:
You are here: Home

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੱਕ 'ਚ ਕੀਤੀ ਰੈਲੀ Featured

Written by  Published in ਤਾਜਾ ਖ਼ਬਰਾਂ Friday, 12 October 2018 04:49

ਸੁਨਾਮ,ਊਧਮ ਸਿੰਘ ਵਾਲਾ— ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਸ਼ਹਿ 'ਤੇ ਸਾਂਝਾ ਵਿਦਿਆਰਥੀ ਫਰੰਟ ਦੇ ਆਗੂਆਂ 'ਤੇ ਕੀਤੇ ਜਾਨਲੇਵਾ ਹਮਲੇ ਖ਼ਿਲਾਫ਼ ਸੰਗਰੂਰ ਜ਼ਿਲੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ, ਸਰਕਾਰੀ ਆਈ. ਟੀ. ਆਈ. ਸੁਨਾਮ 'ਚ ਰੈਲੀਆਂ ਕੀਤੀਆਂ ਗਈਆਂ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ, ਪਾਰਸਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੜਕੀਆਂ ਦੇ ਹੋਸਟਲ ਖੁੱਲ੍ਹੇ ਰਹਿਣ ਦੀ ਸਮਾਂਬੰਦੀ ਦੀ ਮੰਗ ਸਮੇਤ ਹੋਰ ਮੰਗਾਂ ਲਈ ਲਗਾਤਾਰ ਸਾਂਝੇ ਵਿਦਿਆਰਥੀ ਫਰੰਟ ਵੱਲੋਂ ਚੱਲ ਰਹੇ ਸੰਘਰਸ਼ ਤਹਿਤ ਡੀ. ਸੀ. ਦਫਤਰ ਮੂਹਰੇ ਧਰਨਾ ਲਾਇਆ ਹੋਇਆ ਹੈ । ਉਨ੍ਹਾਂ ਕਿਹਾ ਕਿ ਧਰਨੇ ਵਾਲੀ ਥਾਂ 'ਤੇ ਕਈ ਦਿਨ ਪਹਿਲਾਂ ਵੀ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਸੀ, ਗੁੰਡਿਆਂ ਖਿਲਾਫ਼ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਉਨ੍ਹਾਂ ਦਾ ਇੰਨਾ ਹੌਸਲਾ ਵੱਧ ਗਿਆ ਕਿ ਉਨ੍ਹਾਂ ਨੇ ਦੂਜੀ ਵਾਰ ਫਿਰ ਦੁਬਾਰਾ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਜੋ ਲੜਕੀਆਂ ਪਾਰਕ 'ਚ ਬੈਠੀਆਂ ਹੋਈਆਂ ਸਨ, ਉਨ੍ਹਾਂ ਨਾਲ ਛੇੜ-ਛਾੜ ਕੀਤੀ ਗਈ। ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਨੂੰ ਜੇਲਖਾਨਾ ਬਣਾ ਕੇ ਲੜਕੀਆਂ ਦੀ ਜਮਹੂਰੀਅਤ ਦਾ ਗਲਾ ਘੁੱਟਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਵਿਦਿਆਰਥੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਵਿਦਿਆਰਥੀ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

Read 204 times