:
You are here: Homeਮਾਲਵਾਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਕਿਸਾਨ ਹਰਪ੍ਰੀਤ ਸਿੰਘ

ਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਕਿਸਾਨ ਹਰਪ੍ਰੀਤ ਸਿੰਘ Featured

Written by  Published in ਮਾਲਵਾ Thursday, 14 November 2019 07:39

ਅਬੋਹਰ/ਫ਼ਾਜ਼ਿਲਕਾ 13 ਨਵੰਬਰ: ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਭਾਗ ਦੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਮਿਟੀ ਵਿੱਚ ਰਲਾ ਕੇ ਸਿਧੀ ਅਗਲੇਰੀ ਫਸਲ ਦੀ ਬਿਜਾਈ ਕਰਕੇ ਫਸਲ ਦਾ ਝਾੜ ਤਾਂ ਵਧ ਪ੍ਰਾਪਤ ਕੀਤਾ ਜਾ ਹੀ ਸਕਦਾ ਹੈ ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਵੀ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਨੂੰ ਬੁਰ ਪੈਣ ਲੱਗ ਪਿਆ ਹੈ। ਜਾਗਰੂਕਤਾ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਕਿਸਾਨ ਪਰਾਲੀ ਸਾੜਨ ਦੀ ਬਜਾਏ ਇਸ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਹੈਪੀ ਸੀਡਰ ਨਾਲ ਕਣਕ ਦੀ ਸਿਧੀ ਬਿਜਾਈ ਕਰਨ ਵਾਲਾ ਪਿੰਡ ਬੁਰਜ ਮੁਹਾਰ ਦਾ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਜ਼ਿਲੇ੍ਹ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ। ਅਗਾਂਹਵਧੂ ਕਿਸਾਨ ਨੇ ਕਿਹਾ ਕਿ ਉਹ ਦਸਵੀਂ ਪਾਸ ਹੈ ਤੇ 30 ਏਕੜ ਤੋਂ ਵਧੇਰੇ ਜ਼ਮੀਨ ਅੰਦਰ ਖੇਤੀ ਕਰਦਾ ਹੈ। ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਜਾਗਰੂਕਤਾ ਕੈਂਪਾਂ ਤੋਂ ਪ੍ਰਭਾਵਿਤ ਹੋ ਕੇ ਉਸ ਵੱਲੋਂ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ। ਉਸਨੇ ਦੱਸਿਆ ਕਿ ਪਰਾਲੀ ਨੂੰ ਮਲਚਰ ਨਾਲ ਵਾਹ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ ਜਿਸ ਨਾਲ ਉਸਨੂੰ ਫ਼ਸਲ ਦਾ ਵਧ ਝਾੜ ਪ੍ਰਾਪਤ ਹੋਇਆ ਹੈ। ਉਸਨੂੰ ਫ਼ਸਲ ਦਾ 21 ਕੁਇੰਟਲ ਝਾੜ ਪ੍ਰਾਪਤ ਹੋਇਆ ਜੋ ਕਿ ਔਸਤਨ 20.4 ਕੁਇੰਟਲ ਪ੍ਰਤੀ ਏਕੜ ਰਹਿੰਦਾ ਸੀ। ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਗੰਧਲਾ ਹੁੰਦਾ ਹੈ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਕਿਸਾਨ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਰਦਾ ਰਹਿੰਦਾ ਹੈ ਜਿਸ ਨਾਲ ਉਹ ਬੇਲੋੜ ਖਰਚੇ ਕਰਨ ਤੋਂ ਬੱਚ ਗਿਆ ਅਤੇ ਫ਼ਸਲ ਦਾ ਝਾੜ ਵੱਧ ਪ੍ਰਾਪਤ ਕਰਨ ’ਚ ਕਾਮਯਾਬ ਹੋਇਆ। ਉਸਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਆਧੁਨਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਅੰਦਰ ਵਾਹੁਣਾ ਚਾਹੀਦਾ ਹੈ। ਉਸਨੇ ਦੱਸਿਆ ਕਿ ਆਉਣ ਵਾਲੀ ਪੀੜ੍ਹੀ ਨੂੰ ਪ੍ਰਦੂਸ਼ਣ ਰਹਿਤ ਅਤੇ ਬਿਮਾਰੀਆਂ ਮੁਕਤ ਮਾਹੌਲ ਮੁਹੱਹੀਆ ਕਰਵਾਉਣ ਲਈ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਪਰਹੇਜ ਕਰਨਾ ਸਮੇਂ ਦੀ ਮੁੱਖ ਲੋੜ ਹੈ।

Read 17 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ