:
You are here: Homeਮਾਲਵਾਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ Featured

Written by  Published in ਮਾਲਵਾ Wednesday, 06 November 2019 06:10

ਜਲਾਲਾਬਾਦ, 05 ਅਕਤੂਬਰ (ਵੇਦ ਭਠੇਜਾ , ਅਤੁਲ ) ਉਪਮੰਡਲ ਦੇ ਅਧੀਨ ਪੈਂਦੇ ਪਿੰਡ ਲੱਧੂਵਾਲਾ ਹਿਠਾੜ ਨਾਲ ਸੰਬੰਧਿਤ ਪਰਿਵਾਰ ਮੰਗਲਵਾਰ ਨੂੰ ਥਾਣਾ ਸਦਰ ਪਹੁੰਚਿਆ ਜਿੱਥੇ ਉਨ੍ਹਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਵਰਗਲਾ ਲੈ ਕੇ ਜਾਣ ਵਾਲੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਗਦੀਸ਼ ਸਿੰਘ ਪੁੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਉਸਦੀ ਛੋਟੀ ਨਾਬਾਲਿਗ ਲੜਕੀ ਜੋ ਕਿ 10ਵੀਂ ਕਲਾਸ 'ਚ ਪੜ੍ਹਦੀ ਸੀ ਨੂੰ ਬੀਤੀ 12 ਅਕਤੂਬਰ 2019 ਨੂੰ ਜਦ ਉਹ ਖੇਤ ਨੂੰ ਪਾਣੀ ਲਗਾਉਣ ਗਿਆ ਸੀ ਅਤੇ ਬਾਕੀ ਪਰਿਵਾਰ ਰਾਜਸਥਾਨ 'ਚ ਨਰਮਾ ਚੁਕਣ ਲਈ ਗਿਆ ਸੀ ਅਤੇ ਰਾਤ ਕਰੀਬ 2 ਵਜੇ ਜਦ ਉਹ ਖੇਤ ਦੀ ਮੋਟਰ ਬੰਦ ਕਰਕੇ ਘਰ ਪਰਤਿਆ ਤਾਂ ਘਰ ਦਾ ਗੇਟ ਖੁੱਲਾ ਸੀ ਅਤੇ ਵਿਹੜੇ ਦੀ ਲਾਈਟ ਚੱਲ ਰਹੀ ਸੀ ਅਤੇ ਦੋ ਲੜਕੇ ਗੁਰਜੰਟ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੋਧਾ ਭੈਣੀ ਅਤੇ ਲਵਪ੍ਰੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਢਾਣੀ ਮਾਨ ਸਿੰਘ ਵਿਹੜੇ 'ਚ ਰਸੋਈ ਲਾਗੇ ਖੜੇ ਸਨ ਅਤੇ ਰਾਜ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੋਧਾ ਭੈਣੀ ਰਿਹਾਇਸ਼ੀ ਕਮਰੇ ਵਿੱਚ ਲੜਕੀ ਦੇ ਕੋਲ ਗੱਲਾਂ ਬਾਤਾ ਕਰ ਰਿਹਾ ਸੀ ਅਤੇ ਮੈਂਨੂੰ ਦੇਖ ਕੇ ਉਨ੍ਹਾਂ ਨੇ ਧੱਕਾ ਮਾਰਿਆ ਅਤੇ ਮੈਂਨੂੰ ਹੇਠਾਂ ਡੇਗ ਦਿੱਤਾ ਅਤੇ ਮੇਰੀ ਲੜਕੀ ਨੂੰ ਭਜਾ ਕੇ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੰਚਾਇਤ ਰਾਹੀਂ ਲੜਕੀ ਨੂੰ ਵਾਪਿਸ ਲੈਣ ਦੀ ਕੋਸ਼ਿਸ਼ ਕੀਤੀ ਪਰ ਆਖਿਰਕਾਰ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਮਿਤੀ 18 ਅਕਤੂਬਰ 2019 ਨੂੰ ਰਾਜ ਸਿੰਘ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਦੇ ਖਿਲਾਫ ਧਾਰਾ 363,366ਏ,506,120ਬੀ ਆਈਪੀਸੀ ਦੇ ਤਹਿਤ ਦਰਜ ਕੀਤਾ ਪਰ ਅਜੇ ਤੱਕ ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਜਾ ਰਿਹਾ। ਲੜਕੀ ਦੇ ਪਿਤਾ ਨੇ ਕਿਹਾ ਕਿ ਜੇਕਰ ਪੁਲਿਸ ਨੇ ਜਲਦ ਹੀ ਦੋਸ਼ੀਆਂ ਨੂੰ ਗਿਰਫਤਾਰ ਨਾ ਕੀਤਾ ਤਾਂ ਉਹ ਪੁਲਿਸ ਪ੍ਰਸ਼ਾਸਨ ਖਿਲਾਫ ਸੰਘਰਸ਼ ਕਰਨਗੇ। ਉਧਰ ਇਸ ਸੰਬੰਧੀ ਜਦੋਂ ਐਸਐਚਓ ਜੋਗਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿ੍ਰਫਤਾਰ ਕਰ ਲਿਆ ਜਾਵੇਗਾ।

Read 3 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ