:
You are here: Homeਮਾਲਵਾਪੈਸੇ ਦਾ ਜ਼ੋਰ ਵਿਖਾ ਆਵਲਾ ਨੇ ਮਿਹਨਤ ਕਸ਼ ਲੋਕਾਂ ਦਾ ਜ਼ਮੀਰ ਲਲਕਾਰਿਆ- ਜਨਮੇਜਾ ਸਿੰਘ ਸੇਖੋਂ

ਪੈਸੇ ਦਾ ਜ਼ੋਰ ਵਿਖਾ ਆਵਲਾ ਨੇ ਮਿਹਨਤ ਕਸ਼ ਲੋਕਾਂ ਦਾ ਜ਼ਮੀਰ ਲਲਕਾਰਿਆ- ਜਨਮੇਜਾ ਸਿੰਘ ਸੇਖੋਂ Featured

Written by  Published in ਮਾਲਵਾ Thursday, 10 October 2019 05:02

ਜਲਾਲਾਬਾਦ, 09 ਅਕਤੂਬਰ ( ਸਤਨਾਮ, ਅਸ਼ੀਸ਼ ) ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਜਲਾਲਾਬਾਦ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਆਪਣੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ।.ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਹਲਕਾ ਇੰਚਾਰਜ ਸਤਿਦਰਜੀਤ ਸਿੰਘ ਮੰਟਾ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਡਿੱਬੀਪੁਰਾ ਦੇ ਚੋਣ ਜਲਸਿਆਂ 'ਚ ਵੱਡੇ ਇਕੱਠ ਵੇਖਣ ਨੂੰ ਮਿਲੇ। ਇਨ੍ਹਾਂ ਚੋਣ ਜਲਸੇ 'ਚ ਬੋਲਦਿਆਂ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਜਲਾਲਾਬਾਦ ਦੇ ਚੋਣ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਦੇ ਵੀ ਕੋਈ ਸਿਆਸੀ ਲੜਾਈ ਜਾਂ ਚੋਣਾ ਪੈਸੇ ਦੇ ਜ਼ੋਰ ਤੇ ਨਹੀਂ ਜਿੱਤੀਆਂ ਜਾ ਸਕਦੀਆਂ। ਜੇ ਪੈਸੇ ਦੇ ਜ਼ੋਰ ਤੇ ਚੋਣਾਂ ਜਿੱਤੀਆਂ ਜਾਂਦੀਆਂ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਚਾਹ ਵੇਚਣ ਵਾਲਾ ਮੋਦੀ ਨਹੀਂ ਕੋਈ ਅਮੀਰ ਘਰਾਣੇ ਦਾ ਵਿਅਕਤੀ ਹੁੰਦਾ। ਉਨ੍ਹਾਂ ਕਿਹਾ ਕਿ ਜਲਾਲਾਬਾਦ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਆਵਲਾ ਨੇ ਪੈਸੇ ਦਾ ਜ਼ੋਰ ਵਿਖਾ ਕੇ ਜਲਾਲਾਬਾਦ ਹਲਕੇ ਦੇ ਮਿਹਨਤਕਸ਼ ਲੋਕਾਂ ਦੇ ਜ਼ਮੀਰ ਨੂੰ ਲਲਕਾਰਿਆ ਹੈ ਜਿਸ ਦਾ ਜਵਾਬ ਇਸ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਨੂੰ 21 ਅਕਤੂਬਰ ਨੂੰ ਠੋਕ ਕੇ ਦੇਣਗੇ।

Read 47 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ