:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਦੇਣ ਲਈ ਅਧਿਕਾਰੀਆਂ ਨੂੰ ਸੈਵੋਤਮ ਪ੍ਰਾਜੈਕਟ ਤਹਿਤ ਦੋ ਰੋਜ਼ਾ ਸਿਖਲਾਈ

ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਦੇਣ ਲਈ ਅਧਿਕਾਰੀਆਂ ਨੂੰ ਸੈਵੋਤਮ ਪ੍ਰਾਜੈਕਟ ਤਹਿਤ ਦੋ ਰੋਜ਼ਾ ਸਿਖਲਾਈ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 19 September 2019 04:24

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿਆਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਤੇ ਸੇਵਾਵਾਂ ਦੇਣ ਦੇ ਯੋਗ ਬਣਾਉਣ ਲਈ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਖੇਤਰੀ ਕੇਂਦਰ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਰੋਜ਼ਾ ਸਿਖਲਾਈ ਦਿੱਤੀ ਗਈ 'ਸੈਵੋਤਮ-ਐਕਸੀਲੈਂਸ ਇਨ ਸਰਵਿਸ ਡਿਲੀਵਰੀ' ਨਾਮੀ ਸਿਖਲਾਈ ਦੌਰਾਨ ਗਰੁੱਪ ਏ ਅਤੇ ਬੀ ਦੇ ਕਰੀਬ 30 ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਸੁਭਾਸ਼ ਖੱਟਕ ਨੇ ਕੀਤੀ ਇਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚੰਗਾ ਪ੍ਰਸ਼ਾਸਨ ਦੇਣ ਲਈ ਅਹਿਮ ਤੱਤ ਜਨਤਕ ਸੇਵਾਵਾਂ ਵਿਚ ਨਿਰੰਤਰ ਸੁਧਾਰ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਪ੍ਰੋਗਰਾਮਾਂ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਆਪ ਨੂੰ ਵਧੀਆ ਲੋਕ ਸੇਵਾਵਾਂ ਲਈ ਸਮਰਪਿਤ ਕਰਨ ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਟ੍ਰੇਨਿੰਗ ਪ੍ਰੋਗਰਾਮਾਂ ਤੋਂ ਸਿਖਲਾਈ ਹਾਸਲ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਮ ਲੋਕਾਂ ਨੂੰ ਹੋਰ ਸੁਚਾਰੂ ਢੰਗ ਨਾਲ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਇਸ ਸੈਵੋਤਮ ਪ੍ਰਾਜੈਕਟ ਦਾ ਉਦੇਸ਼ ਸੇਵਾਵਾਂ ਨੂੰ ਬੜੇ ਹੀ ਉਤਮ ਤਰੀਕੇ ਨਾਲ ਲੋਕਾਂ ਤੱਕ ਡਿਲੀਵਰ ਕਰਨਾ ਹੈ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਉਚ ਅਧਿਕਾਰੀਆਂ ਸਮੇਤ ਦਫ਼ਤਰੀ ਅਮਲੇ ਨੂੰ ਪਬਲਿਕ ਸਰਵਿਸ ਐਕਟ 2018 ਤਹਿਤ ਕੰਮ ਵਿੱਚ ਪਾਰਦਰਸ਼ਤਾ ਲਿਆਉਣਾ ਤੇ ਸੇਵਾਵਾਂ ਨੂੰ ਆਮ ਲੋਕਾਂ ਤੱਕ ਡਿਲੀਵਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਇਸ ਤੋਂ ਇਲਾਵਾ ਲੋਕ-ਪੱਖੀ ਸੇਵਾਵਾਂ ਲਈ ਲੋੜੀਂਦੀਆਂ ਨਵੀਆਂ ਤਕਨੀਕਾਂ ਜਿਵੇਂ ਈ-ਡਿਸਟ੍ਰਿਕਟ, ਈ-ਸੇਵਾ, ਈ-ਆਫ਼ਿਸ, ਸਟੇਟ ਡਿਲਿਵਰੀ ਗੇਟਵੇਜ਼, ਡਿਜੀਟਲ ਇੰਡੀਆ ਅਤੇ ਪੰਜਾਬ ਲੋਕ ਸੇਵਾ ਡਿਲਿਵਰੀ ਪਾਰਦਸ਼ਤਾ ਤੇ ਜਵਾਬਦੇਹੀ ਐਕਟ-2018 ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ ਖੇਤਰੀ ਪ੍ਰਾਜੈਕਟ ਡਾਇਰੈਕਟਰ ਸ. ਜਰਨੈਲ ਸਿੰਘ ਨੇ ਦੱਸਿਆ ਕਿ ਸੈਵੋਤਮ ਪ੍ਰਾਜੈਕਟ ਟ੍ਰੇਨਿੰਗ ਪ੍ਰੋਗਰਾਮਾਂ ਦੀ ਲੜੀ ਵਿੱਚੋਂ ਬਹੁਤ ਹੀ ਵਧੀਆ ਪ੍ਰਾਜੈਕਟ ਹੈ ਇਹ ਟ੍ਰੇਨਿੰਗ ਪ੍ਰੋਗਰਾਮ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਸ੍ਰੀ ਕਰਨਬੀਰ ਸਿੰਘ ਸਿੱਧੂ, ਸਕੱਤਰ ਅਤੇ ਮੈਗਸੀਪਾ ਦੇ ਡਾਇਰੈਕਟਰ ਸ੍ਰੀਮਤੀ ਜਸਪ੍ਰੀਤ ਤਲਵਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਜਾਂਦੇ ਹਨ ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਵਿਭਾਗਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੂਚਾਰੂ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਇਸ ਪ੍ਰਾਜੈਕਟ ਅਧੀਨ 15 ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ ਇਸ ਪ੍ਰਾਜੈਕਟ ਅਧੀਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਅਨੁਸਾਰ ਅਤੇ ਜਾਇਜ਼ ਢੰਗ ਨਾਲ ਹੱਲ ਕਰਨ ਦੀ ਸਿਖਲਾਈ ਦਿੱਤੀ ਜਾਂਦੀ ਹੈ ਪ੍ਰਾਜੈਕਟ ਕੋਆਰਡੀਨੇਟਰ ਮੈਗਸੀਪਾ ਸ੍ਰੀ ਮਨਦੀਪ ਸਿੰਘ ਨੇ ਵੀ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਮੈਗਸੀਪਾ ਦਾ ਟ੍ਰੇਨਿੰਗ ਸਟਾਫ਼ ਮੌਜੂਦ ਸੀ

Read 201 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ