:
You are here: Homeਮਾਲਵਾਘੁਮਿਆਰਾਂ ਵਾਲੀ ਬਸਤੀ ਨੂੰ ਭਵਿੱਖ 'ਚ ਜੋੜਿਆ ਜਾਵੇਗਾ ਨਗਰ ਕੌਂਸਲ ਨਾਲ-ਪਰਵਿੰਦਰ ਪਿੰਕੀ

ਘੁਮਿਆਰਾਂ ਵਾਲੀ ਬਸਤੀ ਨੂੰ ਭਵਿੱਖ 'ਚ ਜੋੜਿਆ ਜਾਵੇਗਾ ਨਗਰ ਕੌਂਸਲ ਨਾਲ-ਪਰਵਿੰਦਰ ਪਿੰਕੀ Featured

Written by  Published in ਮਾਲਵਾ Wednesday, 09 October 2019 05:10

ਜਲਾਲਾਬਾਦ, 08 ਅਕਤੂਬਰ ( ਵੇਦ ਭਠੇਜਾ, ਅਤੁਲ ) ਕਾਂਗਰਸ ਪਾਰਟੀ ਦੇ ਉਮੀਂਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਬੀਤੀ ਰਾਤ ਬਸਤੀ ਘੁਮਿਆਰਾਂ ਵਾਲੀ 'ਚ ਚੋਣ ਜਲਸਾ ਰੱਖਿਆ ਗਿਆ। ਇਸ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਅਨੀਸ਼ ਸਿਡਾਨਾ, ਰਜਿੰਦਰ ਛਾਬੜਾ ਉਪ ਚੇਅਰਮੈਨ ਜਿਨਕੋ ਪੰਜਾਬ, ਸੁਖਬੀਰ ਆਵਲਾ, ਲਾਲੋ ਹਾਂਡਾ, ਲਾਲੋ ਹਾਂਡਾ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਿੰਕੀ ਨੇ ਕਿਹਾ ਇਥੋਂ ਦੇ ਲੋਕਾਂ ਨੇ ਲਗਾਤਾਰ ਤਿੰਨ ਵਾਰ ਸੁਖਬੀਰ ਬਾਦਲ ਨੂੰ ਵਿਧਾਇਕ ਚੁਣਿਆ ਪਰ ਘੁਮਿਆਰਾਂ ਵਾਲੀ ਬਸਤੀ ਦੇ ਲੋਕਾਂ ਵਲੋਂ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਹੱਲ ਨਹੀਂ ਕੀਤਾ ਗਿਆ ਅਤੇ ਇਥੋਂ ਦੇ ਲੋਕ ਨਰਕ ਭਰੀ ਜਿੰਦਗੀ ਜੀਣ ਲਈ ਮਜਬੂਰ ਹਨ। ਵਿਧਾਇਕ ਪਿੰਕੀ ਨੇ ਲੋਕਾਂ ਨੂੰ ਵਾਅਦਾ ਕੀਤਾ ਕਿ ਭਵਿੱਖ 'ਚ ਕਾਂਗਰਸ ਪਾਰਟੀ ਦੀ ਕਮੇਟੀ ਬਣਨ ਤੋਂ ਬਾਅਦ ਘੁਮਿਆਰਾਂ ਵਾਲੀ ਬਸਤੀ ਨੂੰ ਨਗਰ ਕੌਂਸਲ 'ਚ ਮਤਾ ਪਾਸ ਕਰਵਾ ਕੇ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰ ਦੇ 17 ਵਾਰਡ ਸਨ ਅਤੇ ਭਵਿੱਖ 'ਚ 18ਵਾਂ ਵਾਰਡ ਬਸਤੀ ਘੁਮਿਆਰਾਂ ਵਾਲੀ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਘੁਮਿਆਰਾਂ ਵਾਲੀ ਬਸਤੀ ਨੂੰ ਨਰਕ ਭਰੀ ਜਿੰਦਗੀ ਤੋਂ ਨਿਜਾਤ ਦਿਲਾਈ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਨੀਸ਼ ਸਿਡਾਨਾ, ਰਜਿੰਦਰ ਛਾਬੜਾ, ਸੁਖਬੀਰ ਆਵਲਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਰਮਿੰਦਰ ਆਵਲਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ ਤਾਂ ਜੋ ਚੋਣ ਜਿੱਤਣ ਤੋਂ ਬਾਅਦ ਹਲਕੇ ਦਾ ਵਿਕਾਸ ਹੋ ਸਕੇ।

Read 42 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ