:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਸੁਖਬੀਰ ਬਾਦਲ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂਅ ਹੋਣ ਦਾ ਬਿਆਨ ਲੋਕਤੰਤਰ ਦਾ ਨਿਰਾਦਰ ਸੁਨੀਲ ਜਾਖੜ

ਸੁਖਬੀਰ ਬਾਦਲ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂਅ ਹੋਣ ਦਾ ਬਿਆਨ ਲੋਕਤੰਤਰ ਦਾ ਨਿਰਾਦਰ ਸੁਨੀਲ ਜਾਖੜ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 10 October 2019 04:44

ਚੰਡੀਗੜ, ਜਲਾਲਾਬਾਦ, 9 ਅਕਤੂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ ਵਿਧਾਨ ਸਭਾ ਸੀਟ ਦੀ ਰਜਿਸਟਰੀ ਆਪਣੇ ਨਾਂਅ ਹੋਣ ਦੇ ਦਿੱਤੇ ਬਿਆਨ ਨੂੰ ਲੋਕਤੰਤਰ ਦਾ ਨਿਰਾਦਰ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਵਿਚ ਲੋਕਤੰਤਰ ਹੈ ਅਤੇ ਲੋਕ ਵੋਟਾਂ ਨਾਲ ਆਪਣਾ ਨੁੰਮਾਇੰਦਾ ਚੁਣਦੇ ਹਨ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਕਹੇ ਜਾਣ ਕਿ ਜਲਾਲਾਬਾਦ ਦੀ ਰਜਿਸਟਰੀ ਅਤੇ ਗਿਰਦਾਵਰੀ ਦੋਨੋਂ ਉਸਦੇ ਨਾਂਅ ਹਨ ਅਤੇ ਉਸ ਵੱਲੋਂ ਇਹ ਸੀਟ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਢਾਈ ਸਾਲ ਲਈ ਠੇਕੇ ਤੇ ਦਿੱਤੀ ਹੈ, ਦਾ ਕਰਾਰਾ ਜਵਾਬ ਦਿੰਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਹ ਸੀਟ ਕੋਈ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਨਹੀਂ ਹੈ ਜੋ ਜੇਤੂ ਦਾ ਨਾਂਅ ਸੁਖਬੀਰ ਸਿੰਘ ਬਾਦਲ ਦੀ ਜੇਬ ਵਿਚੋਂ ਨਿਕਲੇਗਾ ਸਗੋਂ ਇੱਥੋਂ ਕਿਸਨੇ ਵਿਧਾਇਕ ਬਣਨਾ ਹੈ ਇਸਦਾ ਫੈਸਲਾ ਇੱਥੋਂ ਦੇ ਸੂਝਵਾਨ ਵੋਟਰ ਆਪਣੇ ਵੋਟ ਹੱਕ ਨਾਲ ਕਰਣਗੇ। ਉਨਾਂ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸ੍ਰੀ ਰਮਿੰਦਰ ਆਂਵਲਾ ਵੱਡੇ ਫਰਕ ਨਾਲ ਇੱਥੋਂ ਜੇਤੂ ਰਹਿਣਗੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿੱਛਲੇ ਢਾਈ ਸਾਲ ਵਿਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖ ਕੇ ਯੋਜਨਾਵਾਂ ਬਣਾਈਆਂ ਹਨ ਅਤੇ ਵਿਕਾਸ ਨੂੰ ਵੀ ਮੁੜ ਲੀਂਹ ਤੇ ਲਿਆਂਦਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਰੋਂ ਵਿਧਾਨ ਸਭਾ ਸੀਟਾਂ ਕਾਂਗਰਸ ਨੂੰ ਦੇਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜਬੂਤ ਕਰਣਗੇ। ਸ੍ਰੀ ਜਾਖੜ ਨੇ ਕਿਹਾ ਕਿ ਪਿੱਛਲੇ ਸਮੇਂ ਵਿਚ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਬਲਕਿ ਉਪ ਮੁੱਖ ਮੰਤਰੀ ਨੂੰ ਇਹ ਸੋਚ ਕੇ ਵੋਟ ਪਾਈ ਸੀ ਕਿ ਹਲਕੇ ਦਾ ਵਿਕਾਸ ਹੋਵੇਗਾ ਪਰ 10 ਸਾਲਾਂ ਵਿਚ ਹਲਕਾ ਜਲਾਲਾਬਾਦ ਨਾਲ ਅਕਾਲੀ ਸਰਕਾਰ ਨੇ ਵੱਡਾ ਧੋਖਾ ਕੀਤਾ ਅਤੇ ਵਿਕਾਸ ਦੇ ਨਾਂਅ ਤੇ ਸਿਰਫ ਹਵਾਈ ਗੱਲਾਂ ਕੀਤੀਆਂ ਗਈਆਂ। ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ 10 ਸਾਲ ਦੇ ਉਸ ਭੈੜੇ ਰਾਜ ਨੂੰ ਹਾਲੇ ਭੁੱਲੇ ਨਹੀਂ ਹਨ ਜਿਸ ਰਾਜ ਦੌਰਾਨ ਸੂਬੇ ਦੇ ਜਵਾਨੀ ਨੂੰ ਚਿੱਟੇ ਨੇ ਨਿਗਲ ਲਿਆ ਸੀ ਅਤੇ ਰਾਜ ਦੀ ਆਰਥਿਕਤਾ ਆਪਣੇ ਸਭ ਤੋਂ ਕਾਲੇ ਦੌਰ ਵਿਚ ਪੁੱਜ ਗਈ ਸੀ। ਉਨਾਂ ਨੇ ਕਿਹਾ ਕਿ ਲੋਕਾਂ ਨੇ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਉਸਦੀ ਸਿਆਸੀ ਸਥਿਤੀ ਦੱਸ ਦਿੱਤੀ ਸੀ ਪਰ ਪੰਜਾਬ ਦਾ ਜਿੰਨਾਂ ਨੁਕਸਾਨ ਅਕਾਲੀ ਭਾਜਪਾ ਸਰਕਾਰ ਨੇ ਕੀਤਾ ਹੈ ਉਸ ਨੂੰ ਵੇਖਦਿਆਂ ਲੋਕਾਂ ਨੂੰ ਹਾਲੇ ਤਸੱਲੀ ਨਹੀਂ ਹੋਈ ਅਤੇ ਉਪਚੋਣਾਂ ਵਿਚ ਲੋਕ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਅਕਾਲੀ ਭਾਜਪਾ ਗਠਜੋੜ ਨੂੰ ਮਾਤ ਦੇਣਗੇ। ਇਸ ਮੌਕੇ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ, ਕਾਂਗਰਸ ਜ਼ਿਲਾ ਪ੍ਰਧਾਨ ਸ੍ਰੀ ਰੰਜਮ ਕਾਮਰਾ ਆਦਿ ਵੀ ਹਾਜਰ ਸਨ।

Read 171 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ