:
You are here: Homeਮਾਝਾਅਣਖ ਖਾਤਰ ਜੋੜੇ ਦਾ ਕਤਲ

ਅਣਖ ਖਾਤਰ ਜੋੜੇ ਦਾ ਕਤਲ Featured

Written by  Published in ਮਾਝਾ Monday, 16 September 2019 04:04

ਤਰਨ ਤਾਰਨ/ਭਿੱਖੀਵਿੰਡ, - ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਅੱਜ ਸਵੇਰੇ ਕੋਈ ਇਕ ਸਾਲ ਪਹਿਲਾਂ ਪ੍ਰੇਮ ਵਿਆਹ ਕਰਾਉਣ ਵਾਲੇ ਜੋੜੇ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਅਣਖ ਖਾਤਰ ਗੋਲੀਆਂ ਮਾਰ ਕੇ ਮਾਰ ਦਿੱਤਾ| ਕਤਲ ਕੀਤੇ ਜੋੜੇ ਦੀ ਪਛਾਣ ਨੌਸ਼ਹਿਰਾ ਢਾਲਾ ਦੇ ਨੌਜਵਾਨ ਅਮਨਦੀਪ ਸਿੰਘ (24) ਅਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ (22) ਵਜੋਂ ਕੀਤੀ ਗਈ ਹੈ| ਅਮਨਪ੍ਰੀਤ ਕੌਰ ਦੇ ਪੇਕੇ ਨੌਸ਼ਹਿਰਾ ਢਾਲਾ ਪਿੰਡ ਦੇ ਨੇੜਲੇ ਪਿੰਡ ਗਹਿਰੀ ਸਨ| ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਅਤੇ ਅਮਨਪ੍ਰੀਤ ਕੌਰ ਅੱਜ ਸਵੇਰੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਟਾ ਮੱਥਾ ਟੇਕ ਕੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਹੇ ਸਨ ਕਿ ਪਿੰਡ ਤੋਂ ਕੋਈ ਇੱਕ ਕਿਲੋਮੀਟਰ ਪਹਿਲਾਂ ਹੀ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ’ਤੇ ਆਏ ਲੜਕੀ ਦੇ ਪਰਿਵਾਰ ਦੇ ਕਰੀਬ 10 ਮੈਂਬਰਾਂ ਨੇ ਉਨ੍ਹਾਂ ਨੂੰ ਘੇਰ ਲਿਆ| ਉਨ੍ਹਾਂ ਨੇ ਜੋੜੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਡੇਗ ਦਿੱਤਾ ਅਤੇ ਫਿਰ ਉਨ੍ਹਾਂ ’ਤੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ| ਕਾਤਲਾਂ ਦਾ ਮਨ ਇਸ ਨਾਲ ਹੀ ਸ਼ਾਂਤ ਨਹੀਂ ਹੋਇਆ ਉਨ੍ਹਾਂ ਮਰਨ ਕਿਨਾਰੇ ਪਏ ਦੋਹਾਂ ਦੇ ਉੱਤੋਂ ਦੀ ਕਾਰ ਲੰਘਾ ਦਿੱਤੀ| ਘਟਨਾ ਦੀ ਸੂਚਨਾ ਮਿਲਦਿਆਂ ਹੀ ਲੜਕੇ-ਲੜਕੀ ਦੋਹਾਂ ਦੇ ਪਰਿਵਾਰ ਵਾਲੇ ਮੌਕੇ ’ਤੇ ਪਹੁੰਚ ਗਏ| ਲੜਕੇ ਅਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਗਈ ਜਦਕਿ ਲੜਕੀ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਉਹ ਵੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਈ| ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਕੰਵਲਜੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਲੜਕੇ ਅਮਨਦੀਪ ਸਿੰਘ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨ ਦਰਜ ਕੀਤੇ| ਇਸ ਸਬੰਧੀ ਦਫ਼ਾ 302, 148, 149 ਫ਼ੌਜਦਾਰੀ, 25, 27, 54, 59 ਅਸਲਾ ਐਕਟ ਤਹਿਤ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਮੁਲਜ਼ਮਾਂ ਵਿੱਚ ਲੜਕੀ ਦੇ ਪਿਤਾ ਅਮਰਜੀਤ ਸਿੰਘ, ਭਰਾ ਮਨਜੀਤ ਸਿੰਘ, ਤਾਏ ਦੇ ਪੁੱਤ ਭਰਾ ਗੁਭਿੰਦਰ ਸਿੰਘ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਦੀ ਪਛਾਣ ਕਰ ਲਈ ਗਈ ਹੈ| ਮੌਕੇ ’ਤੇ ਪਤਾ ਲੈਣ ਲਈ ਆਏ ਲੜਕੀ ਦੇ ਪਿਤਾ-ਮਾਤਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ| ਲੜਕੇ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਭਾਵੇਂ ਦੋਹਾਂ ਜਣਿਆਂ ਨੇ ਪ੍ਰੇਮ ਵਿਆਹ ਕਰਵਾਇਆ ਸੀ ਪਰ ਲੜਕੀ ਦੇ ਮਾਤਾ-ਪਿਤਾ ਉਨ੍ਹਾਂ ਨਾਲ ਮਿਲਵਰਤਨ ਰੱਖਦੇ ਸਨ ਜਦਕਿ ਲੜਕੀ ਦਾ ਭਰਾ ਕਦੇ ਵੀ ਉਨ੍ਹਾਂ ਨੂੰ ਮਿਲਣ ਲਈ ਨਹੀਂ ਸੀ ਆਇਆ| ਲੜਕੇ ਦੇ ਭਰਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕੁਝ ਲੋਕ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਉਸਦੇ ਭਰਾ ਅਤੇ ਭਰਜਾਈ ਦੇ ਹਮਲਾ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

Read 23 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ