:
You are here: Home

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

Written by  Published in ਕਪੂਰਥਲਾ-ਤਰਣਤਾਰਨ Friday, 18 May 2018 05:29

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਰੋਕੂ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਪਹੁੰਚੇ। ਇਥੇ ਉਨ੍ਹਾਂ ਨੇ 6 ਜ਼ਿਲਿਆਂ ਦੇ ਡੈਪੋ ਵਾਲੰਟੀਅਰਜ਼ ਨੂੰ ਨਸ਼ਾ ਰੋਕੂ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਤਰਨਤਾਰਨ ਦੇ ਲੋਕਾਂ ਨੂੰ ਸੁਪਰ ਤੋਹਫਾ ਦਿੰਦੇ ਹੋਏ ਜ਼ਿਲਾ ਤਰਨਤਾਰਨ ਨੂੰ 555 ਕਰੋੜ ਰੁਪਏ ਦੇ ਕੇ ਇਕ ਮਿਸਾਲ ਪੈਦਾ ਕਰ ਦਿੱਤੀ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਵਿਖੇ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ 'ਚ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਪੰਜਾਬ ਦੇ ਨੌਜਵਾਨਾਂ 'ਚ ਨਸ਼ਾ ਛੱਡਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਨਸ਼ਾ ਛੁਡਾਊ ਕੇਂਦਰਾਂ 'ਚ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫੀਸਦੀ ਵਧੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 'ਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ 'ਚ ਪਹੁੰਚੇ ਜਦਕਿ 2017 'ਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ 5107 ਨਸ਼ੇ ਦੇ ਆਦੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ 'ਚ 17667 ਨੌਜਵਾਨ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ 'ਚ ਆਪਣਾ ਇਲਾਜ ਕਰਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਦੇ ਨਾਲ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮਲਿੰਗ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਵੇਚਣ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਛੇਤੀ ਕਾਬੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 26 ਨਵੇਂ ਓਟ ਕੇਂਦਰ ਖੋਲ੍ਹਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਰੋਕੂ ਮੁਹਿੰਮ 'ਤੇ ਅਧਿਕਾਰੀਆਂ ਦੀ ਟੀਮ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵੱਲ ਜਾ ਰਹੇ ਬੱਚਿਆਂ ਨੂੰ ਸੁਧਾਰਾਂਗੇ। ਡੈਪੋ ਦੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਕੈਪਟਨ ਨੇ 6 ਜ਼ਿਲਿਆਂ ਦੇ ਵਾਲੰਟੀਅਰ ਅਤੇ ਅਧਿਕਾਰੀਆਂ ਨੂੰ ਸਹੁੰ ਚੁਕਵਾਈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਲੋਕ ਨਸ਼ਿਆਂ ਦੀ ਦਵਾਈ ਲੈਣ ਤੋਂ ਵੀ ਘਬਰਾਉਂਦੇ ਸਨ, ਹੁਣ ਖੁਦ ਦਵਾਈ ਲੈਣ ਲਈ ਸੈਂਟਰਾਂ 'ਚ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚੋਂ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਨਸ਼ਿਆਂ ਨੂੰ ਦੂਰ ਕਰਨ ਦੇ ਲਈ ਪਰਿਵਾਰਾਂ ਦੇ ਸਹਿਯੋਗ ਤੋਂ ਬਿਨਾਂ ਕੁਝ ਵੀ ਨਹੀਂ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੇ ਜਨਤਾ ਨੂੰ ਨਸ਼ਾ ਰੋਕੂ ਮੁਹਿੰਮ 'ਚ ਸਾਥ ਦੇਣ ਦੀ ਅਪੀਲ ਕੀਤੀ। ਇਸ ਸੂਬਾ ਪੱਧਰੀ ਪ੍ਰੋਗਰਾਮ 'ਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਓ. ਪੀ. ਸੋਨੀ ਸਮੇਤ ਡਾ. ਧਰਮਵੀਰ ਅਗਨੀਹੋਤਰੀ ਹਲਕਾ ਵਿਧਾਇਕ, ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਹਲਕਾ ਵਿਧਾਇਕ ਖੇਮਕਰਨ ਆਦਿ ਕਈ ਹੋਰ ਕਾਂਗਰਸੀ ਆਗੂ ਮੌਜੂਦ ਸਨ।

Read 1179 times