:
You are here: Homeਮਾਲਵਾਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕਣਕ ਦੀ ਬਿਜਾਈ ਕਰਨ ਵਿੱਚ ਹੋ ਰਹੇ ਨੇ ਮੋਹਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕਣਕ ਦੀ ਬਿਜਾਈ ਕਰਨ ਵਿੱਚ ਹੋ ਰਹੇ ਨੇ ਮੋਹਰੀ-ਡਿਪਟੀ ਕਮਿਸ਼ਨਰ

Written by  Published in ਮਾਲਵਾ Tuesday, 06 November 2018 06:48

ਫਾਜ਼ਿਲਕਾ ( ਰਮਿਤ ਚੁੱਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕਣਕ ਦੀ ਬਿਜਾਈ ਕਰਨ ਵਿੱਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ। ਅਜਿਹੇ ਅਗਾਂਹਵਧੂ ਤੇ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਲੇ ਕਿਸਾਨਾਂ ਨੂੰ ਗਣਤੰਤਰਤਾ ਤੇ ਸਵਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਹਰ ਨਾਗਰਿਕ ਨੂੰ ਸਾਫ ਹਵਾ, ਸ਼ੁੱਧ ਪਾਣੀ ਤੇ ਪ੍ਰਦੂਸ਼ਨ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਲਈ ਹਰ ਨਾਗਰਿਕ ਦਾ ਖਾਣ-ਪੀਣ ਵਾਲੀਆਂ ਵਸਤਾਂ ਦੇ ਨਾਲ-ਨਾਲ ਵਾਤਾਵਰਣ ਪ੍ਰਤੀ ਜਾਗਰੂਕ ਹੋਣਾ ਵੀ ਅਹਿਮ ਹੈ। ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਤੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਗਾਂਹਵਧੂ ਕਿਸਾਨਾਂ ਕੋਲੋਂ ਪ੍ਰੇਰਨਾ ਲੈ ਕੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁੱਧਤਾ ਵਿੱਚ ਆਪਣਾ ਵੱਢਮੁੱਲਾ ਯੋਗਦਾਨ ਪਾਉਣ ਲਈ ਅੱਗੇ ਆਉਣ। ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਸਰਹੱਦੀ ਜ਼ਿਲ੍ਹੇ ਦੇ ਪਿੰਡ ਬਹਿਕ ਖਾਸ ਦੇ ਅਗਾਂਹਵਧੂ ਕਿਸਾਨ ਸਚਿਨ ਸਹਿਗਲ ਨੇ ਦੱਸਿਆ ਕਿ ਉਸ ਵੱਲੋਂ ਇਸ ਵਾਰ ਵੀ ਇਲਾਕੇ ਵਿੱਚ ਸਭ ਤੋਂ ਪਹਿਲਾਂ ਕਣਕ ਦੀ ਬਿਜਾਈ ਕੀਤੀ ਗਈ ਹੈ। ਕਿਸਾਨ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਤਰੀਕਿਆਂ ਨਾਲ ਵਰਤ ਰਿਹਾ ਹੈ। ਖੇਤੀਬਾੜੀ ਦੇ ਧੰਦੇ ਨਾਲ ਜੁੜੇ ਇਸ ਅਗਾਂਹਵਧੂ ਕਿਸਾਨ ਦਾ ਇਹ ਵੀ ਕਹਿਣਾ ਹੈ ਕਿ ਉਸ ਵੱਲੋਂ ਕਿਸਾਨ ਮੇਲਿਆਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਨੌ ਸਾਲ ਦੀ ਉਮਰ ਤੋਂ ਖੇਤੀਬਾੜੀ ਕਰ ਰਹੇ ਇਸ ਕਿਸਾਨ ਦਾ ਕਹਿਣਾ ਹੈ ਕਿ ਉਸ ਵੱਲੋਂ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦਾ ਸਹਾਇਕ ਧੰਦਾ ਵੀ ਅਪਣਾਇਆ ਜਾ ਰਿਹਾ ਹੈ। ਉਹ ਸਿਰਫ ਖੁਦ ਹੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਸਗੋਂ ਹੋਰਨਾਂ ਕਿਸਾਨਾਂ ਨੂੰ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਕਿਸਾਨ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਲਗਾਏ ਜਾਂਦੇ ਹਰ ਕੈਂਪਾਂ ਵਿੱਚ ਉਸ ਵੱਲੋਂ ਸ਼ਮੂਲੀਅਤ ਕਰਕੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਜ਼ਮੀਨ ਅੰਦਰ ਖਤਮ ਕਰਨ ਤੇ ਹੋਰ ਸਾਧਨਾਂ ਰਾਹੀਂ ਵਰਤੋਂ ਵਿੱਚ ਲਿਆਉਣ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ। ਅਗਾਂਹਵਧੂ ਸੋਚ ਦੇ ਮਾਲਕ ਅਤੇ ਪਿੰਡ ਦੇ ਨੰਬਰਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਇਸ ਕਿਸਾਨ ਦਾ ਕਹਿਣਾ ਹੈ ਕਿ ਉਹ ਆਪਣੇ 20 ਏਕੜ ਜੱਦੀ ਰਕਬੇ ਵਿੱਚ ਖੇਤੀ ਕਰ ਰਿਹਾ ਹੈ। ਉਸ ਵੱਲੋਂ ਪਿਛਲੇ 3 ਸਾਲਾਂ ਤੋਂ ਕਦੇ ਵੀ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ। ਉਸਦਾ ਇਹ ਵੀ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦੀ ਖਪਤ ਹੋਰਨਾਂ ਤਰੀਕਿਆਂ ਨਾਲ ਕਰਕੇ ਉਸ ਵੱਲੋਂ ਸਮੇ-ਸਮੇਂ 'ਤੇ ਵੱਖਰੇ-ਵੱਖਰੇ ਤਜ਼ਰਬੇ ਕੀਤੇ ਗਏ ਹਨ। ਇਸ ਨਾਲ ਉਸਦੀ ਬੀਜੀ ਗਈ ਕਣਕ ਦੀ ਫਸਲ ਦੇ ਝਾੜ ਵਿੱਚ ਵੀ 2 ਕੁਇੰਟਲ ਪ੍ਰਤੀ ਏਕੜ ਵਾਧਾ ਹੋਇਆ ਹੈ। ਸਚਿਨ ਦਾ ਦੱਸਣਾ ਹੈ ਕਿ ਉਸ ਵੱਲੋਂ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਰੋਟਾਵੇਟਰ ਨਾਲ ਵਹਾਈ ਕਰਕੇ ਖਤਮ ਗਿਆ। ਮਲਚਰ ਰਾਹੀਂ ਝੋਨੇ ਦੀ ਪਰਾਲੀ ਨੂੰ 1 ਤੋਂ 3 ਇੰਚ ਤੱਕ ਦੇ ਛੋਟੇ-ਛੋਟੇ ਟੁਕੜੇ ਕਰਕੇ ਜ਼ਮੀਨ ਵਿੱਚ ਵਹਾ ਦਿੱਤਾ ਗਿਆ। ਉਨ੍ਹਾਂ ਪਰਾਲੀ ਤੇ ਰਹਿੰਦ-ਖੂਹੰਦ ਦੇ ਖਾਤਮੇ ਲਈ ਸਿੰਪਲ ਪਲੋਅ ਤੇ ਐਮ.ਬੀ. ਪਲੋਅ ਰਾਹੀਂ ਵੀ ਜਮੀਨ ਵਿੱਚ ਮਿਕਸ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਫੋਟੋ ਕੈਪਸ਼ਨ 1 ਤੇ 2: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਿਕ ਖਾਸ ਵਿਖੇ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲਾ ਅਗਾਂਹਵਧੂ ਕਿਸਾਨ ਸਚਿਨ ਸਹਿਗਲ ਇਲਾਕੇ ਅੰਦਰ ਸਭ ਤੋਂ ਪਹਿਲਾਂ ਕਣਕ ਦੀ ਬਿਜਾਈ ਕਰਦਾ ਹੋਇਆ

Read 9 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...