:
You are here: Home

ਢਿਲਵਾਂ 'ਚ ਬਿਜਲੀ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਪਾਵਰਕਾਮ ਮੈਨੇਜਮੈਂਟ ਖਿਲਾਫ ਕੀਤਾ ਰੋਸ ਮੁਜ਼ਾਹਰਾ

Written by  Published in ਖਾਸ ਖਬਰਾਂ Thursday, 19 March 2020 07:21
Rate this item
(0 votes)

ਢਿਲਵਾਂ, 19 ਮਾਰਚ-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਵੱਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਇੱਕ ਦਿਨਾਂ ਹੜਤਾਲ ਕੀਤੀ ਗਈ । ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਬਿਜਲੀ ਮੁਲਾਜ਼ਮਾਂ ਨੇ ਪਾਵਰ ਕਾਮ ਮੈਨੇਜਮੈਂਟ ਖਿਲਾਫ ਰੋਸ ਪ੍ਰਗਟ ਕਰਦਿਆ ਕਿਹਾ ਕਿ ਪਾਵਰ ਕਾਮ ਮੈਨੇਜਮੈਂਟ ਪਹਿਲਾ ਤੋਂ ਹੀ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀ ਕਰ ਰਹੀ ਸਗੋਂ ਵਿਕਾਸ ਟੈਕਸ ਦੇ ਨਾਂ ਤੇ ਹਰੇਕ ਮੁਲਾਜ਼ਮ ਦੀ ਤਨਖ਼ਾਹ ਉੱਤੇ 200 ਰੁਪਏ ਮਹੀਨਾ ਕਟੌਤੀ ਸ਼ੁਰੂ ਕੀਤੀ ਹੋਈ ਹੈ । ਉਨ੍ਹਾਂ ਕਿਹਾ ਕਿ ਜੇਕਰ ਮੰਨੀਆਂ ਮੰਗਾਂ ਤੁਰੰਤ ਲਾਗੂ ਨਹੀ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Read 388 times