:
You are here: Homeਦੇਸ਼-ਵਿਦੇਸ਼ਯੂਨੈਸਕੋ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ ਹੋਇਆ ਗੁਲਾਬੀ ਸ਼ਹਿਰ

ਯੂਨੈਸਕੋ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ ਹੋਇਆ ਗੁਲਾਬੀ ਸ਼ਹਿਰ

Written by  Published in ਦੇਸ਼-ਵਿਦੇਸ਼ Sunday, 07 July 2019 04:43

ਜੈਪੁਰ - ਯੂਨੈਸਕੋ ਵਰਲਡ ਹੈਰੀਟੇਜ ਦੀ ਲਿਸਟ 'ਚ ਭਾਰਤ ਦਾ ਇੱਕ ਹੋਰ ਸ਼ਹਿਰ ਸ਼ਾਮਲ ਹੋ ਗਿਆ ਹੈ। ਰਾਜਸਥਾਨ ਦੀ ਰਾਜਧਾਨੀ ਜੈਪੁਰ ਸ਼ਹਿਰ ਨੂੰ ਯੂਨੈਸਕੋ ਵਰਲਡ ਹੈਰੀਟੇਜ ਐਲਾਨ ਦਿੱਤਾ ਗਿਆ ਹੈ। ਇਹ ਐਲਾਨ ਯੂਨੈਸਕੋ ਨੇ ਸ਼ਨੀਵਾਰ ਨੂੰ ਕੀਤਾ। ਜ਼ਿਕਰਯੋਗ ਹੈ ਕਿ ਰਾਜਸਥਾਨ 'ਚ 37 ਵਰਲਡ ਹੈਰੀਟੇਜ ਸਾਈਟਸ ਹਨ। ਇਸ 'ਚ ਚਿਤੌੜਗÎੜ੍ਹ ਦਾ ਕਿਲ੍ਹਾ, ਕੁੰਭਲਗੜ੍ਹ, ਜੈਸਲਮੇਰ, ਰਣਥੰਭੋਰ ਅਤੇ ਗਾਗਰੋਨ ਦਾ ਕਿਲ੍ਹਾ ਸ਼ਾਮਲ ਹੈ। ਇਹ ਐਲਾਨ ਯੂਨੈਸਕੋ ਵਰਲਡ ਹੈਰੀਟੇਜ ਕਮੇਟੀ ਦੇ ਆਜਰਬਾਈਜਾਨ ਦੀ ਰਾਜਧਾਨੀ ਬਾਕੂ 'ਚ ਜਾਰੀ 43ਵੇਂ ਸੈਸ਼ਨ ਤੋਂ ਬਾਅਦ ਕੀਤਾ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਉਪਲੱਬਧੀ 'ਤੇ ਟਵੀਟ ਕਰਕੇ ਵਧਾਈ ਦਿੱਤੀ ਹੈ। ਉਨ੍ਹਾ ਟਵੀਟ ਕੀਤਾ, 'ਜੈਪੁਰ ਦਾ ਸੰਬੰਧ ਸੰਸਕ੍ਰਿਤੀ ਨਾਲ ਹੈ। ਉਤਸ਼ਾਹ ਨਾਲ ਭਰਪੂਰ ਜੈਪੁਰ ਦੀ ਮਹਿਮਾਨਨਿਵਾਜ਼ੀ ਲੋਕਾਂ ਨੂੰ ਇਸ ਵੱਲ ਖਿੱਚਦੀ ਹੈ। ਖੁਸ਼ੀ ਹੈ ਕਿ ਇਸ ਨੂੰ ਯੂਨੈਸਕੋ ਨੇ ਵਰਲਡ ਹੈਰੀਟੇਜ ਸਾਈਟ ਐਲਾਨ ਦਿੱਤਾ ਹੈ।' ਪਿਛਲੇ ਸਾਲ ਅਗਸਤ 'ਚ ਪਿੰਕ ਸਿਟੀ ਨੂੰ ਯੂਨੈਸਕੋ ਵਰਲਡ ਹੈਰੀਟੇਜ ਸਾਈਟ ਐਲਾਨ ਕਰਨ ਲਈ ਸਰਕਾਰ ਵੱਲੋਂ ਪ੍ਰਸਤਾਵ ਭੇਜਿਆ ਗਿਆ ਸੀ। ਆਈ ਸੀ ਓ ਐੱਮ ਓ ਐੱਮ (ਸਮਾਰਕ ਤੇ ਸਥਾਨ ਬਾਰੇ ਅੰਤਰਰਾਸ਼ਟਰੀ ਪ੍ਰੀਸ਼ਦ) ਨੇ 2018 'ਚ ਸ਼ਹਿਰ ਦਾ ਨਿਰੀਖਣ ਕੀਤਾ ਸੀ। ਨਾਮਜ਼ਦ ਕਰਨ ਤੋਂ ਬਾਅਦ ਬਾਕੂ 'ਚ ਡਬਲਯੂ ਐੱਚ ਸੀ ਨੇ ਇਸ 'ਤੇ ਗੌਰ ਕੀਤਾ ਅਤੇ ਇਸ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ ਕੀਤਾ।

Read 72 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ