:
You are here: Home

ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਹੋਣ ਲਈ ਖੇਤੀ ਦੇ ਨਾਲ-ਨਾਲ ਸਹਾਇਕ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Tuesday, 08 October 2019 05:25

ਫ਼ਾਜ਼ਿਲਕਾ, 07 ਅਕਤੂਬਰ: ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਹਾੜ੍ਹੀ 2019 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਫ਼ਾਜ਼ਿਲਕਾ ਵਿਖੇ ਲਗਾਇਆ ਗਿਆ, ਕੈਂਪ ਦੌਰਾਨ ਜ਼ਿਲ੍ਹਾ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਕਿ੍ਰਪਾਲ ਸਿੰਘ ਖੋਖਰ ਨੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿਦ ਖੁੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾ ਕਿਸਾਨਾਂ ਨੂੰ ਕਿਹਾ ਕਿ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਸਿਫ਼ਾਰਸ਼ਾਂ ਤੇ ਅਮਲ ਕੀਤਾ ਜਾਵੇ ਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ, ਪਸ਼ੂਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਆਦਿ ਅਪਣਾਏ ਜਾਣ ਤਾਂ ਕਿ ਵੱਧ ਆਮਦਨ ਲਈ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹਾੜ੍ਹੀ 2019 ਦੌਰਾਨ ਵੱਖ-ਵੱਖ ਫ਼ਸਲਾਂ ਲਈ ਲੋੜੀਂਦੀ ਯੂਰੀਆ ਅਤੇ ਡੀ.ਏ.ਪੀ. ਦੀ ਸਮੇਂ ਸਿਰ ਸਪਲਾਈ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾਂ ਪਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਦੀ ਖਰੀਦ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜ਼ੋ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਏ। ਉਨ੍ਹਾਂ ਮੰਡੀ ਵਿੱਚ ਫਸਲ ਸੁੱਕੀ ਤੇ ਸ਼ਾਫ ਸੁੱਥਰੀ ਲਿਆਉਣ ਲਈ ਕਿਹਾ ਤਾਂ ਕਿ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਮਾਹਿਰਾਂ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਅਤੇ ਫ਼ਸਲਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਸਬੰਧੀ ਪੁੱਛੇ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ। ਵੈਟਰਨਿਟੀ ਅਫ਼ਸਰ ਡਾ. ਮਨਦੀਪ ਸਿੰਘ ਨੇ ਪਸ਼ੂ ਪਾਲਣ ਸਬੰਧੀ ਅਤੇ ਡਾ. ਜ਼ਸਪਾਲ ਸਿੰਘ ਭੱਟੀ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਬਾਗਬਾਨੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਡਾ. ਸਰਵਨ ਸਿੰਘ ਖੇਤੀਬਾੜੀ ਅਫਸਰ (ਹੈਡਕੁਆਟਰ), ਡਾ. ਗੁਰਮੀਤ ਸਿੰਘ ਚੀਮਾ ਖੇਤੀਬਾੜੀ ਅਫ਼ਸਰ ਫਾਜ਼ਿਲਕਾ, ਡਾ. ਸਰਵਨ ਕੁਮਾਰ ਖੇਤੀਬਾੜੀ ਅਫਸਰ ਅਬੋਹਰ, ਡਾ. ਹਰਪ੍ਰੀਤ ਕੌਰ ਖੇਤੀਬਾੜੀ ਅਫਸਰ ਜਲਾਲਾਬਾਦ, ਡਾ. ਪਰਮਿੰਦਰ ਸਿੰਘ ਧੰਜੂ ਖੇਤੀਬਾੜੀ ਵਿਕਾਸ ਅਫਸਰ (ਹੈਡਕੁਆਟਰ) ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਭਾਵਸ਼ਾਲੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

Read 75 times