:
You are here: Homeਦੇਸ਼-ਵਿਦੇਸ਼ਫਿਰੋਜ਼ਪੁਰ/ਮੁਕਤਸਰ/ਫਾਜਿਲਕਾਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Friday, 22 November 2019 04:51

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਵਿਭਾਗਾਂ ਅੰਦਰ ਈ.ਆਫਿਸ ਪੋ੍ਰਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਜਲਾਲਾਬਾਦ ਕਮ ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ੍ਰੀ ਕੇਸ਼ਵ ਗੋਇਲ ਅਤੇ ਐਸ.ਡੀ.ਐਮ ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਕੇਸ਼ਵ ਗੋਇਲ ਨੇ ਸਮੁਹ ਵਿਭਾਗੀ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ 01 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ ਜਿਸਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਵਧੇਰੇ ਤੇਜ਼ੀ ਆਵੇਗੀ। ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਈ.ਆਫ਼ਿਸ ਪੋ੍ਰਜੈਕਟ ਦੀ ਕਾਰਜ਼ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ ਤੇ ਗਵਰਨੈਂਸ ਰਿਫੋਰਮਸ ਵਿਭਾਗ ਵੱਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ 27 ਨਵੰਬਰ ਤੋਂ ਪਹਿਲਾਂ ਆਪਣੇ ਦਫ਼ਤਰ ਅਧੀਨ ਆਉਂਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਹਰੇਕ ਸਟਾਫ ਦੀ ਈ.ਮੇਲ ਆਈ.ਡੀ. ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ. ਆਫਿਸ ਪ੍ਰੋਜੈਕਟ ਨੂੰ ਹਰੇਕ ਵਿਭਾਗ ਵਿਖੇ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ 1 ਜਨਵਰੀ 2020 ਤੱਕ ਹਰੇਕ ਡਿਪਟੀ ਕਮਿਸ਼ਨਰ ਦਫ਼ਤਰ, ਐਸ.ਡੀ.ਐਮ. ਦਫਤਰ ਤੋਂ ਹੋਰਨਾਂ ਵਿਭਾਗਾਂ ’ਚ ਪੇਪਰ ਮੁਕਤ ਕੰਮ ਕੀਤਾ ਜਾ ਸਕੇ। ਇਸ ਦੇ ਨਾਲ-ਨਾਲ ਕੰਮ ’ਚ ਪਾਰਦਰਸ਼ਤਾ ਆਵੇਗੀ ਅਤੇ ਕੰਮ ਵੀ ਸਮਾਂਬੱਧ ਤਰੀਕੇ ਨਾਲ ਪੂਰਾ ਹੋ ਸਕੇਗਾ। ਇਸ ਮੌਕੇ ਡੀ.ਆਈ.ਓ ਪਿ੍ਰੰਸ ਗੋਇਲ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਮਨੀਸ਼ ਠਕਰਾਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Read 173 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ