:
You are here: Homeਮਾਲਵਾਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਸ ’ਤੇ ਹਮਲਾ

ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਸ ’ਤੇ ਹਮਲਾ

Written by  Published in ਮਾਲਵਾ Friday, 09 November 2018 10:22

ਅਬੋਹਰ, (ਅਜੇ ਛਾਬੜਾ)- ਇਕ ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਸ ਪਾਰਟੀ ’ਤੇ ਦੋਸ਼ੀਆਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਗੌਰਵ ਬਜਾਜ ਪੁੱਤਰ ਵਿਜੈ ਕੁਮਾਰ ਵਾਸੀ ਵੱਡੀ ਪੈੜੀ ਅਬੋਹਰ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਖਾਰਿਜ ਕਰ ਕੇ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਖੂਈਅਾਂ ਸਰਵਰ ਦੇ ਮੁਖੀ ਸੁਨੀਲ ਕੁਮਾਰ ਦੀ ਅਗਵਾਈ ’ਚ ਚੌਕੀ ਇੰਚਾਰਜ ਕੱਲਰਖੇੜਾ ਬਲਵੀਰ ਸਿੰਘ ਆਪਣੀ ਪੁਲਸ ਪਾਰਟੀ ਦੇ ਨਾਲ ਜਦੋਂ ਉਸ ਨੂੰ ਗ੍ਰਿਫਤਾਰ ਕਰਨ ਪੁੱਜੇ ਤਾਂ ਗੌਰਵ ਬਜਾਜ ਅਤੇ ਉਸ ਦੇ ਸਾਥੀ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ। ਪੁਲਸ ਨੇ ਬੜੀ ਮੁਸ਼ੱਕਤ ਤੋਂ ਬਾਅਦ ਗੌਰਵ ਬਜਾਜ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ, ਜਦਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋਣ ’ਚ ਸਫਲ ਹੋ ਗਿਆ।ਨਗਰ ਥਾਣਾ ਨੰ. 2 ਵਿਚ ਪੁਲਸ ’ਤੇ ਹਮਲਾ ਕਰਨ ਦੇ ਦੋਸ਼ ’ਚ ਗੌਰਵ ਬਜਾਜ ਅਤੇ ਉਸ ਦੇ ਸਾਥੀ ’ਤੇ ਸੁਭਾਸ਼ ਚੰਦਰ ਹੋਮਗਾਰਡ ਦੇ ਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਕੇਤਨ ਬਲਰਾਮ ਪਾਟਿਲ, ਐੱਸ. ਪੀ. ਅਬੋਹਰ ਵਿਨੋਦ ਚੌਧਰੀ, ਡੀ. ਐੱਸ. ਪੀ. ਅਬੋਹਰ ਰਾਹੁਲ ਭਾਰਦਵਾਜ ਨੇ ਦੱਸਿਆ ਕਿ ਗੌਰਵ ਦੀ ਸੁਪਰੀਮ ਕੋਰਟ ਤੋਂ ਜ਼ਮਾਨਤ ਖਾਰਿਜ ਹੋਈ ਹੈ, ਜਿਸ ਮਾਮਲੇ ’ਚ ਪੁਲਸ ਪਾਰਟੀ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਕੀ ਹੈ ਮਾਮਲਾ ਜ਼ਿਕਰਯੋਗ ਹੈ ਕਿ 2014 ’ਚ ਥਾਣਾ ਖੂਈਅਾਂ ਸਰਵਰ ਦੀ ਪੁਲਸ ਨੇ ਨਸ਼ੇ ਵਾਲੀਅਾਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਇਕ ਸਾਥੀ ਸਣੇ ਗੌਰਵ ਬਜਾਜ ਨੂੰ ਕਾਬੂ ਕੀਤਾ ਸੀ। ਇਸ ਮਾਮਲੇ ’ਚ ਗੌਰਵ ਬਜਾਜ ਨੂੰ ਜ਼ਿਲਾ ਫਾਜ਼ਿਲਕਾ ਦੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮੈਡਮ ਜਤਿੰਦਰ ਵਾਲੀਆ ਦੀ ਅਦਾਲਤ ਨੇ 10 ਸਾਲ ਦੀ ਕੈਦ ਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਗੌਰਵ ਬਜਾਜ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਜ਼ਾ ਖਿਲਾਫ ਅਪੀਲ ਦਰਜ ਕੀਤੀ ਸੀ ਕਿਉਂਕਿ ਉਨ੍ਹਾਂ ਹਾਈ ਕੋਰਟ ਵਿਚ ਇਹ ਮੁੱਦਾ ਰੱਖਿਆ ਸੀ ਕਿ ਜਿਹੜਾ ਮਾਲ ਫੜਿਆ ਗਿਆ ਹੈ, ਉਹ ਐੱਨ. ਡੀ. ਪੀ. ਐੱਸ. ਐਕਟ ਤਹਿਤ ਨਹੀਂ ਆਉਂਦਾ। ਹਾਈ ਕੋਰਟ ਨੇ ਉਸ ਦੀ ਜ਼ਮਾਨਤ ਨੂੰ ਮਨਜ਼ੂਰ ਕਰ ਲਿਆ ਸੀ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਰਜ ਕੀਤੀ ਗਈ ਕਿ ਗੌਰਵ ਬਜਾਜ ਦੀ ਦਿੱਤੀ ਗਈ ਜ਼ਮਾਨਤ ਨੂੰ ਖਾਰਿਜ ਕੀਤਾ ਜਾਵੇ, ਜਦਕਿ ਇਹ ਮਾਮਲਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਆਉਂਦਾ ਹੈ। ਸੁਪਰੀਮ ਕੋਰਟ ’ਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੌਰਵ ਬਜਾਜ ਦੀ ਜ਼ਮਾਨਤ ਅਰਜ਼ੀ ਨੂੰ ਖਾਰਿਜ ਕਰਨ ਦੇ ਨਾਲ-ਨਾਲ ਉਸ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਗੌਰਵ ਬਜਾਜ ਨੂੰ ਗ੍ਰਿਫਤਾਰ ਕਰ ਕੇ ਡਿਊਟੀ ਜੱਜ ਰਮੇਸ਼ ਕੁਮਾਰ ਚਾਵਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਪੁੱਛਗਿੱਛ ਲਈ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Read 10 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...