:
You are here: Home

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਧੀਨ ਆਂਗਨਵਾੜੀ ਸੈਂਟਰਾਂ 'ਤੇ ਔਰਤਾਂ ਨਾਲ ਵਿਚਾਰ-ਵਟਾਂਦਰਾ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 11 July 2019 04:47

ਫਾਜ਼ਿਲਕਾ, - ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪਿੰਡ-ਪਿੰਡ ਨਸ਼ਾ ਜਾਗਰੂਕਤਾ ਲਹਿਰ ਤਹਿਤ ਅੱਜ ਅਬੋਹਰ ਬਲਾਕ ਦੇ ਪਿੰਡ ਜੰਡਵਾਲਾ ਹਨਵੰਤਾ, ਪੰਨੀਵਾਲਾ ਮਾਹਲਾ ਅਦੇ ਹਰੀ ਪੁਰਾ ਵਿਖੇ ਸੀਡੀਪੀਓ ਸੰਜੂ ਦੁਆਰਾ ਆਂਗਨਵਾੜੀ ਸੈਂਟਰਾਂ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਧੀਨ ਪਿੰਡਾਂ ਦੀਆਂ ਔਰਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਂਗਨਵਾੜੀ ਵਰਕਰ ਸੁਸ਼ੀਲਾ, ਕੁਲਵਿੰਦਰ ਅਤੇ ਸੰਤੋਸ ਨੇ ਲੋਕਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਅਤੇ 500 ਏਟੀ ਸੈਂਟਰਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ ਜਿਸ ਦਾ ਇਲਾਜ ਹੋ ਸਕਦਾ ਹੈ। ਜ਼ਰੂਰਤ ਹੈ ਸਹੀ ਸਮੇਂ ਨਸ਼ਾ ਛੁਡਾਊ ਕੇਂਦਰ 'ਤੇ ਪੂਰਾ ਇਲਾਜ ਕਰਵਾਇਆ ਜਾਵੇ। ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲਿਆ। ਸਿਹਤ ਵਿਭਾਗ ਵੱਲੋਂ ਬੁੱਧਵਾਰ ਹਰ ਸੈਂਟਰ 'ਤੇ ਆਂਗਨਵਾੜੀ ਵਰਕਰ ਨਾਲ ਮਿਲ ਕੇ ਇਸ ਤਰ੍ਹਾਂ ਦੇ ਜਾਗਰੂਕਤਾ ਅਭਿਆਨ ਪੂਰੇ ਸਾਲ ਚਲਾਏ ਜਾਣਗੇ, ਜਿਥੇ ਜ਼ਰੂਰਤਮੰਦਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

Read 601 times