:
You are here: Home

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Monday, 05 November 2018 05:50

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਨਵੀਆਂ ਤਕਨੀਕ ਵਾਲੇ ਖੇਤੀਬਾੜੀ ਸੰਦਾਂ ਰਾਹੀਂ ਵਰਤੋਂ ਵਿੱਚ ਲਿਆਉਣ ਬਾਰੇ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ ਇਸ ਦੇ ਨਾਲ-ਨਾਲ ਉੁਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਈ ਜਾਵੇ। ਜ਼ਿਲ੍ਹੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 65981 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 44097 ਮੀਟ੍ਰਿਕ ਟਨ, ਪਨਸਪ ਵੱਲੋਂ 62242 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 21229 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 17132 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4063 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ

Read 74 times