:
You are here: Homeਮਾਲਵਾਸਰਕਾਰੀ ਡਾਕਟਰਾਂ ਲਈ ਪੀ.ਜੀ. ਕੋਰਸਾਂ 'ਚ ਦਾਖ਼ਲੇ ਤੋਂ ਪਹਿਲਾਂ ਸੇਵਾ ਕਾਲ ਘਟਾਇਆ: ਬਲਬੀਰ ਸਿੰਘ ਸਿੱਧੂ

ਸਰਕਾਰੀ ਡਾਕਟਰਾਂ ਲਈ ਪੀ.ਜੀ. ਕੋਰਸਾਂ 'ਚ ਦਾਖ਼ਲੇ ਤੋਂ ਪਹਿਲਾਂ ਸੇਵਾ ਕਾਲ ਘਟਾਇਆ: ਬਲਬੀਰ ਸਿੰਘ ਸਿੱਧੂ Featured

Written by  Published in ਮਾਲਵਾ Thursday, 11 July 2019 04:55

ਫ਼ਾਜ਼ਿਲਕਾ, 10 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਆਪਣੇ ਫ਼ਾਜ਼ਿਲਕਾ ਦੌਰੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਡਾਕਟਰਾਂ ਲਈ ਐਮ.ਬੀ.ਬੀ.ਐਸ. ਤੋਂ ਬਾਅਦ ਪੀ.ਜੀ. ਕੋਰਸਾਂ ਵਿੱਚ ਦਾਖ਼ਲੇ ਲਈ ਸਮਾਂ ਹੱਦ ਨੂੰ 50 ਫੀਸਦੀ ਤੱਕ ਘੱਟ ਕਰ ਦਿੱਤਾ ਗਿਆ ਹੈ, ਜਿਸ ਨਾਲ ਇਨ੍ਹਾਂ ਡਾਕਟਰਾਂ ਨੂੰ ਪੀ.ਜੀ. ਕੋਰਸ ਜਲਦੀ ਕਰਨ ਦਾ ਮੌਕਾ ਮਿਲ ਸਕੇਗਾ। ਰਾਜ ਵਿਚ ਸਿਹਤ ਸਹੁਲਤਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਅਨੇਕਾਂ ਵੱਡੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਦੱਸਿਆ ਕਿ ਪਹਿਲਾਂ ਪੀ.ਜੀ. ਕੋਰਸ ਵਿੱਚ ਦਾਖ਼ਲੇ ਤੋਂ ਪਹਿਲਾਂ ਸਰਕਾਰੀ ਡਾਕਟਰਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ 4 ਤੋਂ 6 ਸਾਲ ਦੀ ਨੌਕਰੀ ਕਰਨੀ ਪੈਂਦੀ ਸੀ ਪਰ ਹੁਣ ਸੂਬਾ ਸਰਕਾਰ ਨੇ ਇਹ ਸਮਾਂ ਹੱਦ ਕ੍ਰਮਵਾਰ 2 ਅਤੇ 3 ਸਾਲ ਕਰ ਦਿੱਤੀ ਹੈ, ਜਿਸ ਨਾਲ ਸਰਕਾਰ ਡਾਕਟਰਾਂ ਨੂੰ ਜਲਦੀ ਆਪਣੀ ਯੋਗਤਾ ਵਿਸਥਾਰ ਦਾ ਮੌਕਾ ਮਿਲੇਗਾ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਰਾਜ ਵਿਚ ਮਾਹਿਰ ਡਾਕਟਰਾਂ ਅਤੇ ਸਰਜਨਾਂ ਦੀ ਘਾਟ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ 58 ਤੋਂ 65 ਸਾਲ ਉਮਰ ਦੇ ਸੇਵਾ ਮੁਕਤ ਡਾਕਟਰਾਂ ਨੂੰ ਮੁੜ ਨੌਕਰੀ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਵਿਸੇਸ਼ ਤੌਰ 'ਤੇ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਲਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਮੁਹਾਰਤ ਦਾ ਰਾਜ ਦੇ ਲੋਕਾਂ ਨੂੰ ਲਾਹਾ ਯਕੀਨੀ ਬਣਾਉਣ ਲਈ ਇਨ੍ਹਾਂ ਤੋਂ ਪ੍ਰਬੰਧਕੀ ਕਾਰਜ ਨਹੀਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵਿਭਾਗ ਨੂੰ 400 ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੀ ਆਸ ਹੈ। ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੀ ਵਿਸੇਸ਼ ਤਰਜੀਹ ਰਹੇਗੀ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਲਣ ਵਾਲੀਆਂ 250 ਦਵਾਈਆਂ ਦੀ ਕੋਈ ਘਾਟ ਨਾ ਰਹੇ ਅਤੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਤੋਂ ਮਿਲ ਸਕਣ। ਲੋਕਾਂ ਦੀਆਂ ਬਰੂਹਾਂ 'ਤੇ ਸਿਹਤ ਸਹੁਲਤਾਂ ਮੁਹੱਈਆ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿਚ 2950 ਵੈਲਨੈੱਸ ਹੈਲਥ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 843 ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਮਿੱਡ ਲੈਵਲ ਹੈਲਥ ਪ੍ਰੋਵਾਈਡਰ, ਏ.ਐਨ.ਐਮ. ਤੇ ਆਸ਼ਾ ਵਰਕਰ ਤਾਇਨਾਤ ਹੋਣਗੇ ਅਤੇ ਇਨ੍ਹਾਂ ਵਿਚ ਟੈਲੀ ਮੈਡੀਸਿਨ ਦੀ ਸਹੁਲਤ ਵੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਇੱਥੇ ਤਾਇਨਾਤ ਸਿਹਤ ਕਰਮੀ ਕਿਸੇ ਮਰੀਜ਼ ਦੀ ਸਿਹਤ ਸਥਿਤੀ ਅਨੁਸਾਰ ਮਾਹਿਰ ਡਾਕਟਰ ਤੋਂ ਰਾਏ ਲੈ ਕੇ ਉਸ ਨੂੰ ਦਵਾਈ ਦੇ ਸਕੇਗਾ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਡਾਕਟਰਾਂ ਦੀ ਤਾਇਨਾਤੀ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਉਨ੍ਹਾਂ ਨੇ ਪਿਛਲੇ ਇਕ ਮਹੀਨੇ ਦੌਰਾਨ 7 ਨਵੇਂ ਡਾਕਟਰ ਤਾਇਨਾਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਡਰੱਗ ਇੰਸਪੈਕਟਰਾਂ ਦੀ ਘਾਟ ਦੂਰ ਕਰਨ ਲਈ ਵੀ ਭਰਤੀ ਕੀਤੀ ਜਾਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਪ੍ਰਸਤਾਵ ਕੀਤਾ ਗਿਆ ਹੈ ਕਿ ਜੇਕਰ ਕਿਸੇ ਹਸਪਤਾਲ ਵਿਚ ਕੋਈ ਤਕਨੀਕੀ ਵਿਅਕਤੀ ਜਾਂ ਵਿਸੇਸ਼ ਡਾਕਟਰ ਦੀ ਵਿਸੇਸ਼ ਹਾਲਤਾਂ ਵਿਚ ਜ਼ਰੂਰਤ ਹੋਵੇ ਤਾਂ ਸਿਵਲ ਸਰਜਨ ਪੱਧਰ 'ਤੇ ਇਸ ਦੀ ਆਊਟਸੋਰਸਿੰਗ ਰਾਹੀਂ ਵਿਵਸਥਾ ਕਰ ਲਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ, ਐਸ.ਐਸ.ਪੀ. ਸ੍ਰੀ ਦੀਪਕ ਹਿਲੋਰੀ, ਕਾਂਗਰਸ ਜ਼ਿਲ੍ਹਾ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸ੍ਰੀ ਦੀਪਕ ਕੁਮਾਰ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸ੍ਰੀ ਬੀ.ਡੀ. ਕਾਲੜਾ ਆਦਿ ਹਾਜ਼ਰ ਸਨ।

Read 25 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ