਸਾਹਮਣੇ ਆਉਂਦੇ ਹਨ। ਅਦਾਲਤ ਦਾ ਇਹ ਫ਼ੈਸਲਾ ਘਰਦਿਆਂ ਦੀ ਮਰਜ਼ੀ ਖ਼ਿਲਾਫ਼ ਵਿਆਹ ਕਰਵਾਉਣ ਵਾਲੇ ਇਕ ਜੋੜੇ ਦੀ ਪਟੀਸ਼ਨ ’ਤੇ ਆਇਆ ਹੈ। ਜੋੜੇ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਹ ਇਕ ਦੂਜੇ ਨੂੰ ਪਸੰਦ ਕਰਦੇ ਹਨ ਤੇ ਵਿਆਹ ਕਰਵਾਇਆ ਹੈ। ਅਦਾਲਤ ਨੇ ਦੇਖਿਆ ਕਿ ਲੜਕੇ ਦੀ ਉਮਰ 20 ਸਾਲ ਨੌਂ ਮਹੀਨੇ ਤੇ ਲੜਕੀ ਦੀ ਉਮਰ 19 ਸਾਲ ਤੋਂ ਥੋੜ੍ਹੀ ਵੱਧ ਹੈ। ਹਾਈ ਕੋਰਟ ਨੇ ਕਿਹਾ ਕਿ ਫ਼ਿਲਹਾਲ ਇਹ ਮਸਲਾ ਪਟੀਸ਼ਨਕਰਤਾ ਦੇ ਵਿਆਹ ਦਾ ਨਹੀਂ ਹੈ ਬਲਕਿ ਰਾਜ ਵੱਲ ਬਣਦੀ ਜ਼ਿੰਦਗੀ ਦੀ ਰਾਖ਼ੀ ਦੀ ਜ਼ਿੰਮੇਵਾਰੀ ਤੇ ਆਜ਼ਾਦੀ ਜਿਹੇ ਜਮਹੂਰੀ ਹੱਕਾਂ ਦੀ ਉਲੰਘਣਾ ਦਾ ਹੈ। ਜਸਟਿਸ ਮੋਂਗਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਕਹਿਣ ਵਿਚ ਕੋਈ ਝਿਜਕ ਨਹੀਂ ਹੈ ਕਿ ਇਹ ਆਰਟੀਕਲ 21 ਤਹਿਤ ਸੰਵਿਧਾਨਕ ਹੱਕਾਂ ਦਾ ਮਸਲਾ ਹੈ। ਕਿਸੇ ਵੀ ਹਾਲਤ ਵਿਚ ਇਨ੍ਹਾਂ ਦੀ ਮਰਿਆਦਾ ਬਰਕਰਾਰ ਰਹਿਣੀ ਚਾਹੀਦੀ ਹੈ ਫੇਰ ਚਾਹੇ ਵਿਆਹ ਵੈਧ ਹੋਵੇ ਜਾਂ ਨਾ ਹੀ ਹੋਇਆ ਹੋਵੇ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਨਾਗਰਿਕ ਭਾਵੇਂ ਬਾਲਗ ਹੋਵੇ ਜਾਂ ਨਾਬਾਲਗ, ਹੱਕ ਸਾਰਿਆਂ ਨੂੰ ਬਰਾਬਰ ਮਿਲੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇਹ ਤੱਥ ਕਿ ਲੜਕਾ ਵਿਆਹ ਵਾਲੀ ਉਮਰ ਤੱਕ ਨਹੀਂ ਅੱਪੜਿਆ, ਉਸ ਨੂੰ ਉਸ ਦੇ ਸੰਵਿਧਾਨਕ ਹੱਕਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਅਦਾਲਤ ਨੇ ਫ਼ਾਜ਼ਿਲਕਾ ਦੇ ਐੱਸਐੱਸਪੀ ਨੂੰ ਪਟੀਸ਼ਨ ਵਿਚਲੇ ਤੱਥਾਂ ਦੀ ਪੜਚੋਲ ਕਰ ਕੇ, ਜਿਸ ਵਿਚ ਜਾਨ ਨੂੰ ਖ਼ਤਰੇ ਦਾ ਜ਼ਿਕਰ ਕੀਤਾ ਗਿਆ ਹੈ, ਪਟੀਸ਼ਨਕਰਤਾਵਾਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

Read 83 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ