:
You are here: Homeਦੇਸ਼-ਵਿਦੇਸ਼ਫਿਰੋਜ਼ਪੁਰ/ਮੁਕਤਸਰ/ਫਾਜਿਲਕਾਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Friday, 22 November 2019 04:49

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਮਹਿਲਾ ਅਰੋਗਿਆ ਸਮਿਤੀਆਂ ਦਾ ਸੰਮੇਲਨ ਕਰਵਾਇਆ ਗਿਆ। ਇਸ ਵਿੱਚ ਲਗਭਗ 243 ਮਹਿਲਾ ਅਰੋਗਿਆ ਸਮਿਤੀ ਦੇ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਅੰਦਰ 98 ਮਹਿਲਾ ਅਰੋਗਿਆ ਸਮਿਤੀਆਂ ਬਣਾਈਆਂ ਗਈਆਂ ਹਨ, ਹਰ ਇਕ ਸਮਿਤੀ ਵਿੱਚ 5 ਮੈਂਬਰ ਹੁੰਦੇ ਹਨ। ਸਮਿਤੀ ਬਣਾਉਣ ਦਾ ਉਦੇਸ਼ ਦੱਸਦਿਆਂ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਿਹਤ ਸਬੰਧੀ ਸਰਕਾਰ ਦੁਆਰਾ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਜਾਣੂੰ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਕ ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਮਾਂ ਤੰਦਰੁਸਤ ਹੋਵੇਗੀ ਤਾਂ ਹੀ ਉਸਦਾ ਪਰਿਵਾਰ ਤੰਦਰੁਸਤ ਰਹਿ ਸਕੇਗਾ। ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਿਹਤਮੰਦ ਰੱਖਣ ਲਈ ਕਈ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਮਾਂ ਠੀਕ ਰਹੇਗੀ ਤਾਂ ਹੀ ਉਸਦਾ ਹੋਣ ਵਾਲਾ ਬੱਚਾ ਤੰਦਰੁਸਤ ਰਹੇਗਾ। ਉਨ੍ਹਾਂ ਕਿਹਾ ਕਿ ਮਹਿਲਾ ਨੂੰ ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਪਹਿਲਾਂ ਖੁਦ ਜਾਗਰੂਕ ਹੋਣਾ ਲਾਜ਼ਮੀ ਹੈ ਤਾਂ ਹੀ ਉਹ ਆਪਣੇ ਪਰਿਵਾਰ ਨੂੰ ਸਹੀ ਤੇ ਪੌਸ਼ਟਿਕ ਖੁਰਾਕ ਬਾਰੇ ਜਾਗਰੂਕ ਹੋ ਸਕੇਗੀ। ਸਿਵਲ ਸਰਜਨ ਨੇ ਸਰਕਾਰ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬੇਟੀ ਬਚਾਓ ਬੇਟੀ ਪੜ੍ਹਾਓ, ਅਨੀਮੀਆ ਮੁਕਤ ਭਾਰਤ, ਔਰਤਾਂ ਲਈ ਜਣੇਪੇ ਸਮੇ ਅਤੇ ਜਣੇਪੇ ਤੋਂ ਬਾਅਦ ਮਿਲਣ ਵਾਲੀਆਂ ਸਹੂਲਤਾਂ, ਮਾਂ ਦੀ ਸਿਹਤ ਸਬੰਧੀ ਪੋਸ਼ਣ ਸਬੰਧੀ ਜਾਗਰੂਕਤਾ, ਸਮਾਜਿਕ ਕੁਰੀਤੀਆਂ ਦੇ ਸਮਾਧਾਨ ਲਈ ਵਨ ਸਟਾਪ ਸੈਂਟਰ, ਕਾਨੂੰਨੀ ਤੌਰ ’ਤੇ ਔਰਤਾਂ ਅਤੇ ਮਰਦਾਂ ਨੂੰ ਬਰਾਬਰ ਅਧਿਕਾਰ, ਮੁਫਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾਂਦੇ ਪ੍ਰੋਗਰਾਮ ਜਿਵੇਂ ਕਿ ਮੁਫਤ ਜਣੇਪਾ ਸੇਵਾਵਾਂ, ਜਨਨੀ ਸੁਰੱਖਿਆ ਯੋਜਨਾ, ਆਯੁਸ਼ਮਾਨ ਭਾਰਤ, ਟੀਕਾਕਰਨ, ਤੰਬਾਕੂ ਕੰਟਰੋਲਪ੍ਰੋਗਰਾਮ ਆਦਿ ਬਾਰੇ ਵਿਸਥਾਰਪੂਵਰਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਚੰਦਰ ਮੋਹਨ ਕਟਾਰੀਆ, ਐਮ.ਐਮ.ਓ ਡਾ. ਸੁਧੀਰ ਪਾਠਕ, ਮੈਡਮ ਸੁਖਵਿੰਦਰ ਕੌਰ, ਸ੍ਰੀ ਰਵਿੰਦਰ ਕੁਮਾਰ ਆਦਿ ਮੌਜੂਦ ਸਨ।

Read 603 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ