:
You are here: Homeਮਾਝਾਅੰਮ੍ਰਿਤਸਰ ਜੁੜੇਗਾ ਯੂ.ਏ.ਈ. ਦੇ ਦੂਜੇ ਵੱਡੇ ਏਅਰਪੋਰਟ ਨਾਲ - 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫਲਾਈਟ

ਅੰਮ੍ਰਿਤਸਰ ਜੁੜੇਗਾ ਯੂ.ਏ.ਈ. ਦੇ ਦੂਜੇ ਵੱਡੇ ਏਅਰਪੋਰਟ ਨਾਲ - 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫਲਾਈਟ Featured

Written by  Published in ਮਾਝਾ Monday, 16 September 2019 06:32

ਅੰਮ੍ਰਿਤਸਰ, 16 ਸਤੰਬਰ 2019: ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ 1 ਅਕਤੂਬਰ ਤੋਂ ਯੁਨਾਈਟਿਡ ਅਰਬ ਅਮੀਰਾਤ (ਯੂ.ਏ.ਈ.) ਦੇ ਇਕ ਹੋਰ ਅੰਤਰ-ਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਜਾਵੇਗਾ। ਇੰਡੀਗੋ ਨੇ ਅੰਮ੍ਰਿਤਸਰ-ਸ਼ਾਰਜਾਹ ਵਿਚਕਾਰ ਰੋਜ਼ਾਨਾ ਉਡਾਣ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ ਤੇ ਇਸ ਦੀ ਬੁਕਿੰਗ ਕੰਪਨੀ ਦੀ ਵੈਬਸਾਈਟ ਤੇ ਸ਼ੁਰੂ ਹੋ ਗਈ ਹੈ। ਫਲਾਈ ਅੰਮ੍ਰਿਤਸਰ ਇਨਿਸ਼ਇਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇੰਡੀਗੋ ਦੇ ਫੈਸਲੇ ਦਾ ਸਵਾਗਤ ਕਰਦਿਆਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਦੁਬਈ ਦੇ ਨਾਲ ਨਾਲ ਹੁਣ ਯੂ.ਏ.ਈ. ਦੇ ਦੂਜੇ ਅਮੀਰਾਤ (ਸੂਬੇ) ਸ਼ਾਰਜਾਹ ਦੇ ਨਾਲ ਜੁੜ ਜਾਵੇਗਾ। ਇੰਡੀਗੋ ਦੀ ਵੈਬਸਾਈਟ ਅਨੁਸਾਰ ਇਹ ਉਡਾਣ ਅੰਮ੍ਰਿਤਸਰ ਤੋਂ ਸਵੇਰੇ 11:35 ਵਜੇ ਰਵਾਨਾ ਹੋਵੇਗੀ ਅਤੇ ਸ਼ਾਰਜਾਹ ਵਿਖੇ ਦੁਪਹਿਰ 1:35 ਵਜੇ ਪਹੁੰਚੇਗੀ। ਸ਼ਾਰਜਾਹ ਤੋਂ ਇਹ ਉਡਾਣ ਸਥਾਨਕ ਸਮੇਂ ਅਨੁਸਾਰ ਦੁਪਹਿਰ 2:30 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 7:40 ਵਜੇ ਅੰਮ੍ਰਿਤਸਰ ਪਹੁੰਚੇਗੀ। ਇੰਡੀਗੋ ਵਲੋਂ 28 ਅਕਤੂਬਰ 2018 ਨੂੰ ਅੰਮ੍ਰਿਤਸਰ ਤੋਂ ਆਪਣੀ ਪਹਿਲੀ ਅੰਤਰਰਾਸ਼ਟਰੀ ਉਡਾਣ ਡੁਬਈ ਲਈ ਸ਼ੁਰੂ ਕੀਤੀ ਗਈ ਸੀ। ਇੰਡੀਗੋ ਵਲੋਂ 1 ਸਤੰਬਰ ਤੋਂ ਦੁਬਈ ਦੀ ਉਡਾਣ ਬੰਦ ਕਰਕੇ ਹੁਣ ਸ਼ਾਰਜਾਹ ਲਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਪਿਛਲੇ ਕੁਝ ਸਾਲਾਂ ਤੋਂ ਸਪਾਈਸ ਜੈੱਟ ਅਤੇ ਏਅਰ ਇੰਡੀਆ ਐਕਸਪ੍ਰੈਸ ਸਫ਼ਲਤਾ ਪੂਰਵਕ ਦੁਬਈ ਲਈ ਆਪਣੀਆਂ ਉਡਾਣਾਂ ਚਲਾ ਰਹੀਆਂ ਹਨ। ਸਾਲ 2018 ਵਿਚ ਅੰਮ੍ਰਿਤਸਰ ਤੋਂਂ ਚਲਦੀਆਂ ਸਿੱਧੀਆਂ ਅੰਤਰ-ਰਾਸ਼ਟਰੀ ਉਡਾਣਾਂ ਦੇ ਕੁੱਲ 7 ਲੱਖ 99 ਹਜਾਰ ਯਾਤਰੀਆਂ ਵਿਚੋਂ 2 ਲੱਖ 68 ਹਜਾਰ ਯਾਤਰੀਆਂ ਨੇ ਅੰਮ੍ਰਿਤਸਰ-ਦੁਬਈ ਵਿਚਕਾਰ ਇਹਨਾਂ ਉਡਾਣਾਂ ਤੇ ਸਫ਼ਰ ਕੀਤਾ। ਇਹ ਉਡਾਣਾਂ ਯਾਤਰੀਆਂ ਨਾਲ ਤਕਰੀਬਨ 90 ਪ੍ਰਤੀਸ਼ਤ ਤੋਂ ਵੱਧ ਭਰੀਆਂ ਜਾਂਦੀਆਂ ਹਨ। ਗੁਮਟਾਲਾ ਨੇ ਦਾਅਵਾ ਕੀਤਾ ਕਿ ਸ਼ਾਰਜਾਹ ਤੇ ਇਸ ਦੇ ਲਾਗਲੇ ਸ਼ਹਿਰਾਂ ਅਤੇ ਸੂਬਿਆਂ ਅਜਮਾਨ, ਉਮ ਅਲ ਕੁਵਾਇਨ, ਰਜ ਅਲ-ਖੈਮਾਹ ਅਤੇ ਫੁਜੈਰਾਹ ਵਿਚ ਪੰਜਾਬ ਤੋਂ ਕੰਮ ਕਰਨ ਲਈ ਗਏ ਤੇ ਰਹਿਣ ਵਾਲੇ ਹਜਾਰਾਂ ਪੰਜਾਬੀਆਂ ਨੂੰ ਇਸ ਦਾ ਲਾਭ ਹੋਵੇਗਾ। ਇਹ ਉਹਨਾਂ ਦੀ ਲੰਮੇ ਸਮੇਂ ਤੋਂ ਮੰਗ ਸੀ। ਇਸ ਸਿੱਧੀ ਉਡਾਣ ਨਾਲ ਉਹਨਾਂ ਦੇ ਸਮੇਂ ਅਤੇ ਖਰਚੇ ਦੀ ਬਚਤ ਹੋਵੇਗੀ ਕਿਉਂਕਿ ਇਸ ਸਮੇਂ ਦੁਬਈ ਤੋਂ ਸੜਕ ਰਾਹੀਂ ਸ਼ਾਰਜਾਹ ਜਾਣ ਲਈ ਟੈਕਸੀ ਦੇ ਖਰਚੇ ਤੋਂ ਇਲਾਵਾ 30 ਦਰਹਮ ਸ਼ਾਰਜਾਹ ਵਿਚ ਦਾਖਲ ਹੋਣ ਲਈ ਵੀ ਦੇਣੇ ਪੈਂਦੇ ਹਨ। ਆਬੂਦਾਬੀ ਵਿਖੇ ਵੱਡੀ ਗਿਣਤੀ ਵਿਚ ਰਹਿੰਦੇ ਪੰਜਾਬੀ ਵੀ ਲੰਮੇ ਸਮੇਂ ਤੋਂ ਸਿੱਧੀ ਉਡਾਣ ਦੀ ਮੰਗ ਕਰ ਰਹੇ ਹਨ। ਫਲਾਈ ਅੰਮ੍ਰਿਤਸਰ ਮੁਹਿੰਮ ਨਾਲ ਆਬੂਦਾਬੀ ਤੋਂ ਜੁੜੇ ਮੈਂਬਰ ਕਾਰਜਬੀਰ ਸਿੰਘ ਤੇ ਹੋਰਨਾਂ ਨੇ ਸ਼ਹਿਰੀ ਹਵਾਬਾਜੀ ਮੰਤਰਾਲੇ ਦੇ ਮੰਤਰੀ ਹਰਦੀਪ ਸਿੰਘ ਪੂਰੀ ਨੂੰ ਵੀ ਏਅਰ ਇੰਡੀਆ ਐਕਸਪ੍ਰੈਸ ਦੀ ਆਬੂਦਾਬੀ ਦੀ ਸਿੱਧੀ ਉਡਾਣ ਸ਼ੁਰੂ ਕਰਵਾਉਣ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਗੁਮਟਾਲਾ ਦਾ ਕਹਿਣਾ ਹੈ ਕਿ ਨਵੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਫਲਾਈ ਅੰਮ੍ਰਿਤਸਰ ਮੁਹਿੰਮ ਦੀ ਟੀਮ ਲਗਾਤਾਰ ਅੰਕੜਿਆਂ ਸਮੇਤ ਵਿਦੇਸ਼ੀ ਤੇ ਦੇਸ਼ ਦੀਆਂ ਹਵਾਈ ਕੰਪਨੀਆਂ ਨਾਲ ਸੰਪਰਕ ਕਰ ਰਹੀ ਹੈ ਤੇ ਇਸ ਸੰਬੰਧੀ ਅਸੀਂ ਆਬੂਦਾਬੀ ਲਈ ਏਅਰ ਇੰਡੀਆ ਐਕਸਪ੍ਰੈਸ ਤੇ ਹੋਰਨਾਂ ਭਾਰਤੀ ਹਵਾਈ ਕੰਪਨੀਆਂਂ ਨੂੰ ਵੀ ਮੰਗ ਪੱਤਰ ਤੇ ਅੰਕੜੇ ਭੇਜੇ ਹਨ। ਦੁਬਈ ਦੀ ਦੁਨੀਆਂ ਵਿਚ ਸਭ ਤੋਂ ਵੱਡੀ ਹਵਾਈ ਕੰਪਨੀਆਂ ਵਿਚੋਂ ਇਕ ਮੰਨੀ ਜਾਂਦੀ ਐਮੀਰੇਟਜ਼ ਏਅਰਲਾਈਨ ਅਤੇ ਉਸ ਦੀ ਭਾਈਵਾਲ ਫਲਾਈ ਡੁਬਈ ਵੀ ਅੰਮ੍ਰਿਤਸਰ ਵਾਸਤੇ ਉਡਾਣਾਂ ਸ਼ੁਰੂ ਕਰਨੀਆਂ ਚਾਹੁੰਦੀਆਂ ਹਨ ਤਾਂ ਜੋ ਉਹ ਪੰਜਾਬ ਨੂੰ 140 ਤੋਂ ਵੱਧ ਮੁਲਕਾਂ ਨੂੰ ਉਹਨਾਂ ਵਲੋਂ ਚਲਦੀਆਂ ਉਡਾਨਾਂ ਨਾਲ ਜੋਣ ਸਕਣ। ਪਰ ਭਾਰਤ ਨਾਲ ਹਵਾਈ ਸਮਝੌਤਿਆਂ ਵਿਚ ਦੁਬਈ ਦੀਆਂ ਹਵਾਈ ਕੰਪਨੀਆਂ ਨੂੰ ਅੰਮ੍ਰਿਤਸਰ ਵਾਸਤੇ ਉਡਾਨਾਂ ਸ਼ੁਰੂ ਕਰਨ ਦੀ ਇਜ਼ਾਜਤ ਨਹੀਂ ਹੈ।

Read 37 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ