:
You are here: Home

ਹਿਸਟਰੀ ਸ਼ੀਟਰ ਅੱਧਾ ਕਿੱਲੋ ਹੈਰੋਇਨ ਸਣੇ ਕਾਬੂ

Written by  Published in ਖਾਸ ਖਬਰਾਂ Wednesday, 10 July 2019 04:35
Rate this item
(0 votes)

ਗੁਰਦਾਸਪੁਰ, - ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਇੱਕ ਨੌਜਵਾਨ ਨੂੰ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਦਾਅਵਾ ਕਰ ਰਹੀ ਹੈ ਕਿ ਕਾਬੂ ਕੀਤਾ ਗਿਆ ਮੁਲਜ਼ਮ ਹਿਸਟਰੀ ਸ਼ੀਟਰ ਹੈ ਅਤੇ ਇਸ ਉੱਪਰ ਪਹਿਲਾਂ ਵੀ ਵੱਖ ਵੱਖ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਜ਼ਿਲ੍ਹਾ ਬਟਾਲਾ ਦੇ ਸੀ.ਆਈ.ਏ ਸਟਾਫ਼਼ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਇੱਕ ਪਹਿਲਾਂ ਤੋਂ ਦਰਜ ਕ੍ਰਿਮੀਨਲ ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਨ ਅਤੇ ਇਸੇ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਬਿਆਸ ਅਧੀਨ ਆਉਂਦੇ ਪਿੰਡ ਵਿਖੇ ਰੇਡ ਕਰਨ ਤੇ ਨੌਜਵਾਨ ਜੁਗਰਾਜ ਸਿੰਘ ਦੇ ਘਰੋਂ 531 ਗਰਾਮ ਹੀਰੋਇਨ ਸਮੇਤ ਚਾਈਨਾ ਮੇਲ ਕੰਡਾ ਬਰਾਮਦ ਕੀਤਾ ਗਿਆ ਹੈ। ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਨ ਮਗਰੋਂ ਸਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਲੋੜੀਂਦੀ ਜਾਂਚ ਕੀਤੀ ਜਾ ਰਹੀ ਹੈ।

Read 145 times