:
You are here: Home

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲੋਕਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ Featured

Written by  Published in ਰਾਜਨੀਤੀ Monday, 21 October 2019 04:15

ਨਵੀਂ ਦਿੱਲੀ, 21 ਅਕਤੂਬਰ, 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ, ਮਹਾਰਾਸ਼ਟਰ ਤੇ ਜ਼ਿਮਨੀ ਚੋਣਾਂ ਵਾਸਤੇ ਰਾਜਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ• ਕੇ ਵੋਟਾਂ ਪਾਉਣ। ਇਕ ਟਵੀਟ ਵਿਚ ਮੋਦੀ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾਵਾਂ ਲਈ ਚੋਣਾਂ ਹੋ ਰਹੀਆਂ ਹਨ। ਭਾਰਤ ਦੇ ਵੱਖ ਵੱਖ ਰਾਜਾਂ ਵਿਚ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਮੈਂ ਇਹਨਾਂ ਰਾਜਾਂ ਅਤੇ ਸੀਟਾਂ 'ਤੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿਚ ਵੋਟਾਂ ਪਾਉਣ ਅਤੇ ਲੋਕਤੰਤਰ ਦੇ ਤਿਓਹਾਰ ਨੂੰ ਹੋਰ ਅਮੀਰ ਬਣਾਉਣ। ਉਹਨਾਂ ਕਿਹਾ ਕਿ ਮੈਨੂੰ ਆਸ ਹੈ ਕਿ ਨੌਜਵਾਨ ਵੱਡੀ ਗਿਣਤੀ ਵਿਚ ਵੋਟਾਂ ਪਾਉਣਗੇ।

Read 384 times