:
You are here: Home

ਆਪ ਦੇ ਆਗੂ ਹੁਣ ਆਪ ਇਨਸਾਫ ਦਿਵਾਉਣ ਲਈ ਜਾ ਰਹੇ ਹਨ ਲੋਕਾਂ ਦੇ ਘਰ Featured

Written by  Published in Politics Monday, 05 November 2018 05:02

ਫਾਜ਼ਿਲਕਾ - ਕਾਨੂੰਨ ਦੀ ਸਥਿਤੀ ਹੁਣ ਆਮ ਆਦਮੀ ਪਾਰਟੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ, ਜਿਸ ਲਈ ਪਾਰਟੀ ਦੇ ਆਗੂ ਹੁਣ ਆਪ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। ਇਸ ਗੱਲ ਦੀ ਉਦਾਹਰਨ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਬੋਹਰ ਵਿਖੇ ਅਜੀਮਗੜ੍ਹ ਦੇ ਵਾਸੀ ਲਾਲ ਚੰਦ ਦੇ ਘਰ ਗਏ, ਕਿਉਂਕਿ ਲਾਲ ਚੰਦ ਦੀ ਲੜਕੀ ਪਿਛਲੇ 2 ਮਹੀਨਿਆਂ ਤੋਂ ਲਾਪਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਲੜਕੀ ਨੂੰ ਅਗਵਾ ਕੀਤਾ ਗਿਆ ਹੈ। ਉਨ੍ਹਾਂ ਨੇ ਲੜਕੀ ਦੀ ਭਾਲ ਕਰਨ ਕਈ ਵਾਰ ਪੁਲਸ ਅਧਿਕਾਰੀਆਂ ਨੂੰ ਅਪੀਲ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਇਕ ਨਾ ਸੁਣੀ। ਹਰਪਾਲ ਚੀਮਾ ਨੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੰਦੇ ਹੋਏ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੀ ਅਪੀਲ ਕੀਤੀ। ਇਸ ਮਾਮਲੇ ਦੀ ਜਾਂਚ ਕਰਨ ਲਈ ਉਨ੍ਹਾਂ ਨੇ ਸਥਾਨਕ ਐੱਸ.ਐੱਸ.ਪੀ. ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਪੁਲਸ ਨੇ ਲੜਕੀ ਦੀ ਤਲਾਸ਼ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਨਾ ਦਿਵਾਇਆ ਤਾਂ ਆਮ ਆਦਮੀ ਪਾਰਟੀ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

Read 230 times