:
You are here: Home

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 06 November 2019 06:16

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ 142 ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿਚੋਂ ਵੱਖ-ਵੱਖ ਕੰਪਨੀਆਂ ਵੱਲੋਂ 90 ਨੌਜਵਾਨਾਂ ਦੀ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਚੋਣ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਇਸੇ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਕੈਂਪ ਲਗਾ ਕੇ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਤਰਜੀਹ ਦਿੱਤੀ ਜਾ ਰਹੀ ਹੈ। ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਵਾਸਤੇ ਕਾਬਿਲ ਬਣਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਭਾਰਤੀ ਐਕਸਾ ਲਾਈਫ ਇੰਸੋਰੈਨਸ ਵਿੱਚ 13, ਵਿਲੈਨ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵਿੱਚ 41, ਸਵਿਗੀ ਦੀ ਡਿਲੀਵਰੀ ਲਈ 2, ਕੰਪੀਟੈਂਟ ਸੈਨਰਜੀ (ਰੈਂਕ ਸਟੈਪ) ਵਿੱਚ 34 ਨੌਜਵਾਨਾਂ ਨੂੰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀਆਂ ਤੋਂ ਇਲਾਵਾ ਕੰਪਨੀਆਂ ਦੇ ਨੁਮਾਇੰਦੇ ਤੇ ਨੌਜਵਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Read 38 times