:
You are here: Home

ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Saturday, 05 October 2019 03:45

ਫ਼ਾਜ਼ਿਲਕਾ, 4 ਅਕਤੂਬਰ ਜ਼ਿਲ੍ਹਾ ਚੋਣ ਅਫ਼ਸਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ 15 ਅਕਤੂਬਰ ਤੱਕ ਚਲਾਏ ਜਾ ਰਹੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਜ਼ਿਲੇ੍ਹ ਦੇ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਐਸ.ਡੀ.ਐਮ. ਫ਼ਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸੁਪਰਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓ ਵੱਲੋਂ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਨੂੰ ਮਿਥੇ ਸਮੇਂ ਅੰਦਰ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਉਹ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਬੀ.ਐਲ.ਓਜ਼ ਵੱਲੋਂ ਰੋਜ਼ਾਨਾ ਰਿਪੋਰਟ ਪ੍ਰਾਪਤ ਕਰਕੇ ਲਿਖਤੀ ਰੂਪ ਵਿੱਚ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਨੂੰ ਭੇਜੀ ਜਾਵੇ। ਇਸ ਦੌਰਾਨ ਸੁਪਰਵਾਈਜ਼ਰਾਂ ਵੱਲੋਂ ਯਕੀਨ ਦਵਾਇਆ ਕਿ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦਾ ਕੰਮ ਮਿਥੇ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕ ਤਹਿਸੀਲਦਾਰ ਚੋਣਾਂ ਸ੍ਰੀ ਸੱਤਪਾਲ ਬਾਂਸਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਸੁਪਰਵਾਈਜ਼ਰ ਮੌਜੂਦ ਸਨ।

Read 154 times