:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 19 September 2019 03:44

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਹਾਜ਼ਰ ਹੋ ਕੇ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਨੇੜਲੇ ਪਿੰਡ ਥੇਹਕਲੰਦਰ ਦੇ ਵਸਨੀਕ ਕਿਸਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣਾ ਜਿੱਥੇ ਵਾਤਾਵਰਨ ਲਈ ਘਾਤਕ ਸਿੱਧ ਹੁੰਦਾ ਹੈ ਉੱਥੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਪਰਾਲੀ ਤੇ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ ਜਿਸ ਨਾਲ ਫ਼ਸਲ ਦਾ ਝਾੜ ਵੱਧ ਪ੍ਰਾਪਤ ਹੁੰਦਾ ਹੈ। ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਉਹ ਪਿੰਡ ਵਿੱਚ 50 ਏਕੜ ਜ਼ਮੀਨ ਉਪਰ ਖੇਤੀ ਕਰਦਾ ਹੈ। ਉਨ੍ਹਾਂ ਕਿਹਾ ਕਿ ਉਸ ਨੇ 50 ਏਕੜ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਸਗੋਂ ਜ਼ਮੀਨ ਵਿੱਚ ਰਲਾ ਰਿਹਾ ਹੈ। ਉਨ੍ਹਾਂ ਹੋਰਨਾਂ ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਕਿ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਦੱਬ ਦਿੱਤਾ ਜਾਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ, ਮਿੱਤਰ ਕੀੜਿਆਂ ਦਾ ਨੁਕਸਾਨ ਨਹੀਂ ਹੁੰਦਾ ਅਤੇ ਵਾਤਾਵਰਨ ਵੀ ਪ੍ਰਦੂਸ਼ਤ ਹੋਣ ਤੋਂ ਬਚ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਫਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਐਮ.ਬੀ.ਪਲੋਅ ਤੇ ਹੈਪੀ ਸੀਡਰ ਦੀ ਮੱਦਦ ਨਾਲ ਜ਼ਮੀਨ ਵਿੱਚ ਹੀ ਰਲਾ ਦਿੰਦਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਖੇਤ ਵਿੱਚ ਕਦੇ ਵੀ ਕਣਕ ਜਾਂ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਈ ਸਗੋਂ ਉਨ੍ਹਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿੱਚ ਹੀ ਗਾਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਮਿੱਤਰ ਕੀੜੇ ਅੱਗ ਦੀ ਲਪੇਟ ਵਿੱਚ ਆ ਕੇ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਫਸਲਾਂ ਦਾ ਝਾੜ ਵੀ ਘੱਟ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਸਾਂ ਅਨੁਸਾਰ ਹੀ ਖੇਤੀ ਕਰਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਿਲ੍ਹੇ ਵਿੱਚ ਲਗਾਏ ਜਾਂਦੇ ਕੈਪਾਂ ਵਿੱਚ ਹਾਜ਼ਰ ਹੋ ਕੇ ਖੇਤੀ ਨਾਲ ਸਬੰਧਤ ਜਾਣਕਾਰੀ ਹਾਸਲ ਕਰਕੇ ਆਪਣੇ ਗਿਆਨ ਵਿੱਚ ਵਾਧਾ ਕਰਦਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੀਆਂ ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸ਼ਕਤੀ ਬਰਕਰਾਰ ਬਣੀ ਰਹੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਕੇ ਪਸ਼ੂਆਂ ਨੂੰ ਠੰਢ ਤੋਂ ਬਚਾਉਣ ਲਈ ਵੀ ਵਰਤਿਆ ਜਾ ਸਕਦਾ ਹੈ।

Read 205 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ