:
You are here: Home

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Monday, 05 November 2018 05:49

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਸਥਾਨ ਵਿਧਾਨ ਸਭਾ ਚੋਣਾ 2018 ਨੂੰ ਮੁੱਖ ਰੱਖਦੇ ਹੋਏ ਰਾਜਸਥਾਨ ਦੇ ਨਾਲ ਲੱਗਦੇ ਜ਼ਿਲੇ ਦੀ ਅੰਤਰਾਜੀਯ ਸੀਮਾਂ ਦੇ ਪੰਜ ਕਿਲੋਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਦਸੰਬਰ 2018 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਰਾਜਸਥਾਨ ਵਿਧਾਨਸਭਾ ਚੋਣਾਂ ਦੌਰਾਨ ਜ਼ਿਲੇ ਨਾਲ ਲੱਗਦੀ ਰਾਜਸਥਾਨ ਦੀ ਅੰਤਰਾਜੀਯ ਸੀਮਾਂ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ 'ਤੇ ਲਾਗੂ ਨਹੀਂ ਹੋਵੇਗਾ।

Read 70 times