:
You are here: Home

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 06 November 2019 06:17

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆ ਲਈ ਜ਼ਿਲ੍ਹਾ ਕਪੂਰਥਲਾ ਵਿਖੇ ਗੁਰਬਾਣੀ ਅਰਥ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਫਾਜ਼ਿਲਕਾ ਦੀ ਮਿਡਲ ਵਰਗ ਵਿੱਚੋ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਦੀ ਵਿਦਿਆਰਥਣ ਮਨੀਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ। ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ ਨੇ ਮਨੀਸ਼ਾ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਤਰੱਕੀ ਦੀ ਕਾਮਨਾ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦਾ ਮਾਣ ਵਧਾਉਣ ’ਤੇ ਪਿ੍ਰੰਸੀਪਲ ਅਤੇ ਸਮੂਹ ਸਟਾਫ ਨੂੰ ਵੀ ਮੁਬਾਰਕਬਾਦ ਦਿੱਤੀ। ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਕੂਲ ਪੱਧਰ ਤੋ ਸ਼ੁਰੂ ਹੋਏ ਇਹ ਮੁਕਾਬਲਿਆਂ ਦੀ ਲੜੀ ਵਿੱਚ ਮਨੀਸ਼ਾ ਨੇ ਜ਼ਿਲ੍ਹੇ ਭਰ ਵਿੱਚੋ ਮਿਡਲ ਵਰਗ ਵਿੱਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ। ਇਸ ਉਪਰੰਤ ਮਨੀਸ਼ਾ ਨੇ ਆਪਣੇ ਧਾਰਮਿਕ ਗਿਆਨ ਦਾ ਮੁਜਾਹਿਰਾ ਕਰਦੇ ਹੋਏ ਪੰਜਾਬ ਸੂਬੇ ਦੇ ਸਾਰੇ ਜ਼ਿਲ੍ਹਿਆ ਵਿੱਚੋ ਆਏ ਭਾਗੀਦਾਰਾਂ ਨੂੰ ਪਛਾੜਦੇ ਹੋਏ ਪਹਿਲਾਂ ਸਥਾਨ ਹਾਸਿਲ ਕੀਤਾ। ਉਨ੍ਹਾਂ ਸਕੂਲ ਵਿਖੇ ਉਚੇਚੇ ਤੌਰ ’ਤੇ ਪਹੰੁਚ ਕੇ ਵਿਦਿਆਰਥਣ ਮਨੀਸ਼ਾ ਨੂੰ ਵਧਾਈ ਦਿੰਦੇ ਹੋਏ ਜ਼ਿੰਦਗੀ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਏਸੇ ਤਰੀਕੇ ਨਾਲ ਤਿਆਰ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਲਈ ਕੰਮ ਕਰ ਰਹੀ ਪੂਰੀ ਟੀਮ ਨੂੰ ਫਾਜ਼ਿਲਕਾ ਦੀ ਰਾਜ ਪੱਧਰ ਤੇ ਪਹਿਲੀ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਕੰਨਿਆ ਸਕੂਲ ਜਲਾਲਾਬਾਦ ਦੇ ਪਿ੍ਰੰਸੀਪਲ ਦਾ ਚੰਦਰ ਕਾਂਤਾ ਦੀ ਸੁਚੱਜੀ ਅਗਵਾਈ, ਸਕੂਲ ਦੇ ਅਧਿਆਪਕ ਗੁਰਵਿੰਦਰ ਕੋਰ, ਅਨੀਤਾ ਨਾਰੰਗ, ਰੇਨੂੰ, ਸ਼ੁਸ਼ਮਾ ਰਾਣੀ ਅਤੇ ਸਮੂਹ ਵਿਦਿਆਰਥੀ ਵੀ ਮਨੀਸ਼ਾ ਦੀ ਇਸ ਪ੍ਰਾਪਤੀ ਤੇ ਖੂਸ਼ੀ ਮਨਾਉਣ ਵਿੱਚ ਸ਼ਾਮਿਲ ਹੋਏ।

Read 37 times