:
You are here: Home

ਖੂਬਸੂਰਤੀ ਤੇ ਗਲੈਮਰ ਨਾਲ ਲੋਕਾਂ ਨੂੰ ਹਮੇਸ਼ਾਂ ਦੀਵਾਨਾ ਬਣਾਉਂਦੀ ਹੈ ਨਿਆ ਸ਼ਰਮਾ Featured

Written by  Published in ਫਿਲਮੀ ਗੱਪਸ਼ੱਪ Wednesday, 31 October 2018 05:42

ਮੁੰਬਈ — ਟੀ. ਵੀ. ਇੰਡਸਟਰੀ ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਰਿਹਾ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ ਤੋਂ ਇਲਾਵਾ ਨਿਆ ਦੀ ਇਕ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਹੌਟ ਡਾਂਸ ਮੂਵਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ। ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ। ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

Read 27 times