:
You are here: Home

ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ ਲਾਂਘੇ ਦਾ ਉਦਘਾਟਨ Featured

Written by  Published in ਖਾਸ ਖਬਰਾਂ Saturday, 09 November 2019 04:19
Rate this item
(0 votes)

ਅਜਨਾਲਾ, 9 ਨਵੰਬਰ - ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਲਈ ਖੋਲੇ ਜਾ ਰਹੇ ਲਾਂਘੇ ਦਾ ਅੱਜ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸਿਉਂ ਉਦਘਾਟਨ ਕੀਤਾ ਜਾ ਰਿਹਾ ਹੈ। ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਾਲੇ ਪਾਸਿਉਂ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨਗੇ। ਉੱਥੇ ਹੀ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਵੀ ਕਾਰੀਡੋਰ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸੰਬੰਧੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਨਾਰੋਵਾਲ) ਵਿਖੇ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ 'ਚ ਸ਼ਾਮਿਲ ਪ੍ਰੋਫੈਸਰ ਸਰਚਾਂਦ ਸਿੰਘ ਨੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਉਦਘਾਟਨੀ ਸਮਾਗਮ ਵਾਲੀ ਜਗ੍ਹਾ ਤੇ ਮਹਿਮਾਨਾਂ ਅਤੇ ਸੰਗਤਾਂ ਦੇ ਬੈਠਣ ਲਈ ਗੱਦੇ ਵਿਛਾਏ ਗਏ ਹਨ ਅਤੇ ਉਸ ਉੱਪਰ ਗੋਲ ਸਿਰਹਾਣੇ ਰੱਖੇ ਗਏ ਹਨ ਤਾਂ ਜੋ ਮਹਿਮਾਨਾਂ ਅਤੇ ਸੰਗਤਾਂ ਦੇ ਬੈਠਣ ਸਮੇਂ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।

Read 30 times