:
You are here: Homeਮਾਝਾਅੰਮ੍ਰਿਤਸਰ 'ਚ ਸੁੰਨਾ ਪਿਆ ਸਬ ਰਜਿਸਟਰਾਰ ਦਾ ਦਫ਼ਤਰ : ਡੀ.ਸੀ - ਬੈਂਸ ਮਾਮਲੇ ਚ ਮੁਲਾਜ਼ਮਾਂ ਨੇ ਕੀਤੀ ਹੜਤਾਲ

ਅੰਮ੍ਰਿਤਸਰ 'ਚ ਸੁੰਨਾ ਪਿਆ ਸਬ ਰਜਿਸਟਰਾਰ ਦਾ ਦਫ਼ਤਰ : ਡੀ.ਸੀ - ਬੈਂਸ ਮਾਮਲੇ ਚ ਮੁਲਾਜ਼ਮਾਂ ਨੇ ਕੀਤੀ ਹੜਤਾਲ Featured

Written by  Published in ਮਾਝਾ Wednesday, 11 September 2019 04:10

ਅੰਮ੍ਰਿਤਸਰ, -ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡੀ. ਸੀ. ਨਾਲ ਕੀਤੇ ਦੁਰਵਿਹਾਰ ਦੇ ਮਾਮਲੇ 'ਚ ਅੱਜ ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਵਲੋਂ ਹੜਤਾਲ ਕੀਤੀ ਗਈ, ਜਿਸ ਕਾਰਨ ਆਮ ਲੋਕਾਂ ਨੂੰ ਸਰਕਾਰੀ ਬਾਬੂਆਂ ਦੀ ਹੜਤਾਲ ਕਾਰਨ ਖਜ਼ਲ-ਖੁਆਰੀਆਂ ਦਾ ਸਾਹਮਣਾ ਕਰਨਾ ਪਿਆ। ਜਿਸ ਦੀ ਬਦੌਲਤ ਆਮ ਕੰਮਾਂ ਕਾਜ਼ਾਂ ਲਈ ਆਏ ਲੋਕ ਸਰਕਾਰਾਂ ਨੂੰ ਕੋਸਦੇ ਰਹੇ ਅਤੇ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ । ਡੀ. ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਰਾਜਪਾਲ ਦੇ ਨਾਂਅ ਮੰਗ ਪੱਤਰ ਦੇ ਕੇ ਡੀ. ਸੀ. ਗੁਰਦਾਸਪੁਰ ਨਾਲ ਬਦਸਲੂਕੀ ਕਰਨ ਵਾਲੇ ਵਿਧਾਇਕ ਬੈਂਸ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਅਤੇ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦੀ ਮੰਗ ਤੋਂ ਇਲਾਵਾ ਐਸ. ਡੀ. ਐਮ. ਜ਼ੀਰਾ ਨੂੰ ਬੰਦੀ ਬਣਾ ਕੇ ਗੱਡੀ ਸਮੇਤ ਦਰਿਆ 'ਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਿਖ਼ਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਲਮ ਛੋੜ ਹੜਤਾਲ ਕਰ ਰਹੇ ਹਨ ਜਿਸ ਲਈ ਉਨ•ਾਂ ਨੂੰ ਕਲੈਰੀਕਲ, ਮਾਲਪਟਵਾਰੀ ਤੇ ਕਾਨੂੰਨਗੋਂ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਆਦਿ ਭਰਾਤਰੀ ਜਥੇਬੰਦੀਆਂ ਵੀ ਸਮਰਥਨ ਕਰ ਰਹੀਆਂ ਹਨ ਅਤੇ 11 ਸਤੰਬੁਰ ਸਮੁਚੇ ਰਾਜ 'ਚ ਹੋਰ ਅਧਿਕਾਰੀ ਕਰਮਚਾਰੀ ਵੀ ਹੜਤਾਲ ਕਰ ਰਹੇ ਹਨ । ਇਸ ਮੌਕੇ ਜਨ: ਸਕਤਰ ਦੀਪਕ ਅਰੋੜਾ, ਸਾਹਿਬ ਕੁਮਾਰ, ਅਮਨਦੀਪ ਸੇਖੋਂ ਆਦਿ ਹਾਜ਼ਰ ਸਨ ।

Read 25 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ