:
You are here: Homeਮਾਲਵਾਜਲਾਲਾਬਾਦ ਹਲਕੇ ਲਈ ਜੋ ਸੁਖਬੀਰ ਨੇ ਕੀਤਾ ਕੋਈ ਹੋਰ ਨਹੀਂ ਕਰ ਸਕਦਾ- ਮੰਟਾ

ਜਲਾਲਾਬਾਦ ਹਲਕੇ ਲਈ ਜੋ ਸੁਖਬੀਰ ਨੇ ਕੀਤਾ ਕੋਈ ਹੋਰ ਨਹੀਂ ਕਰ ਸਕਦਾ- ਮੰਟਾ Featured

Written by  Published in ਮਾਲਵਾ Thursday, 10 October 2019 05:04

ਜਲਾਲਾਬਾਦ, 09 ਅਕਤੂਬਰ ( ਹਨੀ ਕਟਾਰੀਆ ) ਹਲਕਾ ਜਲਾਲਾਬਾਦ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਉਨਾਂ ਦੇ ਹਲਕੇ ਦਾ ਕਾਇਆ ਕਲਪ ਕਿਸ ਨੇ ਕੀਤਾ ਹੈ ਅਤੇ ਅੱਗੇ ਵੀ ਇਸ ਇਲਾਕੇ ਦੇ ਰਹਿੰਦੇ ਵਿਕਾਸ ਕਰਵਾ ਸਕਣ ਲਈ ਕੌਣ ਸਮਰੱਥ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਾਂਗਰਸ ਲੀਡਰਸ਼ਿਪ ਦੇ ਅੱਡੀ ਚੋਟੀ ਦੇ ਜ਼ੋਰ ਦੇ ਬਾਵਜੂਦ ਹਲਕਾ ਜਲਾਲਾਬਾਦ ਦੇ ਲੋਕ ਇਨ੍ਹਾਂ ਨੂੰ ਨਹੀਂ ਲਾ ਰਹੇ। ਮੰਟਾ ਨੇ ਕਿਹਾ ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਆਮ ਵੇਖਣ ਨੂੰ ਮਿਲ ਰਿਹਾ ਹੈ ਕਿ ਲੋਕ ਘਰਾਂ ਤੋਂ ਬਾਹਰ ਆ ਕੇ ਕਾਂਗਰਸੀਆਂ ਵਲੋ ਉਨਾਂ ਦੀਆਂ ਦੀਵਾਰਾਂ ਤੇ ਲਾਏ ਇਸ਼ਤਿਹਾਰ ਆਦਿ ਉਤਾਰ ਕੇ ਇਤਰਾਜ਼ ਜ਼ਾਹਿਰ ਕਰ ਰਹੇ ਹਨ ਅਤੇ ਕਾਂਗਰਸੀ ਫਿਰ ਵੀ ਅਜਿਹਾ ਕਰਨ ਤੋਂ ਬਾਜ਼ ਨਹੀਂ ਆ ਰਹੇ। ਉਨ੍ਹਾਂ ਕਿਹਾ ਕਾਂਗਰਸ ਦਾ ਉਮੀਦਵਾਰ ਮੌਜੂਦਾ ਸਰਕਾਰ ਦੀ ਮਦਦ ਨਾਲ ਜਲਾਲਾਬਾਦ ਦਾ ਮਾਹੌਲ ਖਰਾਬ ਕਰਕੇ ਇਨ੍ਹਾਂ ਚੋਣਾਂ 'ਚ ਆਪਣੀ ਕਮਜ਼ੋਰ ਸਥਿਤੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਲੇਕਿਨ ਕਾਂਗਰਸੀ ਉਮੀਦਵਾਰ ਨੂੰ ਇਹ ਨਹੀਂ ਪਤਾ ਕਿ ਹਲਕਾ ਜਲਾਲਾਬਾਦ ਦੇ ਲੋਕ ਉਨ੍ਹਾਂ ਦੀ ਕਿਸੇ ਵੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ।

Read 58 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ