:
You are here: Homeਮਾਲਵਾਫਾਜ਼ਿਲਕਾ ਦੇ ਇਸ ਪਿੰਡ ਦੇ ਲੋਕਾਂ ਨੂੰ ਕਿਉਂ ਹੈ ਆਵਾਰਾ ਕੁੱਤਿਆਂ ਦਾ ਡਰ..!

ਫਾਜ਼ਿਲਕਾ ਦੇ ਇਸ ਪਿੰਡ ਦੇ ਲੋਕਾਂ ਨੂੰ ਕਿਉਂ ਹੈ ਆਵਾਰਾ ਕੁੱਤਿਆਂ ਦਾ ਡਰ..! Featured

Written by  Published in ਮਾਲਵਾ Friday, 22 November 2019 04:33

ਫਾਜ਼ਿਲਕਾ, 21 ਨਵੰਬਰ 2019 - ਜ਼ਿਲ੍ਹਾ ਫਾਜਿਲਕਾ ਦੇ ਬੱਲੁਆਨਾ ਹਲਕੇ ਦੇ ਪਿੰਡ ਵਰਯਾਮ ਖੇੜਾ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਛਾਇਆ ਹੋਇਆ ਹੈ ਕਿਉਂਕਿ ਪਿੰਡ ਦੇ ਨਜਦੀਕ ਹੀ ਲੋਕ ਮਰੇ ਹੋਏ ਪਸ਼ੂਆਂ ਨੂੰ ਸੁੱਟ ਜਾਂਦੇ ਹਨ ਅਤੇ ਪਿੰਡ ਦੀ ਬਣੀ ਇਸ ਹੱਡਾ ਰੋੜੀ ਵਿੱਚ ਨਾ ਤਾਂ ਕੋਈ ਚੌਂਕੀਦਾਰ ਹੈ ਅਤੇ ਨਾ ਹੀ ਅਵਾਰਾ ਪਸ਼ੂਆਂ ਨੂੰ ਇੱਥੋਂ ਪ੍ਰਸ਼ਾਸਨ ਵਲੋਂ ਚੁੱਕਿਆ ਜਾਂਦਾ ਹੈ। ਜਿਸਦੇ ਕਾਰਨ ਪਿੰਡ ਦੇ ਛੱਪੜ ਦੇ ਨਾਲ ਲੱਗਦੀ ਪੰਚਾਇਤੀ ਜ਼ਮੀਨ ਵਿੱਚ ਮਰੇ ਹੋਏ ਪਸ਼ੂਆਂ ਦੀ ਭਰਮਾਰ ਹੋਈ ਪਈ ਹੈ ਅਤੇ ਅਵਾਰਾ ਕੁੱਤੇ ਉਨ੍ਹਾਂ ਨੂੰ ਨੋਚ-ਨੋਚ ਕੇ ਖਾ ਰਹੇ ਹਨ। ਜਿਸ ਦੇ ਕਾਰਨ ਇਹ ਕੁੱਤੇ ਖੂੰਖਾਰ ਹੁੰਦੇ ਜਾ ਰਹੇ ਹਨ ਅਤੇ ਕਰੀਬ 6 ਮਹੀਨੇ ਪਹਿਲਾਂ ਨਾਲ ਲੱਗਦੇ ਪਿੰਡ ਸ਼ੇਰਗੜ੍ਹ ਵਿੱਚ ਇੱਕ ਮਾਸੂਮ ਬੱਚਾ ਇਨ੍ਹਾਂ ਖੂੰਖਾਰ ਕੁੱਤਿਆਂ ਦਾ ਸ਼ਿਕਾਰ ਹੋ ਚੁੱਕਾ ਹੈ ਜਿਸਦੇ ਕਾਰਨ ਪਿੰਡ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਇਹ ਹੱਡਾ ਰੋੜੀ ਇੱਥੋਂ ਹਟਵਾਣ ਜਾਂ ਇਸਦੀ ਚਾਰਦਿਵਾਰੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ਮੀਡੀਆ ਨਾਲ ਗੱਲ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਨਾਲ ਹੀ ਇਹ ਹੱਡਾ ਰੋੜੀ ਬਣੀ ਹੋਈ ਹੈ। ਇੱਥੇ ਲੋਕ ਮਰੇ ਹੋਏ ਪਸ਼ੂਆਂ ਨੂੰ ਸੁੱਟ ਜਾਂਦੇ ਹਨ ਅਤੇ ਪਿੰਡ ਦੇ ਛੱਪੜ ਵਿੱਚ ਵੀ ਕਾਫ਼ੀ ਮ੍ਰਿਤਕ ਪਸ਼ੂ ਪਏ ਹਨ। ਜਿਨ੍ਹਾਂ ਨੂੰ ਇਹ ਖੂੰਖਾਰ ਕੁੱਤੇ ਨੋਚ-ਨੋਚ ਕੇ ਖਾ ਰਹੇ ਹਨ ਅਤੇ ਆਉਣ ਜਾਣ ਵਾਲੇ ਬੱਚਿਆਂ ਨੂੰ ਇਨ੍ਹਾਂ ਤੋਂ ਕਾਫ਼ੀ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਾਂ ਤਾਂ ਇਸ ਹੱਡਾ ਰੋੜੀ ਨੂੰ ਪਿੰਡ ਦੇ ਇੱਥੋਂ ਹਟਾਇਆ ਜਾਵੇ ਜਾਂ ਫਿਰ ਇਸਦੀ ਚਾਰਦੀਵਾਰੀ ਕਰਕੇ ਪਸ਼ੂਆਂ ਨੂੰ ਜ਼ਮੀਨ ਵਿੱਚ ਦਬਾਇਆ ਜਾਏ ਤਾਂ ਕਿ ਇਨ੍ਹਾਂ ਨੂੰ ਨੋਚ ਰਹੇ ਅਵਾਰਾ ਕੁੱਤਿਆਂ ਦਾ ਕੋਈ ਬੱਚਾ ਸ਼ਿਕਾਰ ਨਾ ਹੋ ਜਾਏ।

Read 12 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ