:
You are here: Homeਮਾਲਵਾ23 ਜੁਲਾਈ ਤੱਕ ਘਰ-ਘਰ ਜਾ ਕੇ ਦਿੱਤੀਆਂ ਜਾਣਗੀਆਂ ਓ.ਆਰ.ਐਸ. ਤੇ ਜਿੰਕ ਦੀਆਂ ਗੋਲੀਆਂ

23 ਜੁਲਾਈ ਤੱਕ ਘਰ-ਘਰ ਜਾ ਕੇ ਦਿੱਤੀਆਂ ਜਾਣਗੀਆਂ ਓ.ਆਰ.ਐਸ. ਤੇ ਜਿੰਕ ਦੀਆਂ ਗੋਲੀਆਂ Featured

Written by  Published in ਮਾਲਵਾ Thursday, 11 July 2019 04:44

ਫ਼ਾਜ਼ਿਲਕਾ, - ਸਿਹਤ ਵਿਭਾਗ ਵੱਲੋਂ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਬੱਚਿਆਂ ਨੂੰ ਓ.ਆਰ.ਐਸ. ਤੇ ਜਿੰਕ ਦੀਆਂ ਗੋਲੀਆਂ ਦੇ ਕੇ ਕੀਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਨੇ ਕਿਹਾ ਕਿ 23 ਜੁਲਾਈ ਤੱਕ ਚੱਲਣ ਵਾਲੇ ਦਸਤ ਰੋਕੂ ਪੰਦਰਵਾੜੇ ਅਧੀਨ ਜ਼ਿਲ੍ਹਾ ਫਾਜ਼ਿਲਕਾ ਦੇ ਲਗਪਗ 1,52,287 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓ.ਆਰ.ਐਸ ਪੈਕਟ ਤੇ ਗੋਲੀਆਂ ਦੇਣ ਦੇ ਨਾਲ-ਨਾਲ ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਉਣ ਦਾ ਤਰੀਕਾ ਵੀ ਸਮਝਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ 'ਤੇ ਬੱਚੇ ਨੂੰ ਹੋਰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਜਾਵੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਨੀਲ ਪਾਠਕ ਨੇ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ 2 ਓ.ਆਰ.ਐਸ. ਤੇ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਰਿੰਕੂ ਚਾਵਲਾ ਆਪਣੀਆਂ ਸੇਵਾਵਾਂ ਦੇਣਗੇ। ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ 140 ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਰੋਗਾਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਮਾਪਿਆਂ ਨੁੰ ਅਪੀਲ ਕੀਤੀ ਹੈ ਕਿ ਉਹ ਆਪਦੇ ਬੱਚਿਆਂ ਦੇ ਦਸਤ ਰੋਗਾਂ ਨੂੰ ਗੰਭੀਰਤਾ ਨਾਲ ਲੈਣ ਤੇ ਨੇੜੇ ਦੀ ਆਸ਼ਾ ਵਰਕਰ ਤੇ ਸਿਹਤ ਕੇਂਦਰ ਨਾਲ ਰਾਬਤਾ ਕਾਇਮ ਕਰਨ। ਇਸ ਮੌਕੇ ਮੈਡਮ ਸੁਖਵਿੰਦਰ ਕੌਰ, ਮੈਡਮ ਦਵਿੰਦਰ ਕੌਰ ਅਤੇ ਹੋਰ ਸਿਹਤ ਸਟਾਫ ਮੌਜੂਦ ਸੀ।

Read 32 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ