:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਵਿੱਤੀ ਵਰੇ 2018-19 ਦੌਰਾਨ ਖੇਤੀਬਾੜੀ ਮਸ਼ੀਨਰੀ ਨਾਲ 7 ਹਾਦਸਾਗ੍ਰਸਤ ਕੇਸਾਂ ਨੂੰ 4 ਲੱਖ ਰੁਪਏ ਦੀ ਅਦਾਇਗੀ

ਵਿੱਤੀ ਵਰੇ 2018-19 ਦੌਰਾਨ ਖੇਤੀਬਾੜੀ ਮਸ਼ੀਨਰੀ ਨਾਲ 7 ਹਾਦਸਾਗ੍ਰਸਤ ਕੇਸਾਂ ਨੂੰ 4 ਲੱਖ ਰੁਪਏ ਦੀ ਅਦਾਇਗੀ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 19 September 2019 04:23

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ਜੁੜੇ ਵਿਅਕਤੀਆਂ ਦਾ ਮਿਆਰ ਉੱਚਾ ਚੁੱਕਣ ਦੇ ਨਾਲ-ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ। ਖੇਤੀ ਦਾ ਕੰਮ ਕਰਦੇ ਹੋਏ ਕਈ ਵਾਰ ਕਿਸੇ ਕਾਰਨ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਇਸ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਥਰੈਸ਼ਰ (ਖੇਤੀਬਾੜੀ ਮਸ਼ੀਨਰੀ ਹਾਦਸਿਆਂ ਗ੍ਰਸਤ) ਵਿਸ਼ੇਸ਼ ਸਕੀਮ ਚਲਾਈ ਜਾਂਦੀ ਹੈ। ਇਸ ਵਿੱਚ ਹਾਦਸੇ ਵਿੱਚ ਹੋਏ ਨੁਕਸਾਨ ਦੇ ਵੱਖ-ਵੱਖ ਵਰਗਾਂ ਤਹਿਤ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਂਦਾ ਹੈ। ਵਿੱਤੀ ਵਰੇ 2018-19 ਦੌਰਾਨ ਮਾਰਕੀਟ ਕਮੇਟੀ ਨੂੰ ਪ੍ਰਾਪਤ ਹੋਏ 7 ਕੇਸਾਂ ਦੇ 4 ਲੱਖ ਰੁਪਏ ਦੀ ਅਦਾਇਗੀ ਖੇਤੀ ਕਰਦੇ ਸਮੇਂ ਹੋਏ ਹਾਦਸਿਆਂ ਦੌਰਾਨ ਵਿਅਕਤੀਆਂ ਨੂੰ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ. ਸਵਰਨ ਸਿੰਘ ਨੇ ਦਿੱਤੀ। ਉਨ੍ਹਾਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਖੇਤੀ ਕਰਦੇ ਸਮੇਂ ਹਾਦਸਿਆਂ ਵਿੱਚ ਹੋਏ ਨੁਕਸਾਨ ਦੀ ਸਥਿਤੀ ਅਨੁਸਾਰ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਸ਼ੀਨਰੀ ਚਲਾਉਂਦੇ ਸਮੇਂ 1 ਉਂਗਲ ਵਡੀ ਜਾਣ 'ਤੇ 10 ਹਜ਼ਾਰ ਰੁਪਏ, 2 ਉਂਗਲਾਂ ਵਡੀ ਜਾਣ 'ਤੇ 20 ਹਜ਼ਾਰ ਰੁਪਏ, 3 ਉਂਗਲਾਂ ਵੱਡੇ ਜਾਣ 'ਤੇ 30 ਹਜ਼ਾਰ ਰੁਪਏ, 4 ਜਾਂ ਪੂਰਾ ਪੰਜਾ ਵਡੇ ਜਾਣ 'ਤੇ 40 ਹਜ਼ਾਰ ਰੁਪਏ ਅਤੇ ਖੇਤੀ ਦਾ ਕੰਮ ਕਰਦੇ ਸਮੇਂ ਵਿਅਕਤੀ ਦੀ ਕਿਸੇ ਕਾਰਨ ਮੌਤ ਹੋਣ 'ਤੇ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਖੇਤ ਵਿੱਚ ਸੰਪ ਦੇ ਡੰਗਣ ਨਾਲ ਮੌਤ, ਮੰਡੀ ਅਤੇ ਖੇਤ ਵਿੱਚ ਕੰਮ ਕਰਦੇ ਹੋਏ ਮੌਤ, ਖੇਤ ਵਿੱਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਨਾਲ ਮੌਤ, ਖੇਤ ਵਿੱਚ ਸਪਰੇਅ ਕਰਦੇ ਹੋਏ ਸਪਰੇਅ ਚੜ੍ਹਨ ਨਾਲ ਮੌਤ, ਮੰਡੀ ਅਤੇ ਖ਼ਰੀਦ ਕੇਂਦਰਾਂ ਵਿੱਚ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਸਮੇਂ ਮੌਤ ਜਾਂ ਹਾਦਸਾ ਹੋਣ ਦੀ ਸੂਰਤ ਵਿੱਚ ਵਰਗ ਅਧੀਨ ਹੋਏ ਨੁਕਸਾਨ ਦੀ ਅਦਾਇਗੀ ਸਬੰਧਤ ਪਰਿਵਾਰਕ ਮੈਂਬਰਾਂ ਨੂੰ ਕੀਤੀ ਜਾਂਦੀ ਹੈ। ਇਹ ਅਦਾਇਗੀ ਵਿਭਾਗ ਵੱਲੋਂ ਬਣੀ ਕਮੇਟੀ ਦੇ ਮੈਂਬਰਾਂ ਵੱਲੋਂ ਪੂਰੇ ਹਾਦਸੇ ਦੀ ਪੜਤਾਨ ਕਰਨ ਉਪਰੰਤ ਸਬੰਧਤ ਨੂੰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਚਲਾਉਣ ਦਾ ਮੰਤਵ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਹਾਦਸਾਗ੍ਰਸਤ ਵਿਅਕਤੀ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਪੱਖੋਂ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਨਾਲ ਜੁੜੇ ਵਿਅਕਤੀਆਂ ਤੇ ਕਿਸਾਨਾਂ ਲਈ ਸਮੇਂ-ਸਮੇਂ 'ਤੇ ਲੋਕ ਭਲਾਈ ਸਕੀਮਾਂ ਚਲਾਈਆਂ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਦਾ ਆਰਥਿਕ ਪੱਖੋਂ ਵਿਕਾਸ ਹੋ ਸਕੇ ਤੇ ਕਿਸਾਨ ਵਰਗ ਆਪਣੇ ਆਪ ਨੂੰ ਕਮਜ਼ੋਰ ਨਾ ਸਮਝ ਸਕੇ।

Read 208 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ