:
You are here: Home

ਕੈਪਟਨ ਵਲੋਂ ਅੰਦੋਲਨਕਾਰੀ ਅਧਿਆਪਕਾਂ ਨਾਲ ਗੱਲਬਾਤ ਕਰਨ ਤੋਂ ਨਾਂਹ Featured

Written by  Published in ਰਾਜਨੀਤੀ Tuesday, 06 November 2018 05:13

ਚੰਡੀਗੜ੍ਹ,— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਦੋਲਨਕਾਰੀ ਅਧਿਆਪਕਾਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਇਹ ਗੱਲ ਆਖੀ ਗਈ ਹੈ ਕਿ ਪਹਿਲਾਂ ਪਟਿਆਲਾ 'ਚ ਲੱਗਿਆ ਆਪਣਾ ਧਰਨਾ ਖਤਮ ਕਰਨ, ਉਸ ਤੋਂ ਬਾਅਦ ਗੱਲਬਾਤ ਕੀਤੀ ਜਾਵੇਗੀ। ਦੂਜੇ ਪਾਸੇ ਅਧਿਆਪਕ ਸੰਗਠਨ ਅੰਦੋਲਨ ਜਾਰੀ ਰੱਖਣ 'ਤੇ ਅੜ ਗਏ ਹਨ । ਸਾਂਝੇ ਅਧਿਆਪਕ ਮੋਰਚੇ ਵਲੋਂ ਮੀਟਿੰਗ ਕਰਕੇ ਕਾਲੀ ਦਿਵਾਲੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦਿਨ ਪਟਿਆਲਾ ਅਤੇ ਅੰਮ੍ਰਿਤਸਰ 'ਚ ਵੱਡੇ ਮੁਜਾਹਰੇ ਹੋਣਗੇ । ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ 5 ਨਵੰਬਰ ਦੀ ਮੀਟਿੰਗ ਰੱਦ ਕਰਕੇ ਧੋਖਾ ਕੀਤਾ ਹੈ। ਇਸੇ ਦੌਰਾਨ ਐੱਸ. ਐੱਸ. ਏ. ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਉੱਪ ਪ੍ਰਧਾਨ ਰਾਮ ਭਜਨ ਚੌਧਰੀ ਨੇ ਕਿਹਾ ਕਿ ਪੰਜਾਬ 'ਚ 23 ਅਕਤੂਬਰ ਨੂੰ ਸਾਂਝੇ ਅਧਿਆਪਕ ਮੋਰਚੇ ਦੀ ਪ੍ਰਿੰਸੀਪਲ ਸੈਕਟਰੀ ਸੁਰੇਸ਼ ਅਰੋੜਾ ਅਤੇ ਓ. ਐੱਸ. ਡੀ. ਸੰਦੀਪ ਸੰਧੂ ਨਾਲ ਹੋਈ ਮੀਟਿੰਗ ਕੀਤੀ ਗਈ। ਜਿਸ 'ਚ ਲੰਮੀ ਵਿਚਾਰ ਚਰਚਾ ਤੋਂ ਬਾਅਦ ਮੁੱਖ ਮੰਤਰੀ ਦੇ ਵਿਦੇਸ਼ ਦੌਰੇ ਤੋਂ ਮੁੜਨ ਉਪਰੰਤ 5 ਨਵੰਬਰ ਨੂੰ ਉਨ੍ਹਾਂ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਦਿੱਤਾ ਗਿਆ ਸੀ ਪਰ ਐਨ ਮੌਕੇ 'ਤੇ ਸਰਕਾਰ ਵੱਲੋਂ ਅਧਿਆਪਕ ਮੰਗਾਂ ਦੇ ਹੱਲ ਲਈ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਸਮਾਪਤ ਕਰਨ ਦੀ ਸ਼ਰਤ ਅਤੇ ਗੱਲਬਾਤ ਕਰਨ ਦਾ ਮਾਪਦੰਡ ਰੱਖਿਆ, ਜਿਸਨੂੰ ਮੋਰਚੇ ਨੇ ਮੁੱਢੋਂ ਨਕਾਰ ਦਿੱਤਾ ਕਿਉਂਕਿ ਇਸ ਦਾ ਕਾਰਨ ਪਿਛਲੇ 6 ਮਹੀਨਿਆਂ ਤੋਂ ਮੁੱਖ ਮੰਤਰੀ ਲਗਾਤਾਰ ਮੀਟਿੰਗਾਂ ਦਾ ਕਹਿ ਕੇ ਮੁਕਰ ਰਹੇ ਹਨ। ਜਿਸ ਕਰਕੇ ਪੱਕਾ ਮੋਰਚਾ ਉਨ੍ਹਾਂ ਚਿਰ ਜਾਰੀ ਰਹੇਗਾ ਜਿਨ੍ਹਾਂ ਸਮਾਂ ਮੁੱਖ ਮੰਤਰੀ ਦੁਆਰਾ ਮੀਟਿੰਗ ਕਰਕੇ ਸਮੁੱਚੀਆਂ ਮੰਗਾਂ ਦਾ ਪੁਖਤਾ ਹੱਲ ਨਹੀਂ ਕੀਤਾ ਜਾਂਦਾ। ਇਸ ਮੌਕੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਧਿਆਪਕ ਦੀਆਂ ਮੰਗਾਂ ਪ੍ਰਤੀ ਬੇਗੌਰੀ ਕਰਕੇ ਲਗਾਤਾਰ ਆਰਥਿਕ ਤੇ ਮਾਨਸਿਕ ਸੋਸ਼ਣ ਦਾ ਸੰਤਾਪ ਭੋਗ ਰਹੇ ਹਨ ਅਤੇ ਪਿਛਲੇ ਇੱਕ ਮਹੀਨੇ ਤੋਂ ਪਟਿਆਲਾ ਦੀਆਂ ਸੜਕਾਂ 'ਤੇ ਰਾਤਾਂ ਬਤੀਤ ਕਰਨ ਦੇ ਬਾਵਜੂਦ ਵੀ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ।

Read 130 times