:
You are here: Home

ਜ਼ਿਲੇ੍ਹ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Saturday, 05 October 2019 03:44

ਫਾਜ਼ਿਲਕਾ 4 ਅਕਤੂਬਰ ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਸਬ ਡਵੀਜਨ, ਜਲਾਲਾਬਾਦ ਵਿਖੇ ਹੋ ਰਹੀ ਜਿਮਨੀ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਤੇ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ। ਅਸਲਾਧਾਰੀ ਆਪਣਾ-ਆਪਣਾ ਅਸਲਾ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾਂ ਕਰਾਉਣ। ਅਸਲਾ ਮਿੱਥੇ ਸਮੇਂ ਤੇ ਜਮ੍ਹਾਂ ਨਾ ਕਰਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਚੋਣਾਂ ਦੀ ਪ੍ਰਕਿ੍ਰਆ ਖਤਮ ਹੋਣ ਤੇ 27 ਅਕਤੂਬਰ 2019 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮਾਨਯੋਗ ਚੋਣ ਕਮਿਸ਼ਨਰ, ਪੰਜਾਬ ਰਾਜ, ਚੰਡੀਗੜ੍ਹ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਦੀਆਂ ਜਿਮਨੀ ਚੋਣਾਂ ਮਿਤੀ 21 ਅਕਤੂਬਰ 2019 ਨੂੰ ਹੋਣੀਆਂ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਧਾਰਕਾਂ ਵੱਲੋਂ ਆਪਣੇ-ਆਪਣੇ ਹਥਿਆਰ ਜਮ੍ਹਾਂ ਕਰਾਉਣ ਅਤੇ ਚੁੱਕ ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ। ਇਹ ਹੁਕਮ ਪੁਲਿਸ ਵਿਭਾਗ, ਹੋਮਗਾਰਡ, ਸੀ.ਆਰ.ਪੀ.ਐਫ, ਬੀ.ਐਸ.ਐਫ ਅਤੇ ਹੋਰ ਪੈਰਾ ਮਿਲਟਰੀ ਫੋਰਸਜ ਦੇ ਕਰਮਚਾਰੀਆਂ ਅਤੇ ਡਿਊਟੀ ਤੇ ਤਾਇਨਾਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।

Read 130 times